Begin typing your search above and press return to search.

ਉਨਟਾਰੀਓ ਖਾਲਸਾ ਦਰਬਾਰ ਡਿਕਸੀ ਗੁਰੂ ਘਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਟਰਾਂਟੋ 5 ਜਨਵਰੀ (ਹਮਦਰਦ ਬਿਊਰੋ):-ਦੁਨੀਆਂ ਭਰ ਵਿਚ 5 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਖ-ਵੱਖ ਗੁਰੂ ਘਰਾਂ ਵਿਚ ਸਮਾਗਮ ਕਰਵਾਏ ਗਏ ਤੇ ਟਰਾਂਟੋ ਲਾਗਲੇ ਉਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰੂ ਘਰ ਮਿਸੀਸਾਗਾ ਵਿਖੇ ਇਸ ਸਬੰਧੀ 3 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 5 ਜਨਵਰੀ […]

ਉਨਟਾਰੀਓ ਖਾਲਸਾ ਦਰਬਾਰ ਡਿਕਸੀ ਗੁਰੂ ਘਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
X

Hamdard Tv AdminBy : Hamdard Tv Admin

  |  5 Jan 2024 3:59 PM GMT

  • whatsapp
  • Telegram

ਟਰਾਂਟੋ 5 ਜਨਵਰੀ (ਹਮਦਰਦ ਬਿਊਰੋ):-ਦੁਨੀਆਂ ਭਰ ਵਿਚ 5 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਖ-ਵੱਖ ਗੁਰੂ ਘਰਾਂ ਵਿਚ ਸਮਾਗਮ ਕਰਵਾਏ ਗਏ ਤੇ ਟਰਾਂਟੋ ਲਾਗਲੇ ਉਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰੂ ਘਰ ਮਿਸੀਸਾਗਾ ਵਿਖੇ ਇਸ ਸਬੰਧੀ 3 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 5 ਜਨਵਰੀ ਨੂੰ ਪਾਏ ਗਏ ਤੇ ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਚ ਸ਼ਾਮਿਲ ਹੋ ਕੇ ਹਾਜ਼ਰੀਆਂ ਭਰੀਆਂ।ਇਸ ਮੌਕੇ ਤੇ ਸਜੇ ਦੀਵਾਨ ‘ਚ ਪੰਥ ਦੇ ਉਘੇ ਰਾਗੀ ਜਥਿਆਂ, ਢਾਡੀ ਜਥਿਆਂ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਨਾਲ ਜੋੜਿਆ ਗਿਆ।
ਡਿਕਸੀ ਗੁਰੂ ਘਰ ਵਿਖੇ ਚੱਲ ਰਹੇ ਬੱਚਿਆਂ ਦੇ ਗੁਰਮਿਤ ਸਕੂਲ ਦੇ ਸਟੂਡੈਂਟਾਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਤੇ ਹੋਰ ਸੇਵਾਦਾਰਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਿੱਖੀ ਨਾਲ ਜੁੜੋ ਤੇ ਗੁਰਬਾਣੀ ਸੁਣੋ, ਕੇਸ ਕਤਲ ਨਾ ਕਰਵਾਓ ਅਤੇ ਗੁਰੂ ਘਰ ਵਿਖੇ ਮਰਿਆਦਾ ਅਨੁਸਾਰ ਚੰਗੀ ਤਰ੍ਹਾਂ ਤਿਆਰ ਹੋ ਕੇ ਆਵੋ। ਇਸ ਦਿਹਾੜੇ ਤੇ ਵੱਡੀ ਗਿਣਤੀ ਵਿਚ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ ਤੇ ਸਾਰਾ ਦਿਨ ਗੁਰੂ ਦਾ ਲੰਗਰ ਹਮੇਸ਼ਾ ਵਾਂਗ ਅਤੁੱਟ ਵਰਤਿਆ ਤੇ ਬਹੁਤ ਸਾਰੀਆਂ ਸੰਗਤਾਂ ਨੇ ਹਮਦਰਦ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਇਸ ਮੌਕੇ ਤੇ ਬਹੁਤ ਵਧੀਆ ਪ੍ਰਬੰਧ ਕੀਤੇ ਹੋਏ ਸਨ ਤੇ ਗੁਰੂ ਘਰ ਨੂੰ ਬਹੁਤ ਹੀ ਸਜਾਇਆ ਹੋਇਆ ਸੀ।ਕੁੱਲ ਮਿਲਾ ਕੇ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ।

Next Story
ਤਾਜ਼ਾ ਖਬਰਾਂ
Share it