ਕਾਂਗਰਸ ਨੇ ਏਡਜੀਪੀ ਢਿੱਲੋਂ ਨੂੰ ਚੇਅਰਮੈਨ ਬਣਾਇਆ
ਚੰਡੀਗੜ੍ਹ, 9 ਮਈ, ਨਿਰਮਲ : ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਸਾਬਕਾ ਏਡੀਜੀਪੀ ਢਿੱਲੋਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ […]
By : Editor Editor
ਚੰਡੀਗੜ੍ਹ, 9 ਮਈ, ਨਿਰਮਲ : ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਸਾਬਕਾ ਏਡੀਜੀਪੀ ਢਿੱਲੋਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਲਈ ਵੀ ਕੰਮ ਕਰਨਗੇ।
ਗੁਰਿੰਦਰ ਸਿਘੰ ਢਿੱਲੋਂ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ। ਜਦ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ’ਤੇ ਆਏ ਸੀ, ਇਸ ਦੌਰਾਨ ਢਿੱਲੋਂ ’ਤੇ ਹੀ ਪੰਜਾਬ ਵਿਚ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀ। ਢਿੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਜੰਮੂ ਤੱਕ ਉਨ੍ਹਾਂ ਦੇ ਨਾਲ ਡਿਊਟੀ ਵਿਚ ਸੀ। ਇਸ ਦੌਰਾਨ ਉਹ ਉਨ੍ਹਾਂ ਤੋਂ ਪ੍ਰਭਾਵਤ ਹੋਏ ਸੀ। ਇਸ ਤੋਂ ਬਾਅਦ ਜਦ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਚ ਸੇਵਾ ਕਰਨ ਗਏ ਸੀ ਤਾਂ ਵੀ ਉਨ੍ਹਾਂ ਦੇ ਨਾਲ ਹੀ ਡਿਊਟੀ ਸੀ। ਇਸ ਤੋਂ ਬਾਅਦ ਉਹ ਉਨ੍ਹਾਂ ਤੋਂ ਪ੍ਰਭਾਵਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਸੀ। ਇਹ ਗੱਲ ਖੁਦ ਢਿੱਲੋਂ ਨੇ ਦੱਸੀ ਸੀ।
ਇਹ ਵੀ ਪੜ੍ਹੋ
ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛੁਕ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ ਲਾਭ ਪ੍ਰਾਪਤ ਕਰ ਸਕੇ ਜੋ ਕਿਸੇ ਵੀ ਆਈਏਐਸ ਅਧਿਕਾਰੀ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣ ’ਤੇ ਮਿਲਦਾ ਹੈ।
ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਨੋਟਿਸ ਦਾ ਜਵਾਬ ਦਿੱਤਾ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਸੇਵਾ ਮੁਕਤ ਕਰ ਦਿੱਤਾ ਹੈ।
ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਉਸ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਨੋਟਿਸ ਭੇਜਣ ਦੀ ਕੋਈ ਤੁਕ ਨਹੀਂ ਬਣਦੀ।
ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੇਵਾਮੁਕਤੀ ਲਈ ਅਰਜ਼ੀ ਭੇਜੀ ਸੀ ਤਾਂ ਉਸ ਨੇ ਲਿਖਿਆ ਸੀ ਕਿ ਉਹ ਬਠਿੰਡਾ ਜਾ ਕੇ ਆਪਣੇ ਬਜ਼ੁਰਗ ਮਾਪਿਆਂ ਨਾਲ ਰਹਿਣਾ ਚਾਹੁੰਦੀ ਹੈ। ਉਸ ਦੀ ਜ਼ਿੰਦਗੀ ਵਿਚ ਹੋਰ ਵੀ ਯੋਜਨਾਵਾਂ ਹਨ ਜਿਸ ਤਹਿਤ ਉਹ ਹੁਣ ਚੋਣ ਲੜ ਰਹੀ ਹੈ।
ਪਰਮਪਾਲ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਸਰਕਾਰ ਹੀ ਵਿਵਾਦਾਂ ਵਿੱਚ ਘਿਰੀ ਹੋਵੇ ਤਾਂ ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਇਨਾਤ ਇਕ ਆਈ.ਪੀ.ਐਸ.ਅਧਿਕਾਰੀ ਨੇ ਨੌਕਰੀ ਤੋਂ ਮੁਕਤ ਹੋਣ ’ਤੇ ਲਿਖਿਆ ਕਿ ਉਹ ਪਿੰਜਰੇ ’ਚੋਂ ਮੁਕਤ ਹੋ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਦਿਨਾਂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਚੋਣ ਲੜਨਗੇ।
ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਮਲੂਕਾ ਨੇ ਆਪਣੇ ਅਹੁਦੇ ਤੋਂ ਵੀ.ਆਰ.ਐਸ. ਲਈ ਸੀ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਤੋਂ ਪਾਰਟੀ ਦੀ ਉਮੀਦਵਾਰ ਬਣੀ।
ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।