ਛੋਟੇ ਵੱਲੋਂ ਵੱਡੇ ਭਰਾ ਦਾ ਕਤਲ
ਹੁਸ਼ਿਆਰਪੁਰ,13 ਮਾਰਚ, ਨਿਰਮਲ : ਪੰਜਾਬ ਦੇ ਹੁਸ਼ਿਆਰਪੁਰ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਇੱਥੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਰਾਮਦਾਸਪੁਰ ਵਿਚ ਛੋਟੇ ਭਰਾ ਵਲੋਂ ਵੱਡੇ ਭਰਾ ਦੀ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਪੁਲਿਸ ਨੇ […]
By : Editor Editor
ਹੁਸ਼ਿਆਰਪੁਰ,13 ਮਾਰਚ, ਨਿਰਮਲ : ਪੰਜਾਬ ਦੇ ਹੁਸ਼ਿਆਰਪੁਰ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਇੱਥੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ।
ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਰਾਮਦਾਸਪੁਰ ਵਿਚ ਛੋਟੇ ਭਰਾ ਵਲੋਂ ਵੱਡੇ ਭਰਾ ਦੀ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਰਾਮਦਾਸਪੁਰ ਦੀ ਮੰਗਲਵਾਰ ਦੇਰ ਰਾਤ ਉਸ ਦੇ ਛੋਟੇ ਭਰਾ ਮਨਪ੍ਰੀਤ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਗਲ਼ਾ ਰੇਤ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਹਤਿਆਰੇ ’ਤੇ ਕੋਈ ਸ਼ੱਕ ਨਾ ਕਰੇ, ਇਸ ਦੇ ਲਈ ਮੁਲਜ਼ਮ ਨੇ ਪਿੰਡ ਦੇ ਸਰਪੰਚ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਚ ਅਣਜਾਣ ਲੋਕ ਅੰਦਰ ਵੜ ਆਏ ਹਨ। ਜਿਸ ’ਤੇ ਸਰਪੰਚ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਜਦੋਂ ਪੁਲਿਸ ਕਮਰੇ ਅੰਦਰ ਗਈ ਤਾਂ ਮਨਜੋਤ ਸਿੰਘ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਬੁਰੀ ਤਰ੍ਹਾਂ ਹਮਲਾ ਕੀਤਾ ਗਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਦੋਵੇਂ ਭਰਾ ਅਪਣੀ ਦਾਦੀ ਨਰਜਨ ਕੌਰ ਪਤਨੀ ਸਵ. ਹਰਭਜਨ ਸਿੰਘ ਨਾਲ ਰਹਿ ਰਹੇ ਸੀ।
ਕਤਲ ਦੀ ਜਾਣਕਾਰੀ ਮਿਲਣ ’ਤੇ ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ, ਐਸਐਚਓ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੌਕੇ ’ਤੇ ਪੁੱਜੇ। ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮੁਲਜ਼ਮ ਭਰਾ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ
ਹੁਸ਼ਿਆਰਪੁਰ ਵਿਚ ਗੁਆਂਢੀਆਂ ਨੇ ਵਿਆਹ ਵਾਲੇ ਘਰ ’ਤੇ ਹਮਲਾ ਕਰ ਦਿੱਤਾ।
ਦੱਸਦੇ ਚਲੀਏ ਕਿ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਉੜਮੁੜ ਵਿਚ ਦੋ ਸਾਲ ਪੁਰਾਣੇ ਹੱਤਿਆ ਦੀ ਕੋਸ਼ਿਸ਼ ਕੇਸ ਵਿਚ ਗਵਾਹੀ ਦੇਣ ਵਾਲੇ ਪਰਵਾਰ ’ਤੇ ਕਰੀਬ ਇੱਕ ਦਰਜਨ ਤੋਂ ਜ਼ਿਆਦਾ ਹਮਲਾਵਰਾਂ ਨੇ ਜਾਨ ਲੇਵਾ ਹਮਲਾ ਕਰ ਦਿੱਤਾ। ਜਿਸ ਘਰ ’ਤੇ ਹਮਲਾ ਹੋਇਆ, ਉਸ ਘਰ ਵਿਚ 11 ਮਾਰਚ ਨੂੰ ਵਿਆਹ ਸੀ। ਪਹਿਲਾਂ ਤਾਂ ਘਰ ਦੇ ਬਾਹਰ ਇੱਟਾਂ ਤੇ ਪੱਥਰ ਮਾਰੇ ਗਏ ਫਿਰ ਘਰ ਦੇ ਅੰਦਰ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਸਮਾਨ ਤੋੜਿਆ। ਇਸ ਦੌਰਾਨ ਮੁਲਜ਼ਮਾਂ ਨੇ ਘਰ ਵਿਚ ਹਵਾਈ ਫਾਇਰਿੰਗ ਵੀ ਕੀਤੀ।
ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਜ਼ਖਮੀ ਹੋਏ ਹਨ। ਪੂਰੀ ਘਟਨਾ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ। ਜਿਸ ਵਿਚ ਮੁਲਜ਼ਮ ਹਮਲਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਥਾਣਾ ਟਾਂਡਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਟਾਂਡਾ ਉੜਮੁੜ ਦੇ ਪਿੰਡ ਰਾਣੀ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਕਿਹਾ ਕਿ ਉਨ੍ਹਾਂ ਦੇ ਘਰ ਵਿਚ ਬੇਟੇ ਮਨਿੰਦਰ ਸਿੰਘ ਦਾ ਵਿਆਹ ਸੀ। ਇਸ ਦੇ ਚਲਦਿਆਂ ਘਰ ਵਿਚ ਕਾਫੀ ਮਹਿਮਾਨ ਆਏ ਹੋਏ ਸੀ। ਬੀਤੇ ਦਿਨ ਰੋਜ਼ਾਨਾ ਦੀ ਤਰ੍ਹਾਂ ਪੂਰਾ ਪਰਵਾਰ ਘਰ ਦੇ ਵਿਹੜੇ ਵਿਚ ਬੈਠਾ ਸੀ। ਸ਼ਾਮ ਕਰੀਬ ਸਾਢੇ ਛੇ ਵਜੇ ਇੱਕ ਦਰਜਨ ਹਮਲਾਵਰਾਂ ਨੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਘਟਨਾ ਸਮੇਂ ਪਰਵਾਰ ਘਰ ਦੇ ਵਿਹੜੇ ਵਿਚ ਬੈਠ ਕੇ ਸ਼ਗਨ ਗਿਣ ਰਿਹਾ ਸੀ।
ਮੁਲਜ਼ਮਾਂ ਨੇ ਹਮਲਾ ਕਰਦੇ ਸਮੇਂ ਘਰ ਦੇ ਅੰਦਰ ਹਵਾਈ ਫਾਇਰ ਵੀ ਕੀਤੇ। ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਜਿਨ੍ਹਾਂ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਪਰਵਾਰ ਨੇ ਹਮਲਾ ਕਰਨ ਦਾ ਇਲਜ਼ਾਮ ਪਿੰਡ ਦੇ ਹੀ ਰਹਿਣ ਵਾਲੇ ਸੁਰਜੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਮਨਦੀਪ ਸਿੰਘ, ਦਲਵੀਰ ਸਿੰਘ, ਅਮਰੀਕ ਸਿੰਘ, ਗੁਰਨੇਕ ਸਿੰਘ ਅਤੇ ਮਨਦੀਪ ਸਿੰਘ ’ਤੇ ਲਗਾਇਆ ਹੈ। ਪੁਲਿਸ ਨੇ ਸਾਰਿਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ।