Begin typing your search above and press return to search.

ਅੰਮ੍ਰਿਤਸਰ ਵਿਚ ਬੀਐਸਐਫ ਨੇ ਫੜਿਆ ਪਾਕਿਸਤਾਨੀ ਨਾਗਰਿਕ

ਅੰਮ੍ਰਿਤਸਰ, 15 ਜੁਲਾਈ, ਹ.ਬ. : ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ ਇਕ ਪਾਕਿ ਨਾਗਰਿਕ ਨੂੰ ਭਾਰਤੀ ਸਰਹੱਦ ’ਚ ਦਾਖਲ ਹੋਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਸੈਕਟਰ ’ਚ ਫੜੇ ਗਏ ਇਸ ਪਾਕਿਸਤਾਨੀ ਨਾਗਰਿਕ ਨੂੰ ਦਿਨ ਭਰ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਦੇਰ ਰਾਤ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਭਾਰਤ […]

Editor (BS)By : Editor (BS)

  |  15 July 2023 5:19 AM IST

  • whatsapp
  • Telegram

ਅੰਮ੍ਰਿਤਸਰ, 15 ਜੁਲਾਈ, ਹ.ਬ. : ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ ਇਕ ਪਾਕਿ ਨਾਗਰਿਕ ਨੂੰ ਭਾਰਤੀ ਸਰਹੱਦ ’ਚ ਦਾਖਲ ਹੋਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਸੈਕਟਰ ’ਚ ਫੜੇ ਗਏ ਇਸ ਪਾਕਿਸਤਾਨੀ ਨਾਗਰਿਕ ਨੂੰ ਦਿਨ ਭਰ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਦੇਰ ਰਾਤ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਭਾਰਤ ਦੇ ਇਸ ਕਦਮ ਨੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕਮੀਰਪੁਰਾ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਦੇ ਜਵਾਨਾਂ ਨੇ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ ਕੋਲ ਪੈਦਲ ਜਾਂਦੇ ਸਮੇਂ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਫੜਿਆ ਗਿਆ ਪਾਕਿ ਨਾਗਰਿਕ ਅਣਜਾਣੇ ’ਚ ਭਾਰਤੀ ਖੇਤਰ ’ਚ ਦਾਖਲ ਹੋ ਗਿਆ ਸੀ। ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ। ਬੀਐਸਐਫ ਅਧਿਕਾਰੀਆਂ ਨੇ ਗੱਲਬਾਤ ਤੋਂ ਬਾਅਦ ਪਾਕਿ ਰੇਂਜਰਾਂ ਨਾਲ ਸੰਪਰਕ ਕੀਤਾ। ਫੜੇ ਗਏ ਪਾਕਿ ਨਾਗਰਿਕ ਦੀ ਜਾਣਕਾਰੀ ਸਾਂਝੀ ਕੀਤੀ ਗਈ। ਪਾਕਿ ਰੇਂਜਰਾਂ ਵੱਲੋਂ ਤਸਦੀਕ ਮੁਕੰਮਲ ਹੋਣ ਤੋਂ ਬਾਅਦ ਪਾਕਿਸਤਾਨੀ ਨਾਗਰਿਕਾਂ ਨੂੰ ਰਾਤ ਨੂੰ ਪਾਕਿ ਰੇਂਜਰਾਂ ਕੋਲ ਵਾਪਸ ਭੇਜ ਦਿੱਤਾ ਗਿਆ।

Next Story
ਤਾਜ਼ਾ ਖਬਰਾਂ
Share it