ਚੋਣ ਸਰਵੇਖਣਾਂ ’ਚ ਪੱਛੜਨ ਮਗਰੋਂ ਟਰੂਡੋ ਨੇ ‘ਹਾਊਸਿੰਗ’ ਨੂੰ ਬਣਾਇਆ ਤਰਜੀਹੀ ਮੁੱਦਾ
ਸ਼ਾਰਲੇਟਾਊਨ, 22 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਆਪਣੇ ਨਵੇਂ ਮੰਤਰੀਆਂ ਨਾਲ ਪ੍ਰਿੰਸ ਐਡਵਰਡ ਆਇਲੈਂਡ ਪੁੱਜੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਿਹਾਇਸ਼ ਦੇ ਸੰਕਟ ਨਾਲ ਤਰਜੀਹੀ ਆਧਾਰ ’ਤੇ ਨਜਿੱਠਣ ਦੇ ਸੰਕੇਤ ਦਿਤੇ ਹਨ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਕੰਜ਼ਰਵੇਟਿਵ ਸਰਕਾਰ ਨੇ ਹਾਊਸਿੰਗ ਦੇ ਮਸਲੇ ਨੂੰ ਪੂਰੀ ਤਰ੍ਹਾਂ ਦੇ ਵਿਸਾਰ ਦਿਤਾ ਪਰ 2017 […]
By : Editor (BS)
ਸ਼ਾਰਲੇਟਾਊਨ, 22 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਆਪਣੇ ਨਵੇਂ ਮੰਤਰੀਆਂ ਨਾਲ ਪ੍ਰਿੰਸ ਐਡਵਰਡ ਆਇਲੈਂਡ ਪੁੱਜੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਿਹਾਇਸ਼ ਦੇ ਸੰਕਟ ਨਾਲ ਤਰਜੀਹੀ ਆਧਾਰ ’ਤੇ ਨਜਿੱਠਣ ਦੇ ਸੰਕੇਤ ਦਿਤੇ ਹਨ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਕੰਜ਼ਰਵੇਟਿਵ ਸਰਕਾਰ ਨੇ ਹਾਊਸਿੰਗ ਦੇ ਮਸਲੇ ਨੂੰ ਪੂਰੀ ਤਰ੍ਹਾਂ ਦੇ ਵਿਸਾਰ ਦਿਤਾ ਪਰ 2017 ਤੋਂ ਇਸ ਖੇਤਰ ਵੱਲ ਖਾਸ ਤਵੱਜੋ ਦਿਤੀ ਜਾ ਰਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਪਿਛਲੇ ਮਹੀਨੇ ਤਿੱਖੀ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ ਸੀ ਜਦੋਂ ਹੈਮਿਲਟਨ ਵਿਖੇ ਇਕ ਸਮਾਗਮ ਦੌਰਾਨ ਉਨ੍ਹਾਂ ਆਖ ਦਿਤਾ ਕਿ ਰਿਹਾਇਸ਼ ਦੀ ਸਮੱਸਿਆ ਨਾਲ ਨਜਿੱਠਣਾ ਫੈਡਰਲ ਸਰਕਾਰ ਦੀ ਜ਼ਿੰਮੇਵਾਰ ਨਹੀਂ। ਚੋਣ ਸਰਵੇਖਣਾਂ ਵਿਚ ਕੰਜ਼ਰਵੇਟਿਵ ਪਾਰਟੀ ਤੋਂ ਲਗਾਤਾਰ ਪੱਛੜਨ ਮਗਰੋਂ ਜਸਟਿਨ ਟਰੂਡੋ ਦੀ ਰਣਨੀਤੀ ਵਿਚ ਤਬਦੀਲੀ ਆਈ ਹੈ ਅਤੇ ਹੁਣ ਉਨ੍ਹਾਂ ਨੇ ਕਹਿਣਾ ਸ਼ੁਰੂ ਕਰ ਦਿਤਾ ਹੈ ਕਿ ਹਾਊਸਿੰਗ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।