ਤਾਂਬੇ ਦੀ ਖਾਨ ਵਿਚ ਫਸੇ 15 ਅਫ਼ਸਰਾਂ ਵਿਚੋਂ 8 ਬਾਹਰ ਕੱਢੇ
ਖੇਤੜੀ, 15 ਮਈ, ਨਿਰਮਲ : ਰਾਜਸਥਾਨ ਵਿਚ ਇੱਕ ਵੱਡੀ ਘਟਨਾ ਵਾਪਰੀ ਗਈ। ਦੱਸਦੇ ਚਲੀਏ ਕਿ ਰਾਜਸਥਾਨ ਦੇ ਨੀਮਕਾਥਾਨਾ ਵਿਚ ਹਿੰਦੁਸਤਾਨ ਕਾਪਰ ਲਿਮਟਿਡ ਦੀ ਕੋਲਿਹਾਨ ਖਾਣ ’ਚ ਵੱਡਾ ਹਾਦਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲਿਫਟ ਮਸ਼ੀਨ ਦੀ ਚੇਨ ਟੁੱਟਣ ਕਾਰਨ 15 ਲੋਕ ਖਾਨ ਵਿੱਚ ਫਸ ਗਏ ਸਨ। ਜਿਨ੍ਹਾਂ ਵਿੱਚੋਂ 8 ਲੋਕਾਂ ਨੂੰ ਸੁਰੱਖਿਅਤ ਬਾਹਰ […]
By : Editor Editor
ਖੇਤੜੀ, 15 ਮਈ, ਨਿਰਮਲ : ਰਾਜਸਥਾਨ ਵਿਚ ਇੱਕ ਵੱਡੀ ਘਟਨਾ ਵਾਪਰੀ ਗਈ। ਦੱਸਦੇ ਚਲੀਏ ਕਿ ਰਾਜਸਥਾਨ ਦੇ ਨੀਮਕਾਥਾਨਾ ਵਿਚ ਹਿੰਦੁਸਤਾਨ ਕਾਪਰ ਲਿਮਟਿਡ ਦੀ ਕੋਲਿਹਾਨ ਖਾਣ ’ਚ ਵੱਡਾ ਹਾਦਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲਿਫਟ ਮਸ਼ੀਨ ਦੀ ਚੇਨ ਟੁੱਟਣ ਕਾਰਨ 15 ਲੋਕ ਖਾਨ ਵਿੱਚ ਫਸ ਗਏ ਸਨ। ਜਿਨ੍ਹਾਂ ਵਿੱਚੋਂ 8 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡਾਕਟਰ ਨੇ ਦੱਸਿਆ ਕਿ ਖਾਨ ਵਿਚ ਫਸੇ ਸਾਰੇ ਲੋਕ ਸੁਰੱਖਿਅਤ ਹਨ। ਬਚਾਏ ਗਏ ਲੋਕਾਂ ਨੂੰ ਇਲਾਜ ਤੋਂ ਬਾਅਦ ਜੈਪੁਰ ਭੇਜਿਆ ਜਾ ਰਿਹਾ ਹੈ। ਬਚਾਅ ਟੀਮ ਮੌਕੇ ਤੇ ਆਪਣਾ ਕੰਮ ਕਰ ਰਹੀ ਹੈ। ਆਸਪਾਸ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ ਤੇ ਬੁਲਾਇਆ ਗਿਆ ਹੈ।
ਘਟਨਾ ਦੇ ਕਾਰਨਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਮਸ਼ੀਨਾਂ ਪੁਰਾਣੀਆਂ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਲਿਫਟ ਵਿੱਚ ਕੋਲਕਾਤਾ ਤੋਂ ਵਿਜੀਲੈਂਸ ਟੀਮ ਮੌਜੂਦ ਸੀ। ਟੀਮ ਖਾਣ ਦੀ ਜਾਂਚ ਲਈ ਪਹੁੰਚੀ ਸੀ। ਜ਼ਿਕਰਯੋਗ ਹੈ ਕਿ ਹਿੰਦੁਸਤਾਨ ਕਾਪਰ ਲਿਮਟਿਡ ਦਾ ਮੁੱਖ ਦਫ਼ਤਰ ਕੋਲਕਾਤਾ ਵਿੱਚ ਹੈ। ਕੇਸੀਸੀ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੂੰ ਅਲਰਟ ਮੋਡ ਤੇ ਰੱਖਿਆ ਗਿਆ ਹੈ। ਨੇੜਲੇ ਹਸਪਤਾਲਾਂ ਤੋਂ ਡਾਕਟਰਾਂ ਅਤੇ ਸਟਾਫ਼ ਨੂੰ ਵੀ ਬੁਲਾਇਆ ਗਿਆ ਸੀ।
ਰਿਪੋਰਟ ਮੁਤਾਬਕ ਸੋਮਵਾਰ ਤੋਂ ਖਾਣਾਂ ਵਿੱਚ ਨਿਰੀਖਣ ਦਾ ਕੰਮ ਚੱਲ ਰਿਹਾ ਸੀ। ਕੇ.ਸੀ.ਸੀ. ਮੁਖੀ ਸਮੇਤ ਵਿਜੀਲੈਂਸ ਟੀਮ ਖਾਣਾਂ ਵਿੱਚ ਉਤਰੀ ਸੀ। ਰਾਤ 8:10 ਵਜੇ ਖਾਣ ਤੋਂ ਨਿਕਲਦੇ ਸਮੇਂ ਲਿਫਟ ਦੀ ਚੇਨ ਟੁੱਟ ਗਈ। ਜਿਸ ਤੋਂ ਬਾਅਦ ਕਰੀਬ 15 ਲੋਕ ਖਾਣ ਵਿਚ ਫਸ ਗਏ।
ਇਹ ਖ਼ਬਰ ਵੀ ਪੜ੍ਹੋ
ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਐਨਆਈਏ ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ’ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ।
ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਸ ਨੇ ਇਸ ਮਾਮਲੇ ’ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੇ ਸਨ। ਉਸ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।
ਦੱਸ ਦੇਈਏ ਕਿ 13 ਅਪ੍ਰੈਲ ਦੀ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਰੂਪਨਗਰ ਦੇ ਰੇਲਵੇ ਰੋਡ ਨੰਗਲ ’ਤੇ ਸਥਿਤ ਉਨ੍ਹਾਂ ਦੀ ਦੁਕਾਨ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿੱਚ ਵਰਤੇ ਗਏ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 16 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।
ਦੋਵੇਂ ਨਿਸ਼ਾਨੇਬਾਜ਼ ਐਨਕ੍ਰਿਪਟਡ ਐਪਸ ਦੇ ਜ਼ਰੀਏ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀ ਦੀ ਲੋਕੇਸ਼ਨ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ।