ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ 'ਚ ਭਾਰਤੀ ਔਰਤ ਗ੍ਰਿਫ਼ਤਾਰ
ਅਮਰੀਕਾ ਦੇ ਫਲੋਰੀਡਾ ਸੂਬੇ 'ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ 'ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ ਔਰਤ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਅਪ੍ਰੈਲ ਵਿੱਚ ਇੱਕ 80 ਸਾਲਾ ਅਮਰੀਕੀ ਵਿਅਕਤੀ ਨਾਲ 1.5 ਮਿਲੀਅਨ ਡਾਲਰ ਦੀ ਧੋਖਾਧੜੀ ਦੀ ਸ਼ਿਕਾਇਤ ਮਿਲੀ ਸੀ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਇਸ […]
By : Hamdard Tv Admin
ਅਮਰੀਕਾ ਦੇ ਫਲੋਰੀਡਾ ਸੂਬੇ 'ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ 'ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ ਔਰਤ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਅਪ੍ਰੈਲ ਵਿੱਚ ਇੱਕ 80 ਸਾਲਾ ਅਮਰੀਕੀ ਵਿਅਕਤੀ ਨਾਲ 1.5 ਮਿਲੀਅਨ ਡਾਲਰ ਦੀ ਧੋਖਾਧੜੀ ਦੀ ਸ਼ਿਕਾਇਤ ਮਿਲੀ ਸੀ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਸੀ। ਪੁਲਿਸ ਦਾ ਮੰਨਣਾ ਹੈ ਕਿ ਇਸ ਧੋਖਾਧੜੀ ਵਿੱਚ ਕਈ ਹੋਰ ਲੋਕ ਸ਼ਾਮਲ ਹੋ ਸਕਦੇ ਹਨ। ਇਸ ਮਾਮਲੇ ਵਿਚ ਕਥਿਤ ਤੌਰ 'ਤੇ ਉਸ ਤੋਂ ਪੰਦਰਾਂ ਮਿਲੀਅਨ ਡਾਲਰ ਦੀ ਲੁੱਟ ਕਰਨ ਵਾਲੇ ਇਕ ਠੱਗ ਗਿਰੋਹ ਵਿਚ ਸ਼ਾਮਲ ਦੋ ਵਿਅਕਤੀ ਪਹਿਲਾਂ ਪੀੜਤ ਦੇ ਘਰ ਪਹੁੰਚੇ, ਜਿੱਥੇ ਬਜ਼ੁਰਗ ਵਿਅਕਤੀ ਨੂੰ ਡਰਾ ਧਮਕਾ ਕੇ ਉਸ ਤੋਂ 15 ਲੱਖ ਰੁਪਏ ਦੀ ਠੱਗੀ ਮਾਰੀ।
ਦੱਸਦਈਏ ਕਿ ਧੋਖੇਬਾਜ਼ ਗਿਰੋਹ ਪੁਲਿਸ ਦੀ ਮਦਦ ਕਰਨ ਦਾ ਬਹਾਨਾ ਲਗਾ ਕੇ ਪੀੜਤ ਨੂੰ ਧੋਖਾ ਦੇ ਰਿਹਾ ਸੀ। ਪੀੜਤ ਦੇ ਰਿਟਾਇਰਮੈਂਟ ਫੰਡ ਵਿੱਚੋਂ ਖਰੀਦਿਆ ਗਿਆ ਸੋਨਾ, ਜੋ ਕਿ ਪੀੜਤ ਠੱਗ ਗਿਰੋਹ ਦੇ ਵਿਅਕਤੀਆਂ ਨੂੰ ਦੇ ਰਿਹਾ ਸੀ। ਪਰ ਠੱਗੀ ਕਰਨ ਵਾਲੇ ਗਿਰੋਹ ਨੇ ਪੀੜਤ ਤੋਂ 15 ਲੱਖ ਡਾਲਰ ਦਾ ਸੋਨਾ ਵਸੂਲਣ ਤੋਂ ਬਾਅਦ ਉਸ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਸ਼ੱਕ ਹੋਇਆ ਅਤੇ ਇਸ ਦੀ ਸੂਚਨਾ ਉਸ ਨੇ ਪੁਲਿਸ ਨੂੰ ਦਿੱਤੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਪੀੜਤ ਨੇ ਜਿਨ੍ਹਾਂ ਥਾਵਾਂ 'ਤੇ ਸੋਨਾ ਦਿੱਤਾ ਸੀ, ਉਨ੍ਹਾਂ ਥਾਵਾਂ ਦੀ ਨਿਗਰਾਨੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ।
ਅਦਾਲਤ ਵਿੱਚ ਦਾਇਰ ਹਲਫ਼ਨਾਮੇ ਦੇ ਅਨੁਸਾਰ ਪੁਲਿਸ ਨੇ ਪੀੜਤ ਤੋਂ ਸੋਨਾ ਇਕੱਠਾ ਕਰਨ ਲਈ ਵਰਤੀ ਗਈ ਇੱਕ ਕਾਰ ਦਾ ਪਤਾ ਲਗਾਇਆ ਅਤੇ ਜਾਂਚ ਦੌਰਾਨ ਗੁਜਰਾਤੀ ਭਾਰਤੀ ਸ਼ਵੇਤਾ ਪਟੇਲ ਦਾ ਨਾਮ ਸਾਹਮਣੇ ਆਇਆ। ਜਾਰਜੀਆ ਦੀ ਰਹਿਣ ਵਾਲੀ ਸ਼ਵੇਤਾ ਪਟੇਲ ਨੇ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਦੱਸਿਆ ਕਿ ਇਸ ਮਾਮਲੇ 'ਚ ਉਸ ਦਾ ਕੰਮ ਸਿਰਫ ਬੈਗ ਚੁੱਕਣਾ ਸੀ ਅਤੇ ਕਿੰਗ ਨਾਂ ਦਾ ਵਿਅਕਤੀ ਉਸ ਨੂੰ ਇਸ ਕੰਮ ਲਈ ਨਿਰਦੇਸ਼ ਦੇ ਰਿਹਾ ਸੀ। ਸ਼ਵੇਤਾ ਪਟੇਲ ਨੇ ਇਹ ਵੀ ਕਬੂਲ ਕੀਤਾ ਕਿ ਉਸ ਨੇ ਕੁਝ ਦਿਨ ਪਹਿਲਾਂ ਉੱਤਰੀ ਕੈਰੋਲੀਨਾ ਦੇ ਇੱਕ ਬਜ਼ੁਰਗ ਵਿਅਕਤੀ ਤੋਂ 25 ਹਜ਼ਾਰ ਡਾਲਰ ਦੀ ਠੱਗੀ ਮਾਰੀ।ਇਸ ਮਾਮਲੇ 'ਚ ਪੁਲਿਸ ਨੇ ਹੁਣ ਤੱਕ ਗ਼੍ਰਿਫਤਾਰ ਇਕਲੌਤੀ ਦੋਸ਼ੀ ਸ਼ਵੇਤਾ ਪਟੇਲ 'ਤੇ ਇਕ ਲੱਖ ਡਾਲਰ ਤੋਂ ਜ਼ਿਆਦਾ ਦੀ ਚੋਰੀ ਦਾ ਦੋਸ਼ ਲਗਾਇਆ ਹੈ। ਸ਼ਵੇਤਾ ਪਟੇਲ ਖ਼ਿਲਾਫ਼ ਦੋਸ਼ ਪਹਿਲੀ ਡਿਗਰੀ ਦਾ ਅਪਰਾਧ ਹੈ, ਜਿਸ ਵਿੱਚ ਦੋਸ਼ੀ ਸਾਬਤ ਹੋਣ 'ਤੇ ਉਸ ਨੂੰ 30 ਸਾਲ ਤੱਕ ਦੀ ਕੈਦ ਅਤੇ 10,000 ਹਜ਼ਾਰ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਪੁਲਸ ਨੂੰ ਸ਼ੱਕ ਹੈ ਕਿ ਕਿ ਇਹ ਰੈਕੇਟ ਅਮਰੀਕਾ ਦੇ ਵੱਖ-ਵੱਖ ਰਾਜਾਂ ਤੋਂ ਚਲਾਇਆ ਜਾ ਰਿਹਾ ਹੈ। ਹਾਲ ਹੀ ਵਿੱਚ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿਚ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਬਜ਼ੁਰਗਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋਂ ਲੱਖਾਂ ਡਾਲਰਾਂ ਦਾ ਸੋਨਾ ਲੁੱਟਿਆ ਗਿਆ ਹੈ ਅਤੇ ਅਜਿਹੇ ਕਈ ਮਾਮਲਿਆਂ ਵਿੱਚ ਭਾਰਤੀ ਗੁਜਰਾਤੀ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ।