ਪਾਕਿਸਤਾਨ ਵਿਚ ਵੱਡਾ ਸੜਕ ਹਾਦਸਾ, 13 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਲਾਹੌਰ, 19 ਜੂਨ, ਹ.ਬ. : ਪਾਕਿਸਤਾਨ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਇਸਲਾਮਾਬਾਦ-ਲਾਹੌਰ ਹਾਈਵੇਅ ’ਤੇ ਵਾਪਰਿਆ। ਇਸ ਹਾਦਸੇ ’ਚ 32 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 19 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ- ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਾਦਸੇ ਦਾ […]
![ਪਾਕਿਸਤਾਨ ਵਿਚ ਵੱਡਾ ਸੜਕ ਹਾਦਸਾ, 13 ਲੋਕਾਂ ਦੀ ਮੌਤ, ਕਈ ਜ਼ਖ਼ਮੀ ਪਾਕਿਸਤਾਨ ਵਿਚ ਵੱਡਾ ਸੜਕ ਹਾਦਸਾ, 13 ਲੋਕਾਂ ਦੀ ਮੌਤ, ਕਈ ਜ਼ਖ਼ਮੀ](https://hamdardmediagroup.com/wp-content/uploads/2023/06/pakistan-accident.jpg)
ਲਾਹੌਰ, 19 ਜੂਨ, ਹ.ਬ. : ਪਾਕਿਸਤਾਨ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਇਸਲਾਮਾਬਾਦ-ਲਾਹੌਰ ਹਾਈਵੇਅ ’ਤੇ ਵਾਪਰਿਆ। ਇਸ ਹਾਦਸੇ ’ਚ 32 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 19 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ- ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਾਦਸੇ ਦਾ ਕਾਰਨ ਕੀ ਸੀ। ਹਾਲਾਂਕਿ, ਮੰਨਿਆ ਜਾ ਰਿਹਾ ਹੈ ਕਿ ਲਗਾਤਾਰ ਮੀਂਹ ਕਾਰਨ ਬੱਸ ਤਿਲਕ ਕੇ ਦੂਜੀ ਲੇਨ ਵਿੱਚ ਜਾ ਵੜੀ। ਪਾਕਿਸਤਾਨ ਦੀ ਨਿਊਜ਼ ਵੈੱਬਸਾਈਟ ‘ਐਕਸਪ੍ਰੈਸ ਟ੍ਰਿਬਿਊਨ’ ਮੁਤਾਬਕ- ਇਹ ਹਾਦਸਾ ਕਾਲਾਹ ਕਹਾਰ ਇਲਾਕੇ ’ਚ ਵਾਪਰਿਆ। ਇੱਥੇ ਮੀਂਹ ਪੈ ਰਿਹਾ ਸੀ। ਬੱਸ ਬਹੁਤ ਤੇਜ਼ੀ ਨਾਲ ਦੂਜੀ ਲੇਨ ਵਿੱਚ ਜਾ ਵੜੀ ਅਤੇ ਡਿਵਾਈਡਰ ਵੀ ਤੋੜ ਦਿੱਤਾ। ਪੰਜ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 8 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ। 32 ਲੋਕਾਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 19 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਨੇ ਬੱਸ ਡਰਾਈਵਰ ਤੇ ਬੱਸ ਮਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।