Begin typing your search above and press return to search.

ਅਮਰੀਕਾ ਵਿਚ ਗੋਲੀਬਾਰੀ ਦੌਰਾਨ 4 ਪੁਲਿਸ ਅਫ਼ਸਰਾਂ ਦੀ ਮੌਤ

ਕੈਰੋਲੀਨਾ, 30 ਅਪੈ੍ਰਲ, ਨਿਰਮਲ : ਅਮਰੀਕਾ ਦੇ ਉਤਰੀ ਕੈਰੋਲੀਨਾ ਵਿੱਚ ਗੋਲੀਬਾਰੀ ਦੌਰਾਨ 4 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਸੀਐਨਐਨ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਉੱਤਰੀ ਕੈਰੋਲੀਨਾ ਦੇ ਸ਼ਾਰਲੋਟ ਵਿੱਚ ਇੱਕ ਘਰ ਵਿੱਚ ਗੋਲੀਬਾਰੀ ਦੌਰਾਨ 4 ਲਾਅ ਇਨਫੋਰਸਮੈਂਟ ਅਧਿਕਾਰੀਆਂ ਦੀ ਮੌਤ ਹੋ ਗਈ। ਮਰਨ ਵਾਲੇ ਅਧਿਕਾਰੀਆਂ ਵਿੱਚ ਇੱਕ ਡਿਪਟੀ ਯੂਐਸ ਮਾਰਸ਼ਲ ਅਤੇ ਦੋ […]

ਅਮਰੀਕਾ ਵਿਚ ਗੋਲੀਬਾਰੀ ਦੌਰਾਨ 4 ਪੁਲਿਸ ਅਫ਼ਸਰਾਂ ਦੀ ਮੌਤ

Editor EditorBy : Editor Editor

  |  30 April 2024 12:24 AM GMT

  • whatsapp
  • Telegram


ਕੈਰੋਲੀਨਾ, 30 ਅਪੈ੍ਰਲ, ਨਿਰਮਲ : ਅਮਰੀਕਾ ਦੇ ਉਤਰੀ ਕੈਰੋਲੀਨਾ ਵਿੱਚ ਗੋਲੀਬਾਰੀ ਦੌਰਾਨ 4 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਸੀਐਨਐਨ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਉੱਤਰੀ ਕੈਰੋਲੀਨਾ ਦੇ ਸ਼ਾਰਲੋਟ ਵਿੱਚ ਇੱਕ ਘਰ ਵਿੱਚ ਗੋਲੀਬਾਰੀ ਦੌਰਾਨ 4 ਲਾਅ ਇਨਫੋਰਸਮੈਂਟ ਅਧਿਕਾਰੀਆਂ ਦੀ ਮੌਤ ਹੋ ਗਈ। ਮਰਨ ਵਾਲੇ ਅਧਿਕਾਰੀਆਂ ਵਿੱਚ ਇੱਕ ਡਿਪਟੀ ਯੂਐਸ ਮਾਰਸ਼ਲ ਅਤੇ ਦੋ ਸਥਾਨਕ ਟਾਸਕ ਫੋਰਸ ਅਧਿਕਾਰੀ ਸ਼ਾਮਲ ਹਨ।

ਅਮਰੀਕਾ ਦੇ ਉੱਤਰੀ ਕੈਰੋਲੀਨਾ ਵਿੱਚ ਗੋਲੀਬਾਰੀ ਦੌਰਾਨ 4 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇੱਕ ਸੂਤਰ ਨੇ 4 ਅਧਿਕਾਰੀਆਂ ਦੇ ਸ਼ਹੀਦ ਹੋਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਪੁਲਿਸ ਨੇ ਜਨਤਕ ਤੌਰ ’ਤੇ ਮੌਤਾਂ ਦੀ ਪੁਸ਼ਟੀ ਨਹੀਂ ਕੀਤੀ ਹੈ। ਇਹ ਘਟਨਾ ਗਾਲਵੇ ਡਰਾਈਵ ’ਤੇ ਸਥਿਤ ਰਿਹਾਇਸ਼ ’ਤੇ ਵਾਪਰੀ। ਅਧਿਕਾਰੀਆਂ ਮੁਤਾਬਕ ਸੋਮਵਾਰ ਦੁਪਹਿਰ (ਅਮਰੀਕੀ ਸਮੇਂ ਮੁਤਾਬਕ) ਉੱਤਰੀ ਕੈਰੋਲੀਨਾ ਦੇ ਸ਼ਾਰਲੋਟ ’ਚ ਕਈ ਅਧਿਕਾਰੀਆਂ ਨੂੰ ਗੋਲੀ ਮਾਰ ਦਿੱਤੀ ਗਈ। ਚਾਰਲੋਟ-ਮੈਕਲੇਨਬਰਗ ਪੁਲਿਸ ਨੇ ਸੋਮਵਾਰ ਦੀ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਲਾਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਹੁਣ ਡਰਨ ਦੀ ਲੋੜ ਨਹੀਂ ਹੈ।

ਪੁਲਿਸ ਨੇ ਟਵਿੱਟਰ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਇੱਕ ਸ਼ੱਕੀ ਮ੍ਰਿਤਕ ਪਾਇਆ ਗਿਆ ਸੀ। ਘਰ ’ਚ ਦੋ ਹੋਰ ਵਿਅਕਤੀ ਵੀ ਮਿਲੇ ਹਨ, ਜਿਨ੍ਹਾਂ ਨੂੰ ਪੁਲਸ ਨੇ ਪੁੱਛਗਿੱਛ ਲਈ ਹਿਰਾਸਤ ’ਚ ਲੈ ਲਿਆ ਹੈ। ਦੋਵੇਂ ਅਧਿਕਾਰੀ ਅਮਰੀਕੀ ਮਾਰਸ਼ਲ ਫਿਊਜੀਟਿਵ ਟਾਸਕ ਫੋਰਸ ਦੇ ਮੈਂਬਰ ਸਨ। ਕਈ ਏਜੰਸੀਆਂ ਇਸ ਵਿੱਚ ਸ਼ਾਮਲ ਹਨ। ਪੁਲਿਸ ਵਿਭਾਗ ਦੀ ਇੱਕ ਹੋਰ ਪੋਸਟ ਦੇ ਅਨੁਸਾਰ, ਸ਼ਾਰਲੋਟ ਖੇਤਰ ਵਿੱਚ ਇੱਕ ਵਾਰੰਟ ਦੀ ਤਾਮੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਗੋਲੀਆਂ ਚਲਾਈਆਂ ਗਈਆਂ।

ਘਟਨਾ ਦੇ ਤੁਰੰਤ ਬਾਅਦ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ, ਪੁਲਿਸ ਨੇ ਕਿਹਾ ਕਿ ਕਈ ਪੁਲਿਸ ਅਧਿਕਾਰੀਆਂ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਭੇਜਿਆ ਗਿਆ। ਸ਼ਾਰਲੋਟ ਦੇ ਮੇਅਰ ਵੀ ਲਾਇਲਸ ਨੇ ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਵੀ ਪ੍ਰਗਟਾਈ।

ਇਹ ਵੀ ਪੜ੍ਹੋ

ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।

ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।

ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।

ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।

ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।

Next Story
ਤਾਜ਼ਾ ਖਬਰਾਂ
Share it