Begin typing your search above and press return to search.

ਜਲੰਧਰ ਵਿਚ ਅੱਜ ਕੇਜਰੀਵਾਲ ਦਾ ਰੋਡ ਸ਼ੋਅ

ਜਲੰਧਰ, 27 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਹਫਤੇ ਤੋਂ ਘੱਟ ਦਾ ਸਮਾਂ ਰਹਿ ਗਿਆ ਹੈ। ਸਿਆਸੀ ਲੀਡਰਾਂ ਵਲੋਂ ਪੰਜਾਬ ਵਿਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ। ਇਸੇ ਤਰ੍ਹਾਂ ਅੱਜ ਜਲੰਧਰ ਵਿਚ ਕੇਜਰੀਵਾਲ ਚੋਣ ਪ੍ਰਚਾਰ ਕਰਨਗੇ। ਦੱਸਦੇ ਚਲੀਏ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ […]

ਜਲੰਧਰ ਵਿਚ ਅੱਜ ਕੇਜਰੀਵਾਲ ਦਾ ਰੋਡ ਸ਼ੋਅ
X

Editor EditorBy : Editor Editor

  |  27 May 2024 4:51 AM IST

  • whatsapp
  • Telegram


ਜਲੰਧਰ, 27 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਹਫਤੇ ਤੋਂ ਘੱਟ ਦਾ ਸਮਾਂ ਰਹਿ ਗਿਆ ਹੈ। ਸਿਆਸੀ ਲੀਡਰਾਂ ਵਲੋਂ ਪੰਜਾਬ ਵਿਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ। ਇਸੇ ਤਰ੍ਹਾਂ ਅੱਜ ਜਲੰਧਰ ਵਿਚ ਕੇਜਰੀਵਾਲ ਚੋਣ ਪ੍ਰਚਾਰ ਕਰਨਗੇ।

ਦੱਸਦੇ ਚਲੀਏ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਸ਼ਹਿਰ ਦੇ ਵਿਚਕਾਰ ਸਥਿਤ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਨੇੜੇ ਸਮਾਪਤ ਹੋਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਕੇਜਰੀਵਾਲ ਲਵਕੁਸ਼ ਚੌਕ ਨੇੜੇ ਲੋਕਾਂ ਨੂੰ ਸੰਬੋਧਨ ਵੀ ਕਰਨਗੇ। ਕੱਲ੍ਹ ਤੋਂ ਹੀ ‘ਆਪ’ ਦੀ ਸੀਨੀਅਰ ਲੀਡਰਸ਼ਿਪ ਰੋਡ ਸ਼ੋਅ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਜਲੰਧਰ ਵਿਚ ਮੁੱਖ ਮੰਤਰੀ ਕੇਜਰੀਵਾਲ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ।

ਸੀਐਮ ਕੇਜਰੀਵਾਲ ਦੇ ਪ੍ਰੋਗਰਾਮ ਨੂੰ ਲੈ ਕੇ ਜਲੰਧਰ ਸ਼ਹਿਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਮੁੱਖ ਮੰਤਰੀ ਕੇਜਰੀਵਾਲ ਦੇ ਰੋਡ ਸ਼ੋਅ ਦੇ ਰੂਟ ਦੇ ਹਰ ਪਾਸੇ ਤਿੱਖੀ ਨਜ਼ਰ ਰੱਖੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਰੋਡ ਸ਼ੋਅ ਦੇ ਰੂਟ ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਵਲ ਵਰਦੀ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਰੂਟ ਤੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।

Next Story
ਤਾਜ਼ਾ ਖਬਰਾਂ
Share it