ਈਡੀ ਦੇ ਲੌਕਅਪ ਵਿਚ ਕੇਜਰੀਵਾਲ ਨੇ ਕੱਟੀ ਰਾਤ, ਅੱਜ ਹਾਈ ਕੋਰਟ ਵਿਚ ਪੇਸ਼ੀ
ਨਵੀਂ ਦਿੱਲੀ, 22 ਮਾਰਚ, ਨਿਰਮਲ : ਸ਼ਰਾਬ ਨੀਤੀ ਕੇਸ ਵਿਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਦੀ ਸ਼ਾਮ ਸੀਐਮ ਰਿਹਾਇਸ਼ ਤੋਂ ਈਡੀ ਨੇ ਗ੍ਰਿਫਤਾਰ ਕਰ ਲਿਆ। ਈਡੀ ਦੀ ਟੀਮ ਉਨ੍ਹਾਂ 10ਵਾਂ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਈਡੀ ਦਫਤਰ ਲਿਜਾਇਆ ਗਿਆ। ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ […]
By : Editor Editor
ਨਵੀਂ ਦਿੱਲੀ, 22 ਮਾਰਚ, ਨਿਰਮਲ : ਸ਼ਰਾਬ ਨੀਤੀ ਕੇਸ ਵਿਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਦੀ ਸ਼ਾਮ ਸੀਐਮ ਰਿਹਾਇਸ਼ ਤੋਂ ਈਡੀ ਨੇ ਗ੍ਰਿਫਤਾਰ ਕਰ ਲਿਆ। ਈਡੀ ਦੀ ਟੀਮ ਉਨ੍ਹਾਂ 10ਵਾਂ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਈਡੀ ਦਫਤਰ ਲਿਜਾਇਆ ਗਿਆ। ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਮੈਡੀਕਲ ਕੀਤਾ। ਕੇਜਰੀਵਾਲ ਨੇ ਈਡੀ ਦੇ ਲੌਕਅਪ ਵਿਚ ਰਾਤ ਕੱਟੀ। ਅੱਜ ਕੇਜਰੀਵਾਲ ਨੂੰ ਹਾਈ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ
ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ, ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਸੰਘਰਸ਼ ਦੇ ਰਾਹ ’ਤੇ ਆ ਗਈ ਹੈ। ਅੱਜ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ।
ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਅਕਾਊਂਟ ’ਤੇ ਦੇਰ ਰਾਤ ਇਕ ਪੋਸਟ ਪਾਈ। ਇਸ ਵਿੱਚ ਲਿਖਿਆ ਗਿਆ ਹੈ ਕਿ ਅਹਿਮ ਸੂਚਨਾ ਹੈ ਕਿ ਸਾਡੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਹਾਲੀ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ ਸੰਘਰਸ਼ੀ ਸਾਥੀਆਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਪ੍ਰਦਰਸ਼ਨ ਦਾ ਸਮਾਂ ਦੁਪਹਿਰ 12 ਵਜੇ ਰੱਖਿਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਸਾਰੇ ਆਗੂ ਅਤੇ ਸਮਰਥਕ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਪਾਰਟੀ ਦੇ ਆਗੂ ਹਰ ਮੰਚ ’ਤੇ ਇਹ ਆਵਾਜ਼ ਉਠਾ ਰਹੇ ਹਨ। ਰਾਤ ਤੋਂ ਹੀ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਕਈ ਪੋਸਟਾਂ ਸ਼ੇਅਰ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਹੈ। ਇਸ ਤੋਂ ਇਲਾਵਾ ਮੰਤਰੀ ਲਾਲਚੰਦ ਕਟਾਰੂਚੱਕ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਗ੍ਰਿਫਤਾਰੀ ਤੇ ਸਵਾਲ ਖੜ੍ਹੇ ਕੀਤੇ ਹਨ।