ਕੈਨੇਡਾ ਵੱਲੋਂ ਵਿਦੇਸ਼ੀ ਕਾਮੇ ਸੱਦਣ ਲਈ ਨਵੇਂ ਇੰਮੀਗ੍ਰੇਸ਼ਨ ਪ੍ਰੋਗਰਾਮ ਦਾ ਐਲਾਨ
ਔਟਵਾ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਵਿਦੇਸ਼ੀ ਕਾਮਿਆਂ ਨੂੰ ਕੈਨੇਡਾ ਸੱਦਣ ਲਈ ਫੈਡਰਲ ਸਰਕਾਰ ਵੱਲੋਂ ਇਕ ਨਵਾਂ ਪਾਇਲਟ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ ਜਿਸ ਰਾਹੀਂ ਚੰਗੇ ਟਰੈਕ ਰਿਕਾਰਡ ਵਾਲੀਆਂ ਕੰਪਨੀਆਂ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ ਨਵੇਂ ਪਰਮਿਟ ਜਾਰੀ ਕੀਤੇ ਜਾਣਗੇ। ‘ਟਰੱਸਟਡ ਇੰਪਲੌਇਰ ਪ੍ਰੋਗਰਾਮ’ ਦਾ ਮਕਸਦ ਨਾ ਸਿਰਫ ਕਾਮਿਆਂ ਦੀ ਕਮੀ ਪੂਰਾ ਕਰਨਾ ਸਗੋਂ ਆਰਜ਼ੀ ਵਿਦੇਸ਼ੀ […]
By : Editor (BS)
ਔਟਵਾ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਵਿਦੇਸ਼ੀ ਕਾਮਿਆਂ ਨੂੰ ਕੈਨੇਡਾ ਸੱਦਣ ਲਈ ਫੈਡਰਲ ਸਰਕਾਰ ਵੱਲੋਂ ਇਕ ਨਵਾਂ ਪਾਇਲਟ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ ਜਿਸ ਰਾਹੀਂ ਚੰਗੇ ਟਰੈਕ ਰਿਕਾਰਡ ਵਾਲੀਆਂ ਕੰਪਨੀਆਂ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ ਨਵੇਂ ਪਰਮਿਟ ਜਾਰੀ ਕੀਤੇ ਜਾਣਗੇ। ‘ਟਰੱਸਟਡ ਇੰਪਲੌਇਰ ਪ੍ਰੋਗਰਾਮ’ ਦਾ ਮਕਸਦ ਨਾ ਸਿਰਫ ਕਾਮਿਆਂ ਦੀ ਕਮੀ ਪੂਰਾ ਕਰਨਾ ਸਗੋਂ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਸੁਰੱਖਿਅਤ ਕੰਮ ਵਾਲੀਆਂ ਥਾਵਾਂ ਮੁਹੱਈਆ ਕਰਵਾਉਣਾ ਵੀ ਹੈ। ਵਿਦੇਸ਼ੀ ਕਾਮਿਆਂ ਨਾਲ ਚੰਗਾ ਸਲੂਕ ਕਰਨ ਵਾਲੀਆਂ ਕੰਪਨੀਆਂ ਨੂੰ ਹੁਣ 18 ਮਹੀਨੇ ਦੀ ਬਜਾਏ ਤਿੰਨ ਸਾਲ ਬਾਅਦ ਸਾਬਤ ਕਰਨਾ ਹੋਵੇਗਾ ਕਿ ਉਨ੍ਹਾਂ ਨੂੰ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਜ਼ਰੂਰਤ ਹੈ। ਦੱਖਣ ਪੱਛਮੀ ਉਨਟਾਰੀਓ ਦੇ ਰਥਵਨ ਕਸਬੇ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਜ਼ਗਾਰ ਮੰਤਰੀ ਰੈਂਡੀ ਬੌਇਸਨੋ ਨੇ ਕਿਹਾ ਕਿ ਨਵੇਂ ਪ੍ਰੋਗਰਾਮ ਵਿਚ ਸ਼ਾਮਲ ਕੰਪਨੀਆਂ ਦਾ ਡੂੰਘਾਈ ਨਾਲ ਮੁਲਾਂਕਣ ਕੀਤਾ ਜਾਵੇਗਾ ਤਾਂਕਿ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਕੈਨੇਡਾ ਆਉਣ ਮਗਰੋਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।