ਡੌਂਕੀ ਲਗਾ ਕੇ ਜਰਮਨੀ ਭੇਜੇ ਨੌਜਵਾਨ ਦੀ ਹੋਈ ਮੌਤ
ਫਿਲੌਰ, 9 ਮਈ, ਨਿਰਮਲ : ਫਿਲੌਰ ਥਾਣੇ ਦੀ ਪੁਲਿਸ ਨੇ ਗੰਨਾ ਪਿੰਡ ਦੇ ਰਹਿਣ ਵਾਲੇ ਧਰਮਿੰਦਰ ਕੁਮਾਰ ਦੇ ਬਿਆਨਾਂ ’ਤੇ ਜੰਮੂ ਦੇ ਟਰੈਵਲ ਏਜੰਟ ਪੰਕਜ ਕੁਮਾਰ ਅਤੇ ਨਰੇਸ਼ ਕੁਮਾਰ ਦੇ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੇ ਮਹਿੰਦਰ ਪਾਲ ਨੂੰ ਜਰਮਨੀ ਭੇਜਣ ਲਈ 12.32 ਲੱਖ ਰੁਪਏ ਲਏ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ […]
By : Editor Editor
ਫਿਲੌਰ, 9 ਮਈ, ਨਿਰਮਲ : ਫਿਲੌਰ ਥਾਣੇ ਦੀ ਪੁਲਿਸ ਨੇ ਗੰਨਾ ਪਿੰਡ ਦੇ ਰਹਿਣ ਵਾਲੇ ਧਰਮਿੰਦਰ ਕੁਮਾਰ ਦੇ ਬਿਆਨਾਂ ’ਤੇ ਜੰਮੂ ਦੇ ਟਰੈਵਲ ਏਜੰਟ ਪੰਕਜ ਕੁਮਾਰ ਅਤੇ ਨਰੇਸ਼ ਕੁਮਾਰ ਦੇ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੇ ਮਹਿੰਦਰ ਪਾਲ ਨੂੰ ਜਰਮਨੀ ਭੇਜਣ ਲਈ 12.32 ਲੱਖ ਰੁਪਏ ਲਏ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ ਮਹਿੰਦਰ ਪਾਲ ਨੂੰ ਰੂਸ ਭੇਜਿਆ ਸੀ। ਕੁਝ ਸਮੇਂ ਤੱਕ ਉਸ ਨੂੰ ਉਥੇ ਰੱਖਣ ਤੋਂ ਬਾਅਦ ਉਸ ਨੂੰ ਬੇਲਾਰੂਸ ਭੇਜ ਦਿੱਤਾ ਗਿਆ। ਉਥੋਂ ਮੁਲਜ਼ਮਾਂ ਨੇ ਡੌਂਕੀ ਲਗਵਾ ਕੇ ਜਰਮਨੀ ਭੇਜ ਦਿੱਤਾ ਸੀ। ਰਸਤੇ ਵਿਚ ਹੀ ਮਹਿੰਦਰ ਦੀ ਮੌਤ ਹੋ ਗਈ, ਲੇਕਿਨ ਏਜੰਟਾਂ ਨੇ ਪਰਵਾਰ ਨੂੰ ਸੂਚਿਤ ਨਹੀਂ ਕੀਤਾ। ਇਸ ਦੇ ਉਲਟ ਉਹ ਕਹਿੰਦੇ ਰਹੇ ਕਿ ਉਹ ਜਲਦ ਹੀ ਜਰਮਨੀ ਪਹੁੰਚ ਜਾਵੇਗਾ। ਇਸ ਦੇ ਨਾਲ ਚਲ ਰਹੇ ਹੋਰ ਸਾਥੀਆਂ ਨੇ ਫੋਨ ’ਤੇ ਮਹਿੰਦਰ ਦੀ ਮੌਤ ਦੀ ਜਾਣਕਾਰੀ ਦਿੱਤੀ।
ਪਰਿਵਾਰ ਨੇ ਦੋਸ਼ ਲਗਾਇਆ ਕਿ ਉਕਤ ਮਹਿੰਦਰ ਦੀ ਲਾਸ਼ ਭਾਰਤ ਲਿਆਉਣ ਲਈ ਟਰੈਵਲ ਏਜੰਟ ਨੇ ਕਰੀਬ ਚਾਰ ਲੱਖ ਰੁਪਏ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਪਰਵਾਰ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ।
ਪੁਲਿਸ ਵਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਹਿੰਦਰ ਦੀ ਲਾਸ਼ ਭਾਰਤ ਲਿਆਂਦੀ ਜਾਵੇ।
ਇਹ ਵੀ ਪੜ੍ਹੋ
ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛੁਕ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ ਲਾਭ ਪ੍ਰਾਪਤ ਕਰ ਸਕੇ ਜੋ ਕਿਸੇ ਵੀ ਆਈਏਐਸ ਅਧਿਕਾਰੀ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣ ’ਤੇ ਮਿਲਦਾ ਹੈ।
ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਨੋਟਿਸ ਦਾ ਜਵਾਬ ਦਿੱਤਾ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਸੇਵਾ ਮੁਕਤ ਕਰ ਦਿੱਤਾ ਹੈ।
ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਉਸ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਨੋਟਿਸ ਭੇਜਣ ਦੀ ਕੋਈ ਤੁਕ ਨਹੀਂ ਬਣਦੀ।
ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੇਵਾਮੁਕਤੀ ਲਈ ਅਰਜ਼ੀ ਭੇਜੀ ਸੀ ਤਾਂ ਉਸ ਨੇ ਲਿਖਿਆ ਸੀ ਕਿ ਉਹ ਬਠਿੰਡਾ ਜਾ ਕੇ ਆਪਣੇ ਬਜ਼ੁਰਗ ਮਾਪਿਆਂ ਨਾਲ ਰਹਿਣਾ ਚਾਹੁੰਦੀ ਹੈ। ਉਸ ਦੀ ਜ਼ਿੰਦਗੀ ਵਿਚ ਹੋਰ ਵੀ ਯੋਜਨਾਵਾਂ ਹਨ ਜਿਸ ਤਹਿਤ ਉਹ ਹੁਣ ਚੋਣ ਲੜ ਰਹੀ ਹੈ।
ਪਰਮਪਾਲ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਸਰਕਾਰ ਹੀ ਵਿਵਾਦਾਂ ਵਿੱਚ ਘਿਰੀ ਹੋਵੇ ਤਾਂ ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਇਨਾਤ ਇਕ ਆਈ.ਪੀ.ਐਸ.ਅਧਿਕਾਰੀ ਨੇ ਨੌਕਰੀ ਤੋਂ ਮੁਕਤ ਹੋਣ ’ਤੇ ਲਿਖਿਆ ਕਿ ਉਹ ਪਿੰਜਰੇ ’ਚੋਂ ਮੁਕਤ ਹੋ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਦਿਨਾਂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਚੋਣ ਲੜਨਗੇ।
ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਮਲੂਕਾ ਨੇ ਆਪਣੇ ਅਹੁਦੇ ਤੋਂ ਵੀ.ਆਰ.ਐਸ. ਲਈ ਸੀ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਤੋਂ ਪਾਰਟੀ ਦੀ ਉਮੀਦਵਾਰ ਬਣੀ।
ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।