‘ਆਪ’ ਵਿਚ ਕਈ ਕਾਂਗਰਸੀ ਤੇ ਬੀਜੇਪੀ ਨੇਤਾ ਹੋਏ ਸ਼ਾਮਲ
ਗੁਰਦਾਸਪੁਰ, 25 ਮਈ, ਨਿਰਮਲ : ਲੋਕ ਸਭਾ ਚੋਣਾਂ ਵਿਚਾਲੇ ਸਿਆਸੀ ਨੇਤਾਵਾਂ ਵਿਚ ਉਥਲ ਪੁਥਲ ਜਾਰੀ ਹੈ। ਜਦ ਕਿ ਚੋਣਾਂ ਨੂੰ ਸਿਰਫ ਹਫ਼ਤੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਹਾਲੇ ਵੀ ਨੇਤਾਵਾਂ ਦਾ ਇੱਕ ਪਾਰਟੀ ਤੋਂ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਸਿਲਸਿਲਾ ਲਗਾਤਾਰ ਜਾਰੀ ਹੈ। ਗੁਰਦਾਸਪੁਰ ਵਿਚ ਕਾਂਗਰਸ , ਅਕਾਲੀ ਦਲ ਤੇ ਬੀਜੇਪੀ ਨੂੰ ਝਟਕਾ […]
By : Editor Editor
ਗੁਰਦਾਸਪੁਰ, 25 ਮਈ, ਨਿਰਮਲ : ਲੋਕ ਸਭਾ ਚੋਣਾਂ ਵਿਚਾਲੇ ਸਿਆਸੀ ਨੇਤਾਵਾਂ ਵਿਚ ਉਥਲ ਪੁਥਲ ਜਾਰੀ ਹੈ। ਜਦ ਕਿ ਚੋਣਾਂ ਨੂੰ ਸਿਰਫ ਹਫ਼ਤੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਹਾਲੇ ਵੀ ਨੇਤਾਵਾਂ ਦਾ ਇੱਕ ਪਾਰਟੀ ਤੋਂ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਸਿਲਸਿਲਾ ਲਗਾਤਾਰ ਜਾਰੀ ਹੈ।
ਗੁਰਦਾਸਪੁਰ ਵਿਚ ਕਾਂਗਰਸ , ਅਕਾਲੀ ਦਲ ਤੇ ਬੀਜੇਪੀ ਨੂੰ ਝਟਕਾ ਲੱਗਾ ਹੈ। ਦੱਸਦੇ ਚਲੀਏ ਕਿ ਗੁਰਦਾਸਪੁਰ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਕਰਾਰਾ ਝਟਕਾ ਲੱਗਾ ਹੈ। ਤਿੰਨੋਂ ਪਾਰਟੀਆਂ ਦੇ ਕਈ ਆਗੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਹੈ।
ਇਸ ਦੌਰਾਨ ਕਾਂਗਰਸੀ ਕੌਂਸਲਰ ਗੌਰਵ ਵਡੇਰਾ ਆਪਣੀ ਟੀਮ ਨਾਲ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਭਾਜਪਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਖਸ਼ੀਸ਼ ਸਿੰਘ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਘਣੀਆ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਦੋਆਬੇ ਵਿੱਚ ਵੀ ਆਮ ਆਦਮੀ ਪਾਰਟੀ ਆਪਣਾ ਆਧਾਰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਪਿਛਲੇ ਦੋ ਮਹੀਨਿਆਂ ਵਿੱਚ ਕਈ ਵੱਡੇ ਆਗੂ ਅਤੇ ਲੋਕ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਦੌਰਾਨ ਸੇਵਾਮੁਕਤ ਡੀਟੀਸੀ ਪਰਮਜੀਤ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸੇ ਤਰ੍ਹਾਂ ਸੀਨੀਅਰ ਕਾਂਗਰਸੀ ਆਗੂ ਰੰਜਨ ਅਗਰਵਾਲ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਹ ਅੰਮ੍ਰਿਤਸਰ ਦੇ ਆਗੂ ਹਨ। ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਜੀਵਨਜੋਤ ਕੌਰ ਵੀ ਮੌਜੂਦ ਸਨ।