ਕਿਸਾਨਾਂ ਤੇ ਸਰਕਾਰ 'ਚ ਗੱਲਬਾਤ ਟੁੱਟੀ, 13 ਫਰਵਰੀ ਨੂੰ ਸਵੇਰੇ 10 ਵਜੇ ਦਿੱਲੀ ਵੱਲ ਹੋਣਗੇ ਰਵਾਨਾ
ਸਰਕਾਰ ਦੇ ਫੈਸਲੇ ਨੂੰ ਕਿਸਾਨ 10 ਵਜੇ ਤੱਕ ਉਡੀਕਣਗੇ, ਸਾਢੇ 5 ਘੰਟਿਆਂ ਦੀ ਮੀਟਿੰਗ 'ਚ 10 ਮੰਗਾਂ 'ਤੇ ਹੋਈਆਂ ਵਿਚਾਰਾਂਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਬਾਹਰ ਆ ਕੇ ਐਲਾਨ ਕੀਤਾ ਕਿ ਅੰਦੋਲਨ ਜਾਰੀ ਹੈ ਅਤੇ ਕੇਂਦਰ ਸਰਕਾਰ ਦੇ ਹੁੰਗਾਰੇ ਦੀ ਉਡੀਕ ਕਰਨ ਤੋਂ […]
By : Hamdard Tv Admin
ਸਰਕਾਰ ਦੇ ਫੈਸਲੇ ਨੂੰ ਕਿਸਾਨ 10 ਵਜੇ ਤੱਕ ਉਡੀਕਣਗੇ, ਸਾਢੇ 5 ਘੰਟਿਆਂ ਦੀ ਮੀਟਿੰਗ 'ਚ 10 ਮੰਗਾਂ 'ਤੇ ਹੋਈਆਂ ਵਿਚਾਰਾਂ
ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਬਾਹਰ ਆ ਕੇ ਐਲਾਨ ਕੀਤਾ ਕਿ ਅੰਦੋਲਨ ਜਾਰੀ ਹੈ ਅਤੇ ਕੇਂਦਰ ਸਰਕਾਰ ਦੇ ਹੁੰਗਾਰੇ ਦੀ ਉਡੀਕ ਕਰਨ ਤੋਂ ਬਾਅਦ ਮੰਗਲਵਾਰ ਨੂੰ ਸਵੇਰੇ 10 ਵਜੇ ਆਪਣਾ ਅੰਦੋਲਨ ਅੱਗੇ ਵਧਾਇਆ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ ਹੈ।
ਪੰਜਾਬ ਦੇ ਕਿਸਾਨ ਮੰਗਲਵਾਰ ਸਵੇਰੇ 10 ਵਜੇ ਦਿੱਲੀ ਵੱਲ ਮਾਰਚ ਕਰਨਗੇ। ਸੋਮਵਾਰ ਦੇਰ ਰਾਤ ਨੂੰ ਚੰਡੀਗੜ੍ਹ 'ਚ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਕਰੀਬ ਸਾਢੇ ਪੰਜ ਘੰਟੇ ਤੱਕ ਮੀਟਿੰਗ ਚੱਲੀ ਪਰ ਮੀਟਿੰਗ 'ਚ ਮੁੱਦਿਆਂ 'ਤੇ ਸਹਿਮਤੀ ਨਹੀਂ ਬਣੀ ਜਿਸ ਕਾਰਨ ਕਿਸਾਨਾਂ ਨੇ 10 ਵਜੇ ਦਿੱਲੀ ਕੂਚ ਕਰਨ ਦਾ ਫੈਸਲਾ ਲਿਆ ਹੈ। ਮੀਟਿੰਗ ਤੋਂ ਬਾਹਰ ਆਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਨ੍ਹਾਂ ਨੇ ਮੀਟਿੰਗ 'ਚ ਮੰਗਾਂ ਮਨਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਤੇ ਮੰਤਰੀਆਂ ਨਾਲ ਲੰਬੀ ਗੱਲਬਾਤ ਵੀ ਹੋਈ ਪਰ ਕੋਈ ਫੈਸਲਾ ਨਹੀਂ ਹੋ ਸਕਿਆ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਸਵੇਰੇ 10 ਵਜੇ ਤੱਕ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਕਰਨਗੇ, ਜਿਸ ਤੋਂ ਬਾਅਦ ਉਹ ਦਿੱਲੀ ਵੱਲ ਮਾਰਚ ਕਰਨਗੇ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੀਟਿੰਗ ਕਾਫੀ ਦੇਰ ਤੱਕ ਚੱਲੀ, 10 ਮੰਗਾਂ 'ਤੇ ਚਰਚਾ ਹੋਈ ਪਰ ਇਹ ਮੰਗਾਂ ਨਹੀਂ ਸਨ, ਇਹ ਸਰਕਾਰ ਵੱਲੋਂ ਵੱਖ-ਵੱਖ ਸਮੇਂ 'ਤੇ ਕੀਤੇ ਗਏ ਵਾਅਦੇ ਸਨ। ਦੂਜੇ ਪਾਸੇ ਕੇਂਦਰੀ ਮੰਤਰੀ ਅਰਜਨ ਮੁੰਡਾ ਨੇ ਕਿਹਾ ਕਿ ਕਿਸਾਨ ਸੰਗਠਨਾਂ ਨਾਲ ਗੰਭੀਰ ਗੱਲਬਾਤ ਹੋਈ। ਸਰਕਾਰ ਹਮੇਸ਼ਾ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੁੰਦੀ ਹੈ।
ਇੱਥੇ ਇਹ ਵੀ ਦੱਸਦਈਏ ਕਿ ਇਸ ਤੋਂ ਪਹਿਲਾਂ 8 ਫਰਵਰੀ ਨੂੰ ਵੀ ਮੀਟਿੰਗ ਕੀਤੀ ਗਈ ਸੀ।ਉਸ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਨੇ ਪਿਛਲੇ ਅੰਦੋਲਨ ਦੌਰਾਨ ਦਰਜ ਕੀਤੇ ਕੇਸ ਵਾਪਸ ਲੈਣ, ਨਕਲੀ ਬੀਜ ਅਤੇ ਨਕਲੀ ਸਪਰੇਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਸਖ਼ਤ ਸਜ਼ਾ ਦੇਣ ਦੀਆਂ ਮੰਗਾਂ ਮੰਨ ਲਈਆਂ ਸਨ ਪਰ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਸਿਰਫ਼ ਸਹਿਮਤੀ ਹੀ ਦਿੱਤੀ ਗਈ ਹੈ। ਇਹ ਪ੍ਰਗਟਾਇਆ ਜਾ ਰਿਹਾ ਹੈ, ਲਿਖਤੀ ਤੌਰ 'ਤੇ ਕੁਝ ਨਹੀਂ ਕਿਹਾ ਜਾ ਰਿਹਾ ਹੈ। ਇਸ ਤਰ੍ਹਾਂ ਪਹਿਲੀ ਮੁਲਾਕਾਤ ਵੀ ਬੇਸਿੱਟਾ ਰਹੀ।
ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਦਿੱਲੀ ਐਨਸੀਅਰ ਦੇ ਸ਼ਹਿਰਾਂ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਦੱਸਦਈਏ ਕਿ ਦਿੱਲੀ 'ਚ ਇੱਕ ਮਹੀਨੇ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ 'ਚ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਜਲੂਸ ਕੱਢਣ ਤੇ ਸੜਕਾਂ ਨੂੰ ਰੋਕਣ ਤੇ ਪਾਬੰਧੀ ਲਗਾ ਦਿੱਤੀ ਹੈ। ਕਿਸਾਨਾਂ ਦੇ ਟ੍ਰੈਕਟਰ ਟ੍ਰਾਲੀਆਂ, ਟਰੱਕਾਂ ਜਾਂ ਹੋਰ ਵਾਹਨਾਂ ਦੇ ਦਾਖਲੇ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ ਤੇ ਨਾਲ ਹੀ ਦਿੱਲੀ 'ਚ ਲਾਠੀਆਂ, ਡੰਡੇ ਤੇ ਤਲਵਾਰਾਂ ਲੈ ਕੇ ਜਾਣ 'ਤੇ ਵੀ ਮਨਾਹੀ ਹੈ। ਦਿੱਲੀ ਏਅਰਪੋਰਟ 'ਤੇ ਆਉਣ ਜਾਣ ਵਾਲੇ ਲੋਕਾਂ ਨੂੰ ਦਿੱਕਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਹਰਿਆਣਾ ਪੁਲਿਸ ਡ੍ਰੋਨ ਦੀ ਮਦਦ ਨਾਲ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰੇਗੀ।
ਦੱਸਦਈਏ ਕਿ ਕਿਸਾਨਾਂ ਦੀਆਂ ਮੰਗਾਂ ਹਨ ਕਿ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਮਿਲੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ, ਲਖੀਮਪੁਰ ਖੇੜੀ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਇਨਸਾਫ਼ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ, ਲਖੀਮਪੁਰ ਖੇੜੀ ਕਾਂਡ ਵਿੱਚ ਜ਼ਖਮੀ ਹੋਏ ਸਾਰੇ ਕਿਸਾਨਾਂ ਨੂੰ ਕੀਤੇ ਵਾਅਦੇ ਅਨੁਸਾਰ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ, ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ ਨੂੰ ਰੱਦ ਕਰਨ ਦੀ ਮੰਗ, ਪਿਛਲੇ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦਿੱਤੀਆਂ ਜਾਣ, ਮਨਰੇਗਾ ਤਹਿਤ 200 ਦਿਨਾਂ ਦੀ ਦਿਹਾੜੀ ਪ੍ਰਾਪਤ ਕਰੋ, 700 ਰੁਪਏ ਦਿਹਾੜੀ ਦੀ ਮੰਗ ਕੀਤੀ, ਸਰਕਾਰ ਨੂੰ ਫਸਲੀ ਬੀਮਾ ਖੁਦ ਕਰਨਾ ਚਾਹੀਦਾ ਹੈ, ਖੇਤੀ ਨੂੰ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ।