ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਪੰਜਾਬੀ ਬਜ਼ੁਰਗਾਂ ਨਾਲ ਬਰੈਂਪਟਨ ‘ਚ ਮਨਾਈ ਦੀਵਾਲੀ
ਬਰੈਂਪਟਨ 14 ਨਵੰਬਰ (ਹਮਦਰਦ ਦੇ ਵਿਸ਼ੇਸ਼ ਪ੍ਰਤੀਨਿਧ ਦੁਆਰਾ):-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 13 ਨਵੰਬਰ ਦਿਨ ਸੋਮਵਾਰ ਨੂੰ ਬਰੈਂਪਟਨ ਦੇ ਸੂਜਨ ਫੈਨਲ ਸਪੋਰਟਸ ਕੰਪਲੈਕਸ ਵਿਖੇ ਪੰਜਾਬੀ ਬਜ਼ੁਰਗਾਂ ਨਾਲ ਦੀਵਾਲੀ ਦੇ ਜਸ਼ਨ ਮਨਾਏ।ਲੱਗਭਗ ਇਕ ਘੰਟੇ ਤੋਂ ਵੱਧ ਸਮੇਂ ਤੱਕ ਉਹ ਬਜ਼ੁਰਗਾਂ ਨਾਲ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਤੇ ਉਨ੍ਹਾਂ ਨਾਲ ਗੱਲਾਬਾਤਾਂ ਕਰਦੇ ਰਹੇ। ਇੰਡੀਅਨ ਇੰਟਰਨੈਸ਼ਨਲ […]
By : Hamdard Tv Admin
ਬਰੈਂਪਟਨ 14 ਨਵੰਬਰ (ਹਮਦਰਦ ਦੇ ਵਿਸ਼ੇਸ਼ ਪ੍ਰਤੀਨਿਧ ਦੁਆਰਾ):-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 13 ਨਵੰਬਰ ਦਿਨ ਸੋਮਵਾਰ ਨੂੰ ਬਰੈਂਪਟਨ ਦੇ ਸੂਜਨ ਫੈਨਲ ਸਪੋਰਟਸ ਕੰਪਲੈਕਸ ਵਿਖੇ ਪੰਜਾਬੀ ਬਜ਼ੁਰਗਾਂ ਨਾਲ ਦੀਵਾਲੀ ਦੇ ਜਸ਼ਨ ਮਨਾਏ।ਲੱਗਭਗ ਇਕ ਘੰਟੇ ਤੋਂ ਵੱਧ ਸਮੇਂ ਤੱਕ ਉਹ ਬਜ਼ੁਰਗਾਂ ਨਾਲ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਤੇ ਉਨ੍ਹਾਂ ਨਾਲ ਗੱਲਾਬਾਤਾਂ ਕਰਦੇ ਰਹੇ। ਇੰਡੀਅਨ ਇੰਟਰਨੈਸ਼ਨਲ ਸੀਨੀਅਰਜ਼ ਕਲੱਬ ਅਤੇ ਸਮੈਲੀ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਇਕੱਲੇ-ਇਕੱਲੇ ਟੇਬਲ ਤੇ ਜਾ ਕੇ ਬਹੁਤ ਸਾਰੀਆਂ ਗੱਲਾਂ ਸਾਂਝੀਆਂ ਕੀਤੀਆਂ। ਇਸ ਮਿਲਣੀ ਲਈ ਬਰੈਂਪਟਨ ਸਾਊਥ ਤੋਂ ਲਿਬਰਲ ਐਮ.ਪੀ. ਸੋਨੀਆ ਸਿੱਧੂ ਦਾ ਬਜ਼ੁਰਗਾਂ ਨੇ ਤਹਿ ਦਿਲੋਂ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨਾਲ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਤੋਂ ਇਲਾਵਾ ਸੰਸਦੀ ਸਕੱਤਰ ਮਨਿੰਦਰ ਸਿੱਧੂ, ਕੈਬਨਿਟ ਮੰਤਰੀ ਕਮਲ ਖਹਿਰਾ, ਐਮ.ਪੀ ਰੂਬੀ ਸਹੋਤਾ, ਐਮ.ਪੀ ਸ਼ੌਕਤ ਅਲੀ ਤੋਂ ਇਲਾਵਾ ਹੋਰ ਬਹੁਤ ਸਾਰੇ ਪਤਵੰਤੇ ਸੱਜਣ ਪਹੁੰਚੇ ਹੋਏ ਸਨ। ਕਲੱਬ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਨਾਲ ਸਬੰਧਿਤ ਕਈ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ ਤੇ ਪ੍ਰਧਾਨ ਮੰਤਰੀ ਨੇ ਬਜ਼ੁਰਗਾਂ ਨਾਲ ਬਿਤਾਏ ਇਸ ਘੰਟੇ ਦਾ ਦੌਰਾਨ ਬਹੁਤ ਆਨੰਦ ਮਾਣਿਆ। ਪ੍ਰਧਾਨ ਮੰਤਰੀ ਨੇ ਐਮ.ਪੀ. ਸੋਨੀਆ ਸਿੱਧੂ ਦੀ ਪ੍ਰਸ਼ੰਸਾਂ ਕੀਤੀ ਕਿ ਬਹੁਤ ਹੀ ਕੰਮ ਕਰ ਰਹੇ ਹਨ ਤੇ ਇਕ ਬਜ਼ੁਰਗ ਨੇ ਤਾਂ ਪ੍ਰਧਾਨ ਮੰਤਰੀ ਨੂੰ ਇਥੋਂ ਤੱਕ ਕਹਿ ਦਿੱਤਾ ਕਿ ਸੋਨੀਆ ਸਿੱਧੂ ਮੰਤਰੀ ਨੂੰ ਬਣਾਉਣਾ ਚਾਹੀਦਾ ਹੈ। ਕੱਲ ਮਿਲਾ ਕੇ ਇਹ ਸਮਾਗਮ ਬਹੁਤ ਹੀ ਸਫਲ ਰਿਹਾ ਤੇ ਪਹਿਲੀ ਵਾਰ ਸੀ ਕਿ ਜਦੋਂ ਬਜ਼ੁਰਗਾਂ ਨਾਲ ਪ੍ਰਧਾਨ ਮੰਤਰੀ ਅਜਿਹੇ ਇਤਿਹਾਸਕ ਦਿਹਾੜੇ ਤੇ ਉਨ੍ਹਾਂ ਵਿਚ ਸ਼ਾਮਿਲ ਹੋਏ।