ਕੈਨੇਡਾ ਤੇ ਅਮਰੀਕਾ ਦੇ ਨਾਗਰਿਕਾਂ ਨੂੰ ਪੀ.ਆਰ. ਦੇਵੇਗਾ ਪਾਕਿਸਤਾਨ
ਡਿੱਗਦੀ ਆਰਥਿਕਤਾ ਤੇ ਕੌਮੀ ਵਿਕਾਸ ਨੂੰ ਹੁਲਾਰਾ ਦੇਣ ਲਈ ਚੁੱਕਿਆ ਕਦਮ ਇਸਲਾਮਾਬਾਦ, 17 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਪਾਕਿਸਤਾਨ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਤੇ ਆਪਣੀ ਡਿੱਗਦੀ ਆਰਥਿਕਤਾ ਤੇ ਕੌਮੀ ਵਿਕਾਸ ਨੂੰ ਹੁਲਾਰਾ ਦੇਣ ਲਈ ਅਮੀਰ ਵਿਦੇਸ਼ੀ ਨਾਗਰਿਕਾਂ ਨੂੰ ਸਥਾਈ ਨਾਗਰਿਕਤਾ ਸਕੀਮ ਦੀ ਪੇਸ਼ਕਸ਼ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿੱਚ ਅਮਰੀਕਾ ਤੇ ਕੈਨੇਡਾ ਵਿੱਚ […]
By : Hamdard Tv Admin
- ਡਿੱਗਦੀ ਆਰਥਿਕਤਾ ਤੇ ਕੌਮੀ ਵਿਕਾਸ ਨੂੰ ਹੁਲਾਰਾ ਦੇਣ ਲਈ ਚੁੱਕਿਆ ਕਦਮ
ਇਸਲਾਮਾਬਾਦ, 17 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਪਾਕਿਸਤਾਨ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਤੇ ਆਪਣੀ ਡਿੱਗਦੀ ਆਰਥਿਕਤਾ ਤੇ ਕੌਮੀ ਵਿਕਾਸ ਨੂੰ ਹੁਲਾਰਾ ਦੇਣ ਲਈ ਅਮੀਰ ਵਿਦੇਸ਼ੀ ਨਾਗਰਿਕਾਂ ਨੂੰ ਸਥਾਈ ਨਾਗਰਿਕਤਾ ਸਕੀਮ ਦੀ ਪੇਸ਼ਕਸ਼ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿੱਚ ਅਮਰੀਕਾ ਤੇ ਕੈਨੇਡਾ ਵਿੱਚ ਰਹਿ ਰਹੇ ਸਿੱਖ ਤੇ ਅਫ਼ਗਾਨ ਤੇ ਚੀਨੀ ਨਾਗਰਿਕ ਸ਼ਾਮਲ ਹੋਣਗੇ।
ਸੂਚਨਾ ਮੰਤਰੀ ਫਵਾਦ ਚੌਧਰੀ ਨੇ ਇੱਕ ਟਵੀਟ ਰਾਹੀਂ ਐਲਾਨ ਕੀਤਾ ਕਿ ਇਹ ਨਵੀਂ ਸਕੀਮ ਨਵੀਂ ਕੌਮੀ ਸੁਰੱਖਿਆ ਨੀਤੀ ਨੂੰ ਧਿਆਨ ’ਚ ਰੱਖ ਕੇ ਤਿਆਰ ਕੀਤੀ ਗਈ ਹੈ, ਜਿਸਦਾ ਸ਼ੁੱਕਰਵਾਰ ਨੂੰ ਰਸਮੀ ਤੌਰ ’ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਉਦਘਾਟਨ ਕੀਤਾ ਗਿਆ ਸੀ।
ਇੱਕ ਕੈਬਨਿਟ ਮੰਤਰੀ ਨੇ ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਆਰ ਸਕੀਮ ਸ਼ੁਰੂ ਕਰਨ ਦਾ ਇੱਕ ਮੰਤਵ ਅਮੀਰ ਅਫ਼ਗਾਨਿਸਤਾਨੀਆਂ ਨੂੰ ਪਾਕਿਸਤਾਨ ਵੱਲ ਆਕਰਸ਼ਿਤ ਕਰਨਾ ਹੈ, ਜੋ ਪਿਛਲੇ ਵਰ੍ਹੇ ਕਾਬੁਲ ਦੀ ਹਾਲਤ ਖਰਾਬ ਹੋਣ ਮਗਰੋਂ ਤੁਰਕੀ, ਮਲੇਸ਼ੀਆ ਤੇ ਕੁਝ ਹੋਰ ਮੁਲਕਾਂ ਵੱਲ ਰੁਖ਼ ਕਰ ਰਹੇ ਹਨ।
ਸ੍ਰੀ ਚੌਧਰੀ ਨੇ ਕਿਹਾ,‘ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ।’ ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੰਤਵ ਕੈਨੇਡਾ ਤੇ ਅਮਰੀਕਾ ਵਿੱਚ ਰਹਿ ਰਹੇ ਸਿੱਖਾਂ ਨੂੰ ਵੀ ਆਪਣੇ ਵੱਲ ਆਕਰਸ਼ਿਤ ਕਰਨਾ ਹੈ ਜੋ ਧਾਰਮਿਕ ਥਾਵਾਂ ’ਤੇ ਨਿਵੇਸ਼ ਕਰਨ ਦੇ ਇਛੁੱਕ ਹਨ, ਖ਼ਾਸ ਤੌਰ ’ਤੇ ਕਰਤਾਰਪੁਰ ਕੋਰੀਡੌਰ ’ਚ, ਪਰ ਉਨ੍ਹਾਂ ਕੋਲ ਅਜਿਹਾ ਕਰਨ ਦਾ ਕੋਈ ਰਾਹ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਕੀਮ ਦਾ ਤੀਜਾ ਉਦੇਸ਼ ਚੀਨੀ ਨਾਗਰਿਕਾਂ ਨੂੰ ਵੀ ਆਪਣੇ ਮੁਲਕ ਵੱਲ ਖਿੱਚਣਾ ਹੈ ਜੋ ਪਾਕਿਸਤਾਨ ਵਿੱਚ ਆਉਣਾ ਚਾਹੁੰਦੇ ਹਨ ਜਾਂ ਇਥੇ ਸਨਅਤੀ ਇਕਾਈਆਂ ਕਾਇਮ ਕਰਨੀਆਂ ਚਾਹੁੰਦੇ ਹਨ।