ਗੁਰਪਤਵੰਤ ਪੰਨੂ ਮਾਮਲੇ ਮਗਰੋਂ ਅਮਰੀਕਾ ਅਤੇ ਕੈਨੇਡਾ ਦੇ ਸਿੱਖ ਚਿੰਤਤ
ਨਿਊ ਯਾਰਕ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਪਰਦਾ ਫਾਸ਼ ਹੋਣ ਮਗਰੋਂ ਅਮਰੀਕਾ ਅਤੇ ਕੈਨੇਡਾ ਵਿਚ ਵਸਦੇ ਸਿੱਖ ਆਪਣੀ ਸੁਰੱਖਿਆ ਪ੍ਰਤੀ ਚਿੰਤਤ ਹਨ ਅਤੇ ਸਭ ਤੋਂ ਵੱਡਾ ਡਰ ਇਹ ਹੈ ਕਿ ਹੱਤਿਆ ਦੀ ਸਾਜ਼ਿਸ਼ ਅਮਰੀਕਾ ਦੀ ਧਰਤੀ ’ਤੇ ਘੜੀ ਗਈ। ਨੈਸ਼ਨਲ ਪਬਲਿਕ ਰੇਡੀਓ ਨਾਲ ਗੱਲਬਾਤ ਕਰਦਿਆਂ ਸਿੱਖ ਰਿਸਰਚ […]
By : Editor Editor
ਨਿਊ ਯਾਰਕ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਪਰਦਾ ਫਾਸ਼ ਹੋਣ ਮਗਰੋਂ ਅਮਰੀਕਾ ਅਤੇ ਕੈਨੇਡਾ ਵਿਚ ਵਸਦੇ ਸਿੱਖ ਆਪਣੀ ਸੁਰੱਖਿਆ ਪ੍ਰਤੀ ਚਿੰਤਤ ਹਨ ਅਤੇ ਸਭ ਤੋਂ ਵੱਡਾ ਡਰ ਇਹ ਹੈ ਕਿ ਹੱਤਿਆ ਦੀ ਸਾਜ਼ਿਸ਼ ਅਮਰੀਕਾ ਦੀ ਧਰਤੀ ’ਤੇ ਘੜੀ ਗਈ। ਨੈਸ਼ਨਲ ਪਬਲਿਕ ਰੇਡੀਓ ਨਾਲ ਗੱਲਬਾਤ ਕਰਦਿਆਂ ਸਿੱਖ ਰਿਸਰਚ ਇੰਸਟੀਚਿਊਟ ਦੇ ਸੀਨੀਅਰ ਫੈਲੋ ਹਰਿੰਦਰ ਸਿੰਘ ਨੇ ਕਿਹਾ ਕਿ ਇਸ ਮੁੱਦੇ ’ਤੇ ਉਨ੍ਹਾਂ ਦੀ ਕਈ ਨਾਮੀ ਸਿੱਖ ਸ਼ਖਸੀਅਤਾਂ ਨਾਲ ਗੱਲ ਹੋ ਚੁੱਕੀ ਹੈ ਅਤੇ ਉਹ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਚਾਹੁੰਦੇ ਹਨ। ਦੂਜੇ ਪਾਸੇ ਕੂਟਨੀਤੀ ਦੇ ਮਾਹਰਾਂ ਦਾ ਕਹਿਣਾ ਹੈ ਕਿ ਇਹ ਘਟਨਾਕ੍ਰਮ ਭਾਰਤ-ਅਮਰੀਕਾ ਸਬੰਧਾਂ ਨੂੰ ਪ੍ਰਭਾਵਤ ਕਰਨ ਦੀ ਤਾਕਤ ਰਖਦਾ ਹੈ।
ਅਮਰੀਕਾ ਦੀ ਧਰਤੀ ’ਤੇ ਸਾਜ਼ਿਸ਼ ਸਭ ਤੋਂ ਵੱਡਾ ਡਰ : ਹਰਿੰਦਰ ਸਿੰਘ
ਸੇਵਾ ਮੁਕਤ ਭਾਰਤੀ ਡਿਪਲੋਮੈਟ ਜੀ. ਪਾਰਥਾਸਾਰਥੀ ਨੇ ਕਿਹਾ ਕਿ ਅਮਰੀਕਾ ਸਰਕਾਰ ਮਾਮਲੇ ਨੂੰ ਅਦਾਲਤ ਵਿਚ ਲਿਜਾ ਚੁੱਕੀ ਹੈ ਅਤੇ ਇਸ ਨਾਲ ਮੁਸ਼ਕਲਾਂ ਵਧਣਗੀਆਂ। ਮੰਨਿਆ ਜਾ ਰਿਹਾ ਹੈ ਦੋਹਾਂ ਮੁਲਕਾਂ ਦਰਮਿਆਨ ਸਬੰਧਾਂ ਦੀ ਪਰਖ ਇਸ ਮੁਕੱਦਮੇ ਦੀ ਸੁਣਵਾਈ ਦੌਰਾਨ ਹੋ ਸਕਦੀ ਹੈ। ਨਿਊ ਯਾਰਕ ਦੀ ਅਦਾਲਤ ਵਿਚ ਦਾਇਰ ਦੋਸ਼ ਪੱਤਰ ਮੁਤਾਬਕ ਅਮਰੀਕੀ ਖੁਫੀਆ ਏਜੰਸੀਆਂ ਨੂੰ ਬਸੰਤ ਰੁੱਤ ਦੌਰਾਨ ਹੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਬਾਰੇ ਪਤਾ ਲੱਗ ਗਿਆ ਸੀ ਅਤੇ ਗੁਆਂਢੀ ਮੁਲਕ ਕੈਨੇਡਾ ਵਿਚ ਵੀ ਤਿੰਨ ਜਣਿਆਂ ਹੱਤਿਆ ਕੀਤੀ ਜਾਣੀ ਸੀ।