ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 11 ਸਾਲ ਕੈਦ
ਸਾਰਨੀਆ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਦੇ ਟਰੱਕ ਡਰਾਈਵਰ ਹਰਵਿੰਦਰ ਸਿੰਘ ਨੂੰ 35 ਲੱਖ ਡਾਲਰ ਮੁੱਲ ਦੀ 62 ਕਿਲੋ ਕੋਕੀਨ ਅਮਰੀਕਾ ਤੋਂ ਕੈਨੇਡਾ ਲਿਆਉਣ ਦੇ ਦੋਸ਼ ਹੇਠ 11 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜੱਜ ਨੇ ਹਰਵਿੰਦਰ ਸਿੰਘ ਨੂੰ ਸਜ਼ਾ ਦਾ ਐਲਾਨ ਕਰਦਿਆਂ ਕਿਹਾ, ‘‘ਇਹ ਗਲਤ ਹਰਕਤ ਸੀ, ਤੈਨੂੰ ਇਸ ਦੀ ਕੀਮਤ ਚੁਕਾਉਣੀ […]
By : Editor Editor
ਸਾਰਨੀਆ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਦੇ ਟਰੱਕ ਡਰਾਈਵਰ ਹਰਵਿੰਦਰ ਸਿੰਘ ਨੂੰ 35 ਲੱਖ ਡਾਲਰ ਮੁੱਲ ਦੀ 62 ਕਿਲੋ ਕੋਕੀਨ ਅਮਰੀਕਾ ਤੋਂ ਕੈਨੇਡਾ ਲਿਆਉਣ ਦੇ ਦੋਸ਼ ਹੇਠ 11 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜੱਜ ਨੇ ਹਰਵਿੰਦਰ ਸਿੰਘ ਨੂੰ ਸਜ਼ਾ ਦਾ ਐਲਾਨ ਕਰਦਿਆਂ ਕਿਹਾ, ‘‘ਇਹ ਗਲਤ ਹਰਕਤ ਸੀ, ਤੈਨੂੰ ਇਸ ਦੀ ਕੀਮਤ ਚੁਕਾਉਣੀ ਹੋਵੇਗੀ ਕਿਉਂਕ ਇਹ ਬਹੁਤ ਗੰਭੀਰ ਅਪਰਾਧ ਹੈ।’’ ਜੱਜ ਨੇ ਅੱਗੇ ਕਿਹਾ ਕਿ ਹਰ ਚੀਜ਼ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਅਤੇ ਨਸ਼ਾ ਲਿਆਉਣ ਦਾ ਮਕਸਦ ਮੋਟੀ ਰਕਮ ਕਮਾਉਣਾ ਸੀ।
62 ਕਿਲੋ ਕੋਕੀਨ ਸਣੇ ਕੀਤਾ ਗਿਆ ਸੀ ਗ੍ਰਿਫ਼ਤਾਰ
ਹਰਵਿੰਦਰ ਸਿੰਘ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਹ ਕੀ ਕਰ ਰਿਹਾ ਹੈ ਅਤੇ ਉਸ ਨੂੰ ਇਹ ਵੀ ਪਤਾ ਸੀ ਕਿ ਇਹ ਗੈਰਕਾਨੂੰਨੀ ਹੈ। ਇਥੇ ਦਸਣਾ ਬਣਦਾ ਹੈ ਕਿ ਹਰਵਿੰਦਰ ਸਿੰਘ ਨੂੰ 31 ਮਾਰਚ 2021 ਨੂੰ ਬਲੂ ਵਾਟਰ ਬ੍ਰਿਜ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਅਮਰੀਕਾ ਦੇ ਮਿਸ਼ੀਗਨ ਸੂਬੇ ਅਤੇ ਉਨਟਾਰੀਓ ਦੇ ਸਾਰਨੀਆ ਸ਼ਹਿਰ ਨੂੰ ਆਪਸ ਵਿਚ ਜੋੜਦਾ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਨੂੰ ਹਰਵਿੰਦਰ ਸਿੰਘ ਦੇ ਟਰੱਕ ਦੀ ਤਲਾਸ਼ੀ ਦੌਰਾਨ ਦੋ ਸੂਟਕੇਸ ਮਿਲੇ ਜਿਨ੍ਹਾਂ ਵਿਚੋਂ 62 ਕਿਲੋ ਕੋਕੀਨ ਨਿਕਲੀ।