ਦੁਬਈ ਤੋਂ ਆਇਆ 49 ਲੱਖ ਦਾ ਸੋਨਾ ਅੰਮ੍ਰਿਤਸਰ ਏਅਰਪੋਰਟ ’ਤੇ ਫੜਿਆ
ਅੰਮ੍ਰਿਤਸਰ, 18 ਜੁਲਾਈ, ਹ.ਬ. : ਅੰਮ੍ਰਿਤਸਰ ਜ਼ਿਲੇ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਇਕ ਵਿਅਕਤੀ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਆਪਣੇ ਪ੍ਰਾਈਵੇਟ ਪਾਰਟ ਵਿੱਚ ਲੁਕਾ ਕੇ ਸੋਨਾ ਪੇਸਟ ਦੇ […]
By : Editor (BS)
ਅੰਮ੍ਰਿਤਸਰ, 18 ਜੁਲਾਈ, ਹ.ਬ. : ਅੰਮ੍ਰਿਤਸਰ ਜ਼ਿਲੇ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਇਕ ਵਿਅਕਤੀ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਆਪਣੇ ਪ੍ਰਾਈਵੇਟ ਪਾਰਟ ਵਿੱਚ ਲੁਕਾ ਕੇ ਸੋਨਾ ਪੇਸਟ ਦੇ ਰੂਪ ਵਿੱਚ ਲੈ ਕੇ ਆਇਆ ਸੀ ਤਾਂ ਜੋ ਕਸਟਮ ਦੇ ਬਾਡੀ ਸਕੈਨਰ ਵਿੱਚ ਵੀ ਇਹ ਨਾ ਫੜਿਆ ਜਾ ਸਕੇ। ਕਸਟਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਯਾਤਰੀ ਦੁਬਈ ਤੋਂ ਪਰਤਿਆ ਸੀ। ਕਸਟਮ ਚੈਕਿੰਗ ਦੌਰਾਨ ਉਸ ਨੂੰ ਕਾਬੂ ਕੀਤਾ ਗਿਆ।