Begin typing your search above and press return to search.

ਗਾਜ਼ਾ ਹਮਲੇ ਦੇ ਵਿਰੋਧ ਵਿਚ ਅਮਰੀਕਾ ਵਿਚ ਪ੍ਰਦਰਸ਼ਨ

ਨਿਰਮਲ ਵਾਸ਼ਿੰਗਟਨ ,24 ਅਪ੍ਰੈਲ (ਰਾਜ ਗੋਗਨਾ )- ਗਾਜ਼ਾ ’ਤੇ ਇਜ਼ਰਾਈਲ ਦੇ ਹਮਲਿਆਂ ਦੀ ਘਟਨਾ ਨੇ ਹਾਲ ਹੀ ’ਚ ਅਮਰੀਕਾ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਗਾਜ਼ਾ ’ਤੇ ਹਮਲਿਆਂ ਦੇ ਖਿਲਾਫ ਅਮਰੀਕਾ ’ਚ ਵਿਰੋਧ ਪ੍ਰਦਰਸ਼ਨ ਸਿਖਰ ’ਤੇ ਪਹੁੰਚ ਗਏ ਹਨ। ਅਮਰੀਕਾ ਦੀਆਂ ਕਈ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਜੋਅ ਬਿਡੇਨ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ […]

ਗਾਜ਼ਾ ਹਮਲੇ ਦੇ ਵਿਰੋਧ ਵਿਚ ਅਮਰੀਕਾ ਵਿਚ ਪ੍ਰਦਰਸ਼ਨ
X

Editor EditorBy : Editor Editor

  |  24 April 2024 5:17 AM IST

  • whatsapp
  • Telegram

ਨਿਰਮਲ

ਵਾਸ਼ਿੰਗਟਨ ,24 ਅਪ੍ਰੈਲ (ਰਾਜ ਗੋਗਨਾ )- ਗਾਜ਼ਾ ’ਤੇ ਇਜ਼ਰਾਈਲ ਦੇ ਹਮਲਿਆਂ ਦੀ ਘਟਨਾ ਨੇ ਹਾਲ ਹੀ ’ਚ ਅਮਰੀਕਾ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਗਾਜ਼ਾ ’ਤੇ ਹਮਲਿਆਂ ਦੇ ਖਿਲਾਫ ਅਮਰੀਕਾ ’ਚ ਵਿਰੋਧ ਪ੍ਰਦਰਸ਼ਨ ਸਿਖਰ ’ਤੇ ਪਹੁੰਚ ਗਏ ਹਨ। ਅਮਰੀਕਾ ਦੀਆਂ ਕਈ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਜੋਅ ਬਿਡੇਨ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।ਯੇਲ, ਐਮਆਈਟੀ,ਹਾਰਵਰਡ ਅਤੇ ਕੋਲੰਬੀਆ ਯੂਨੀਵਰਸਿਟੀਆਂ ਵਿੱਚ ਪੜਾਈ ਮੁਅੱਤਲ ਕਰ ਦਿੱਤੀ ਗਈ ਹੈ। ਇਸ ਕਾਰਨ ਤਣਾਅ ਦੇ ਕਾਰਨ 133 ਵਿਦਿਆਰਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ।ਵੇਰਵਿਆਂ ਦੇ ਅਨੁਸਾਰ ਅਮਰੀਕਾ ਵਿੱਚ ਵਿਦਿਆਰਥੀਆਂ ਨੇ ਗਾਜ਼ਾ ਉੱਤੇ ਹਮਲਿਆਂ ਦੇ ਮੱਦੇਨਜ਼ਰ ਇਜ਼ਰਾਈਲ ਦੇ ਸਮਰਥਨ ਵਿੱਚ ਬਿਡੇਨ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਨੀਤੀਆਂ ਦਾ ਵਿਰੋਧ ਕੀਤਾ।

ਉਨ੍ਹਾਂ ਨੇ ਸੜਕਾਂ ’ਤੇ ਆ ਕੇ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ। ਇਸ ਮੌਕੇ ਰੋਸ ਪ੍ਰਦਰਸ਼ਨਾਂ ਦੇ ਹਿੱਸੇ ਵਜੋਂ ਉਹ ਮੰਗ ਕਰ ਰਹੇ ਹਨ ਕਿ ਬੇਕਸੂਰ ਫਲਸਤੀਨੀ ਔਰਤਾਂ ਅਤੇ ਬੱਚਿਆਂ ਦੀਆਂ ਮੌਤਾਂ ਲਈ ਬਿਡੇਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ।ਇਸ ਦੌਰਾਨ ਅਮਰੀਕਾ ਦੀਆਂ ਯੇਲ, ਐਮਆਈਟੀ, ਹਾਰਵਰਡ, ਕੋਲੰਬੀਆ ਅਤੇ ਹੋਰ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਕਾਰਨ ਕਾਫੀ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਇਸ ਕਾਰਨ ਮੈਦਾਨ ਵਿੱਚ ਦਾਖ਼ਲ ਹੋਈ ਪੁਲੀਸ ਨੇ 133 ਦੇ ਕਰੀਬ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ, ਵਿਦਿਆਰਥੀਆਂ ਦੀਆਂ ਚਿੰਤਾਵਾਂ ਨਾਲ ਸਬੰਧਤ ਫੋਟੋਆਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਹਨ। ਦੂਜੇ ਪਾਸੇ ਕੋਲੰਬੀਆ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਵਿਰੋਧ ਦੇ ਮੱਦੇਨਜ਼ਰ ਕਲਾਸਰੂਮ ਬੰਦ ਕਰ ਦਿੱਤੇ ਗਏ। ਬਾਕੀ ਸਮੈਸਟਰ ਲਈ ਹਾਈਬ੍ਰਿਡ ਵਿਧੀ ਦਾ ਪਾਲਣ ਕੀਤਾ ਜਾਵੇਗਾ। ਕੋਲੰਬੀਆ ਯੂਨੀਵਰਸਿਟੀ ਦੇ ਪ੍ਰਧਾਨ ਨੇ ਕਿਹਾ ਕਿ ਕਲਾਸਾਂ ਆਨਲਾਈਨ ਹੋਣਗੀਆਂ।

ਇਸ ਦੌਰਾਨ ਗਾਜ਼ਾ ’ਤੇ ਜੰਗ ਦੇ ਖਿਲਾਫ ਕਈ ਕਾਲਜਾਂ ’ਚ ਤਣਾਅ ਵਧ ਰਿਹਾ ਹੈ। ਵਿਦਿਆਰਥੀ ਯੂਨੀਵਰਸਿਟੀਆਂ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਿਘਨ ਪਾ ਰਹੇ ਹਨ। ਅਤੇ, ਬੀਤੇਂ ਦਿਨ ਸੋਮਵਾਰ ਨੂੰ ਵਿਦਿਆਰਥੀਆਂ ਦੇ ਨਾਲ. ਪ੍ਰੋਫੈਸਰਾਂ ਨੇ ਵੀ ਫਲਸਤੀਨ ਪੱਖੀ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ। ਕੋਲੰਬੀਆ ਯੂਨੀਵਰਸਿਟੀ ਵਿੱਚ ਗ੍ਰਿਫਤਾਰੀਆਂ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੇ ਬੋਸਟਨ, ਹਾਰਵਰਡ ਅਤੇ ਮੈਸੇਚਿਉਸੇਟਸ ਯੂਨੀਵਰਸਿਟੀਆਂ ਵਿੱਚ ਕਲਾਸਾਂ ਦਾ ਬਾਈਕਾਟ ਕੀਤਾ।ਅਜਿਹਾ ਵੀ ਲਗਦਾ ਹੈ ਕਿ ਪੁਲਿਸ ਨਿਊਯਾਰਕ ਯੂਨੀਵਰਸਿਟੀ ਵਿੱਚ ਫਲਸਤੀਨ ਪੱਖੀ ਪ੍ਰਦਰਸ਼ਨਾਂ ’ਤੇ ਕਾਰਵਾਈ ਕਰ ਰਹੀ ਹੈ ਅਤੇ ਕਈ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਲ ਹੀ, ਫਿਲਸਤੀਨ ਪੱਖੀ ਵਿਦਿਆਰਥੀਆਂ ਨੇ ਕੈਲੀਫੋਰਨੀਆ ਯੂਨੀਵਰਸਿਟੀ ਵਿੱਚ 15 ਟੈਂਟ ਲਗਾਏ। ਇਸ ਦੌਰਾਨ ਵ੍ਹਾਈਟ ਹਾਊਸ ਨੇ ਵਿਦਿਆਰਥੀਆਂ ਦੇ ਅੰਦੋਲਨ ਤੋਂ ਇਨਕਾਰ ਕੀਤਾ ਹੈ।

Next Story
ਤਾਜ਼ਾ ਖਬਰਾਂ
Share it