ਅਮਰੀਕਾ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸੇਵਾ ਮੁਕਤੀ 'ਤੇ ਪ੍ਰਵਾਸੀ ਭਾਰਤੀ ਐਵਾਰਡ ਜੇਤੂ ਦਰਸ਼ਨ ਸਿੰਘ ਧਾਲੀਵਾਲ ਨੇ ਦਿੱਤੀ ਨਿੱਘੀ ਵਿਦਾਇਗੀ
ਅਮਰੀਕਾ 'ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਆਪਣੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋ ਗਏ ਹਨ।ਭਾਰਤੀ ਵਿਦੇਸ਼ ਸੰਘ 'ਚ ਆਪਣੇ ਕਰੀਅਰ ਦੀਆਂ 35 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਮਗਰੋਂ ਅੰਬੈਸਡਰ ਤਰਨਜੀਤ ਸਿੰਘ ਸੰਧੂ ਬੀਤੀ 31 ਜਨਵਰੀ ਨੂੰ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਭਾਰਤ ਆਉਣ ਤੋਂ ਪਹਿਲਾਂ ਅਮਰੀਕਾ ਦੇ ਉੱਘੇ ਕਾਰੋਬਾਰੀ ਤੇ ਪ੍ਰਵਾਸੀ ਭਾਰਤੀ ਐਵਾਰਡ […]
By : Hamdard Tv Admin
ਅਮਰੀਕਾ 'ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਆਪਣੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋ ਗਏ ਹਨ।ਭਾਰਤੀ ਵਿਦੇਸ਼ ਸੰਘ 'ਚ ਆਪਣੇ ਕਰੀਅਰ ਦੀਆਂ 35 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਮਗਰੋਂ ਅੰਬੈਸਡਰ ਤਰਨਜੀਤ ਸਿੰਘ ਸੰਧੂ ਬੀਤੀ 31 ਜਨਵਰੀ ਨੂੰ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਭਾਰਤ ਆਉਣ ਤੋਂ ਪਹਿਲਾਂ ਅਮਰੀਕਾ ਦੇ ਉੱਘੇ ਕਾਰੋਬਾਰੀ ਤੇ ਪ੍ਰਵਾਸੀ ਭਾਰਤੀ ਐਵਾਰਡ ਜੇਤੂ ਦਰਸ਼ਨ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਇੰਡੀਅਨ ਅੰਬੈਸੀ ਪਹੁੰਚੇ ਤੇ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੂੰ ਸ੍ਰੀ ਸਾਹਿਬ ਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਸਰਦਾਰ ਧਾਲੀਵਾਲ ਆਪਣੇ ਸਾਥੀਆਂ ਸਮੇਤ ਉਚੇਚੇ ਤੌਰ 'ਤੇ ਸਰਦਾਰ ਸੰਧੂ ਨੂੰ ਸਨਮਾਨਿਤ ਕਰਨ ਪਹੁੰਚੇ ਸਨ ਤੇ ਉਨ੍ਹਾਂ ਵੱਲੋਂ ਭਾਰਤੀ ਭਾਈਚਾਰੇ ਲਈ ਅਮਰੀਕਾ 'ਚ ਪਾਏ ਯੋਗਦਾਨ ਬਦਲੇ ਵੀ ਧੰਨਵਾਦ ਕੀਤਾ।
ਇਸ ਖਾਸ ਮੁਲਾਕਾਤ ਦੌਰਾਨ ਪ੍ਰਵਾਸੀ ਭਾਰਤੀ ਐਵਾਰਡ ਜੇਤੂ ਦਰਸ਼ਨ ਸਿੰਘ ਧਾਲੀਵਾਲ ਦੇ ਨਾਲ ਸਿੱਖਸ ਆਫ ਅਮੇਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ, ਡਾਕਟਰ ਹਰਜਿੰਦਰ ਸਿੰਘ ਖਹਿਰਾ, ਸੀਨੀਅਰ ਪੱਤਰਕਾਰ ਤੇ ਸਿੱਖ ਸੇਵਾ ਦੇ ਪ੍ਰੈਜੀਡੈਂਟ ਸੁਖਪਾਲ ਸਿੰਘ ਧਨੋਆ, ਭੁਪਿੰਦਰ ਸਿੰਘ ਧਾਲੀਵਾਲ ਅਤੇ ਮਨਸਵੀ ਆਰੀਆ ਮੌਜੂਦ ਸਨ। ਦੱਸਦਈਏ ਕਿ ਦਰਸ਼ਨ ਸਿੰਘ ਧਾਲੀਵਾਲ ਦੇ ਵੱਲੋਂ ਤਰਨਜੀਤ ਸਿੰਘ ਸੰਧੂ ਨਾਲ ਲਗਭਗ 10 ਘੰਟੇ ਬੀਤਾਏ ਗਏ। ਸਵੇਰੇ 11 ਵਜੇ ਤੋਂ ਲੈ ਕੇ ਰਾਤ ਦੇ 9 ਵਜੇ ਤੱਕ ਉਨ੍ਹਾਂ ਵੱਲੋਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ ਗਿਆ।
ਸਰਦਾਰ ਧਾਲੀਵਾਲ ਨੇ ਸੰਧੂ ਸਾਬ ਨੂੰ ਦੱਸਿਆ ਕਿ ਉਹ ਕੁੱਝ ਰੁਝੇਵਿਆਂ ਕਾਰਨ ਉਨ੍ਹਾਂ ਦੀ ਵਿਦਾਇਗੀ ਪਾਰਟੀ 'ਚ ਪਹੁੰਚ ਨਹੀਂ ਸਕੇ ਸਨ। ਸੰਖੇਪ ਤੇ ਬੜੀ ਹੀ ਪ੍ਰਭਾਵਸ਼ਾਲੀ ਮਿਲਣੀ ਦੌਰਾਨ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਅਮਰੀਕਾ 'ਚ ਭਾਰਤੀ ਰਾਜਧੂਤ ਦੇ ਤੌਰ 'ਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਕਦੇ ਨਹੀਂ ਭੁੱਲਿਆ ਜਾ ਸਕੇਗਾ। ਉਨ੍ਹਾਂ ਦੇ ਯਤਨਾਂ ਸਦਕਾ ਭਾਰਤ ਤੇ ਅਮਰੀਕਾ ਦੇ ਸੰਬੰਧ ਪਹਿਲਾਂ ਨਾਲੋਂ ਹੋਰ ਵੀ ਗੂੜੇ ਹੋ ਗਏ ਹਨ ਤੇ ਨਾਲ ਹੀ ਉਨ੍ਹਾਂ ਸਰਦਾਰ ਸੰਧੂ ਨੂੰ ਅਪੀਲ ਕੀਤੀ ਕਿ ਉਹ ਭਾਰਤ ਵਾਪਸ ਜਾ ਕੇ ਆਪਣੇ ਤਜ਼ੁਰਬੇ ਤੇ ਅਮਰੀਕੀ ਪ੍ਰਸ਼ਾਸਨ ਸਣੇ ਵਰਲਡ ਬੈਂਕ ਤੇ ਹੋਰ ਸੰਸਥਾਵਾਂ 'ਚ ਕਾਇਮ ਕੀਤੇ ਗਏ ਰੁਤਬੇ ਨੂੰ ਵਰਤਦਿਆਂ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਆਪਣਾ ਯੋਗਦਾਨ ਪਾਉਣ।
ਇਸ ਖਾਸ ਮੌਕੇ 'ਤੇ ਸਰਦਾਰ ਸੰਧੂ ਵੱਲੋਂ ਸਰਦਾਰ ਧਾਲੀਵਾਲ ਤੇ ਉਨ੍ਹਾਂ ਦੀ ਧਰਮਪਤਨੀ ਡੇਬੀ ਧਾਲੀਵਾਲ ਤੇ ਉਨ੍ਹਾਂ ਦੇ ਪਰਿਵਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਅਮਰੀਕਾ 'ਚ ਰਹਿੰਦੇ ਹੋਏ ਜਿਨ੍ਹਾਂ ਸਹਿਯੋਗ ਉਨ੍ਹਾਂ ਵੱਲੋਂ ਮਿਿਲਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਹਮੇਸ਼ਾ ਭਾਰਤ-ਅਮਰੀਕਾ ਦੀ ਏਕਤਾ ਲਈ ਤੇ ਦੋਵੇਂ ਦੇਸ਼ਾਂ ਵਿਚਕਾਰ ਦੋਸਤੀ ਨੂੰ ਵਧਾਉਣ 'ਚ ਅਹਿਮ ਯੋਗਦਾਨ ਪਾਇਆ ਗਿਆ ਹੈ।