ਜਸਪ੍ਰੀਤ ਸਿੰਘ ਅਟਾਰਨੀ ਦੀ ਕਮਲਾ ਹੈਰਿਸ ਨਾਲ ਮੁਲਾਕਾਤ
ਨਿਰਮਲ ਸੈਕਰਾਮੈਂਟੋ, 16 ਮਈ (ਰਾਜ ਗੋਗਨਾ)- ਉੱਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਵੱਲੋਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਅਟਾਰਨੀ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨਾਲ ਇੰਮੀਗ੍ਰੇਸ਼ਨ ਅਤੇ ਅਮਰੀਕਾ ਵਿਚ ਸਿੱਖ ਮਸਲਿਆਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਲੰਮੇ ਚਿਰਾਂ ਤੋਂ ਲਟਕਦੇ […]
By : Editor Editor
ਨਿਰਮਲ
ਸੈਕਰਾਮੈਂਟੋ, 16 ਮਈ (ਰਾਜ ਗੋਗਨਾ)- ਉੱਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਵੱਲੋਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਅਟਾਰਨੀ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨਾਲ ਇੰਮੀਗ੍ਰੇਸ਼ਨ ਅਤੇ ਅਮਰੀਕਾ ਵਿਚ ਸਿੱਖ ਮਸਲਿਆਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰੇ ਕੀਤੇ।
ਉਨ੍ਹਾਂ ਉਪ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਲੰਮੇ ਚਿਰਾਂ ਤੋਂ ਲਟਕਦੇ ਆ ਰਹੇ ਇੰਮੀਗ੍ਰੇਸ਼ਨ ਕੇਸਾਂ ਨੂੰ ਤੁਰੰਤ ਹੱਲ ਕਰਵਾਇਆ ਜਾਵੇ, ਖਾਸ ਕਰਕੇ ਫੈਮਿਲੀ ਪਟੀਸ਼ਨ ਦਾ ਨੰਬਰ ਕਾਫੀ ਦੇਰ ਬਾਅਦ ਆਉਂਦਾ ਹੈ। ਬੈਕਲਾਗ ਵੱਧ ਜਾਣ ਕਾਰਨ ਬਹੁਤ ਸਾਰੇ ਬੱਚੇ ਆਪਣੇ ਮਾਂ-ਬਾਪ ਨਾਲ ਅਮਰੀਕਾ ਵਿਚ ਆਉਣ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਅਸਾਇਲਮ ਦੇ ਕੇਸਾਂ ਲਈ ਅਦਾਲਤਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇ, ਤਾਂਕਿ ਉਨ੍ਹਾਂ ਦੇ ਕੇਸ ਜਲਦੀ ਨਿਪਟਾਏ ਜਾ ਸਕਣ। ਇਸ ਦੇ ਨਾਲ ਹੀ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਕਿਹਾ ਕਿ ਕੁੱਝ ਤੱਤ ਸਿੱਖ ਕੌਮ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ‘ਤੇ ਨੱਥ ਪਾਈ ਜਾਣੀ ਚਾਹੀਦੀ ਹੈ।
ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸ. ਜਸਪ੍ਰੀਤ ਸਿੰਘ ਦੀਆਂ ਦਲੀਲਾਂ ਬੜੇ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਇਹ ਮਸਲੇ ਹੱਲ ਕਰਵਾਉਣ ਲਈ ਵਚਨਬੱਧਤਾ ਪ੍ਰਗਟਾਈ।
ਇਹ ਖ਼ਬਰ ਵੀ ਪੜ੍ਹੋ
ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਐਨਆਈਏ ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ’ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ।
ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਸ ਨੇ ਇਸ ਮਾਮਲੇ ’ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੇ ਸਨ। ਉਸ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।
ਦੱਸ ਦੇਈਏ ਕਿ 13 ਅਪ੍ਰੈਲ ਦੀ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਰੂਪਨਗਰ ਦੇ ਰੇਲਵੇ ਰੋਡ ਨੰਗਲ ’ਤੇ ਸਥਿਤ ਉਨ੍ਹਾਂ ਦੀ ਦੁਕਾਨ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿੱਚ ਵਰਤੇ ਗਏ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 16 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।
ਦੋਵੇਂ ਨਿਸ਼ਾਨੇਬਾਜ਼ ਐਨਕ੍ਰਿਪਟਡ ਐਪਸ ਦੇ ਜ਼ਰੀਏ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀ ਦੀ ਲੋਕੇਸ਼ਨ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ।