ਔਰਤ ਨੇ ਨੌਕਰ ਨਾਲ ਮਿਲ ਕੇ ਕੀਤਾ ਕਤਲ
ਫਤਿਹਗੜ੍ਹ ਸਾਹਿਬ, 30 ਅਪੈ੍ਰਲ, ਨਿਰਮਲ : ਫਤਿਹਗੜ੍ਹ ਸਾਹਿਬ ’ਚ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕਤਲ ਕਾਂਡ ਨੂੰ ਪੁਲਸ ਨੇ 7 ਘੰਟਿਆਂ ’ਚ ਟਰੇਸ ਕਰ ਲਿਆ ਹੈ। ਔਰਤ ਨੇ ਇਹ ਕਤਲ ਆਪਣੇ ਨੌਕਰ ਨਾਲ ਮਿਲ ਕੇ ਕੀਤਾ ਹੈ। ਮਾਮਲੇ ’ਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਹਰਵਿੰਦਰ ਕੌਰ ਵਾਸੀ ਰੰਧਾਵਾ ਕਲੋਨੀ […]
By : Editor Editor
ਫਤਿਹਗੜ੍ਹ ਸਾਹਿਬ, 30 ਅਪੈ੍ਰਲ, ਨਿਰਮਲ : ਫਤਿਹਗੜ੍ਹ ਸਾਹਿਬ ’ਚ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕਤਲ ਕਾਂਡ ਨੂੰ ਪੁਲਸ ਨੇ 7 ਘੰਟਿਆਂ ’ਚ ਟਰੇਸ ਕਰ ਲਿਆ ਹੈ। ਔਰਤ ਨੇ ਇਹ ਕਤਲ ਆਪਣੇ ਨੌਕਰ ਨਾਲ ਮਿਲ ਕੇ ਕੀਤਾ ਹੈ। ਮਾਮਲੇ ’ਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਹਰਵਿੰਦਰ ਕੌਰ ਵਾਸੀ ਰੰਧਾਵਾ ਕਲੋਨੀ ਅਤੇ ਉਸ ਦੇ ਨੌਕਰ ਨੰਦਪੁਰ ਕਲੌੜ ਵਾਸੀ ਮਾੜੂ ਵਜੋਂ ਹੋਈ ਹੈ।
ਥਾਣਾ ਫਤਿਹਗੜ੍ਹ ਸਾਹਿਬ ਦੇ ਐਸਐਚਓ ਅਮਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਮੰਡੋਫਲ ਵਾਸੀ ਕਾਬਲ ਸਿੰਘ ਨੇ ਆਪਣੇ ਲੜਕੇ ਵਿਕਰਮ ਸਿੰਘ ਦੇ ਕਤਲ ਦੀ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਜਾਂਚ ਕੀਤੀ ਗਈ। ਮਾਮਲੇ ਨੂੰ 7 ਘੰਟਿਆਂ ਵਿੱਚ ਟਰੇਸ ਕਰ ਲਿਆ ਗਿਆ। ਜਿਸ ਵਿੱਚ ਇਹ ਗੱਲ ਸਾਹਮਣੇ ਆਈ ਕਿ ਵਿਕਰਮ ਸਿੰਘ ਨੇ ਹਰਵਿੰਦਰ ਕੌਰ ਨੂੰ ਪੈਸੇ ਉਧਾਰ ਦਿੱਤੇ ਸਨ।
ਪਰਿਵਾਰ ਵਾਲਿਆਂ ਨੂੰ ਫਿਲਹਾਲ ਇਹ ਨਹੀਂ ਪਤਾ ਕਿ ਇਹ ਰਕਮ ਕਿੰਨੀ ਹੈ। ਪਰ ਇਹ ਗੱਲ ਪੱਕੀ ਸੀ ਕਿ ਵਿਕਰਮ ਪਰਿਵਾਰ ਦੇ ਸਾਹਮਣੇ ਹਰਵਿੰਦਰ ਕੌਰ ਤੋਂ ਕਈ ਵਾਰ ਪੈਸੇ ਮੰਗਦਾ ਰਿਹਾ। ਇਨ੍ਹੀਂ ਦਿਨੀਂ ਵਿਕਰਮ ਸਿੰਘ ਦੀ ਆਰਥਿਕ ਹਾਲਤ ਠੀਕ ਨਹੀਂ ਸੀ, ਜਿਸ ਕਾਰਨ ਉਹ ਹਰ ਰੋਜ਼ ਆਪਣੇ ਪੈਸੇ ਵਾਪਸ ਮੰਗ ਰਿਹਾ ਸੀ।
ਐਸਐਚਓ ਅਮਰਦੀਪ ਸਿੰਘ ਨੇ ਦੱਸਿਆ ਕਿ ਐਤਵਾਰ ਸ਼ਾਮ ਕਰੀਬ 4 ਵਜੇ ਹਰਵਿੰਦਰ ਕੌਰ ਨੇ ਆਪਣੇ ਨੌਕਰ ਮਾੜੂ ਨੂੰ ਐਕਟਿਵਾ ’ਤੇ ਵਿਕਰਮ ਸਿੰਘ ਦੇ ਘਰ ਭੇਜਿਆ ਸੀ ਅਤੇ ਮਾੜੂ, ਵਿਕਰਮ ਨੂੰ ਐਕਟਿਵਾ ’ਤੇ ਆਪਣੇ ਨਾਲ ਹਰਵਿੰਦਰ ਕੌਰ ਦੇ ਘਰ ਲੈ ਗਿਆ। ਦੋਵਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤਕਰਾਰ ਹੋ ਗਈ।
ਜਿਸ ਤੋਂ ਬਾਅਦ ਹਰਵਿੰਦਰ ਕੌਰ ਅਤੇ ਮਾੜੂ ਨੇ ਮਿਲ ਕੇ ਵਿਕਰਮ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਦਿੱਤੀ। ਜ਼ਹਿਰ ਦੇਣ ਤੋਂ ਬਾਅਦ ਮਾੜੂ ਨੇ ਵਿਕਰਮ ਨੂੰ ਫਿਰ ਘਰ ਛੱਡ ਦਿੱਤਾ। ਘਰ ਜਾ ਕੇ ਵਿਕਰਮ ਦੀ ਹਾਲਤ ਵਿਗੜ ਗਈ। ਜਦੋਂ ਪਰਿਵਾਰਕ ਮੈਂਬਰ ਉਸ ਨੂੰ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਲੈ ਕੇ ਗਏ ਤਾਂ ਉੱਥੇ ਵਿਕਰਮ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ
ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।
ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।
ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।
ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।
ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।
ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।