Begin typing your search above and press return to search.

ਗੁਰਦੁਆਰੇ ਮੱਥਾ ਟੇਕਣ ਜਾ ਰਹੀ ਮਾਂ-ਧੀ ਨੂੰ ਗੱਡੀ ਨੇ ਦਰੜਿਆ, ਮੌਤ

ਰੋਪੜ, 11 ਦਸੰਬਰ, ਨਿਰਮਲ : ਪਿੰਡ ਸੋਲਖੀਆਂ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਵਾਸੀ ਕੁਲਵੀਰ ਕੌਰ (35) ਅਤੇ ਉਸ ਦੀ ਮਾਤਾ ਕਮਲਜੀਤ ਕੌਰ (60) ਗੁਰਦੁਆਰਾ ਬਾਬਾ ਦੀਪ ਸਿੰਘ ਸੋਲਖੀਆਂ […]

ਗੁਰਦੁਆਰੇ ਮੱਥਾ ਟੇਕਣ ਜਾ ਰਹੀ ਮਾਂ-ਧੀ ਨੂੰ ਗੱਡੀ ਨੇ ਦਰੜਿਆ, ਮੌਤ
X

Editor EditorBy : Editor Editor

  |  11 Dec 2023 5:08 AM GMT

  • whatsapp
  • Telegram


ਰੋਪੜ, 11 ਦਸੰਬਰ, ਨਿਰਮਲ : ਪਿੰਡ ਸੋਲਖੀਆਂ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਵਾਸੀ ਕੁਲਵੀਰ ਕੌਰ (35) ਅਤੇ ਉਸ ਦੀ ਮਾਤਾ ਕਮਲਜੀਤ ਕੌਰ (60) ਗੁਰਦੁਆਰਾ ਬਾਬਾ ਦੀਪ ਸਿੰਘ ਸੋਲਖੀਆਂ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀਆਂ ਸਨ ਕਿ ਪਿੰਡ ਚੱਕਲਾ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ ਅਤੇ ਦੋਵੇਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ। ਇਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਟੱਕਰ ਮਾਰਨ ਵਾਲਾ ਟਿੱਪਰ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਅਣਪਛਾਤੇ ਟਿੱਪਰ ਅਤੇ ਚਾਲਕ ਦੀ ਭਾਲ ਕਰ ਰਹੀ ਹੈ। ਮਾਂ-ਧੀ ਪਿਛਲੇ ਕਾਫੀ ਸਮੇਂ ਤੋਂ ਖਾਲਸਾ ਸਕੂਲ ਨੇੜੇ ਸਥਿਤ ਕਲੋਨੀ ਵਿੱਚ ਰਹਿ ਰਹੀ ਸਨ।

Next Story
ਤਾਜ਼ਾ ਖਬਰਾਂ
Share it