ਨਫ਼ਰਤੀ ਹਿੰਸਾ ਦੇ ਖਦਸ਼ੇ ਵਾਲੀਆਂ ਜਥੇਬੰਦੀਆਂ ਨੂੰ ਮਿਲੇਗਾ ਸੁਰੱਖਿਆ ਖਰਚਾ
ਔਟਵਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣ ਦੇ ਖਦਸ਼ੇ ਵਾਲੀਆਂ ਕਮਿਊਨਿਟੀ ਜਥੇਬੰਦੀਆਂ ਦੀ ਸੁਰੱਖਿਆ ਲਈ ਫੈਡਰਲ ਸਰਕਾਰ ਵੱਲੋਂ 50 ਲੱਖ ਡਾਲਰ ਖਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਲੋਕ ਸੁਰੱਖਿਆ ਮੰਤਰੀ ਡੌਮੀਨਿਕ ਲੀਬਲੈਂਕ ਨੇ ਹਾਊਸ ਆਫ਼ ਕਾਮਨਜ਼ ਦੇ ਬਾਹਰ ਲਿਬਰਲ ਐਮ.ਪੀਜ਼ ਦੀ ਹਾਜ਼ਰੀ ਵਿਚ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਵਾਪਰੇ […]
By : Editor Editor
ਔਟਵਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣ ਦੇ ਖਦਸ਼ੇ ਵਾਲੀਆਂ ਕਮਿਊਨਿਟੀ ਜਥੇਬੰਦੀਆਂ ਦੀ ਸੁਰੱਖਿਆ ਲਈ ਫੈਡਰਲ ਸਰਕਾਰ ਵੱਲੋਂ 50 ਲੱਖ ਡਾਲਰ ਖਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਲੋਕ ਸੁਰੱਖਿਆ ਮੰਤਰੀ ਡੌਮੀਨਿਕ ਲੀਬਲੈਂਕ ਨੇ ਹਾਊਸ ਆਫ਼ ਕਾਮਨਜ਼ ਦੇ ਬਾਹਰ ਲਿਬਰਲ ਐਮ.ਪੀਜ਼ ਦੀ ਹਾਜ਼ਰੀ ਵਿਚ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਵਾਪਰੇ ਘਟਨਾਕ੍ਰਮ ਘੱਟ ਗਿਣਤੀਆਂ ਲਈ ਗੰਭੀਰ ਚਿੰਤਾਵਾਂ ਪੈਦਾ ਕਰ ਰਹੇ ਹਨ।
ਕੈਨੇਡਾ ਦੇ ਲੋਕ ਸੁਰੱਖਿਆ ਮੰਤਰੀ ਨੇ ਕੀਤਾ ਐਲਾਨ
ਫੈਡਰਲ ਸਰਕਾਰ ਤੋਂ ਮਿਲਣ ਵਾਲੇ ਫੰਡਜ਼ ਰਾਹੀਂ ਵੱਖ ਵੱਖ ਧਰਮਾਂ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਕਮਿਊਨਿਟੀ ਸੈਂਟਰ ਅਤੇ ਦਫ਼ਤਰੀ ਇਮਾਰਤਾਂ ਦੀ ਸੁਰੱਖਿਆ ਦਾ ਨਿਜੀ ਤੌਰ ’ਤੇ ਪ੍ਰਬੰਧ ਕੀਤਾ ਜਾ ਸਕੇਗਾ। ਇਥੇ ਦਸਣਾ ਬਣਦਾ ਹੈ ਕਿ ਪਿਛਲੇ ਹਫਤੇ ਔਟਵਾ ਪੁਲਿਸ ਵੱਲੋਂ ਨਫ਼ਰਤ ਤੋਂ ਪ੍ਰੇਰਿਤ ਕਈ ਅਪਰਾਧਾਂ ਦੀ ਚਿਤਾਵਨੀ ਦਿਤੀ ਗਈ ਸੀ ਜਿਨ੍ਹਾਂ ਤਹਿਤ ਮੁਸਲਮਾਨਾਂ ਅਤੇ ਯਹੂਦੀਆਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ।