Begin typing your search above and press return to search.

ਕੇਜਰੀਵਾਲ ਅੱਜ ਪੰਜਾਬ ਦੌਰੇ ’ਤੇ

ਅੰਮ੍ਰਿਤਸਰ, 16 ਮਈ, ਨਿਰਮਲ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਜਾਣਕਾਰੀ ਮੁਤਾਬਿਕ ਅਰਵਿੰਦ […]

ਕੇਜਰੀਵਾਲ ਅੱਜ ਪੰਜਾਬ ਦੌਰੇ ’ਤੇ
X

Editor EditorBy : Editor Editor

  |  16 May 2024 3:57 AM IST

  • whatsapp
  • Telegram


ਅੰਮ੍ਰਿਤਸਰ, 16 ਮਈ, ਨਿਰਮਲ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ।

ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਵੱਡਾ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ ’ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਅੰਮ੍ਰਿਤਸਰ ਫੇਰੀ ਦੌਰਾਨ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।

ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਪੰਜਾਬ 13-0 ਨੂੰ ਵੀ ਮਜ਼ਬੂਤੀ ਮਿਲੇਗੀ।

ਜੇਲ੍ਹ ਵਿੱਚ ਹੋਣ ਦੇ ਬਾਵਜੂਦ ਕੇਜਰੀਵਾਲ ਪੰਜਾਬ ਦੇ ਸਿਆਸੀ ਹਾਲਾਤ ਤੋਂ ਜਾਣੂ ਹਨ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਦੋ ਵਾਰ ਮਿਲ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਿਆਸੀ ਮਾਹੌਲ ਬਾਰੇ ਜਾਣੂ ਕਰਵਾਇਆ ਸੀ।

Next Story
ਤਾਜ਼ਾ ਖਬਰਾਂ
Share it