ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ’ਤੇ ਗੰਭੀਰ ਦੋਸ਼
ਫਰਜ਼ੀ ਐਸਸੀ ਸਰਟੀਫਿਕੇਟ ਬਣਾ ਕੀਤੀ ਸਰਕਾਰੀ ਨੌਕਰੀ ਜਲੰਧਰ, 9 ਜੂਨ (ਹਮਦਰਦ ਨਿਊਜ਼ ਸਰਵਿਸ) : ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ’ਤੇ ਗ਼ੰਭੀਰ ਦੋਸ਼ ਲੱਗੇ ਨੇ। ਉਨ੍ਹਾਂ ’ਤੇ ਦੋਸ਼ ਹੈ ਕਿ ਉਹ ਫਰਜ਼ੀ ਐਸਸੀ ਸਰਟੀਫਿਕੇਟ ਬਣਾ ਕੇ ਸਰਕਾਰੀ ਸਕੂਲ ਵਿੱਚ ਮੁੱਖ ਅਧਿਆਪਕ ਦੀ ਨੌਕਰੀ ਕਰਦੇ ਰਹੇ। 34 ਸਾਲ ਨੌਕਰੀ ਕਰਨ ਉਪਰੰਤ ਸਰਬਜੀਤ ਸਿੰਘ ਬੀਤੀ 31 ਮਈ […]

By : Editor (BS)
ਫਰਜ਼ੀ ਐਸਸੀ ਸਰਟੀਫਿਕੇਟ ਬਣਾ ਕੀਤੀ ਸਰਕਾਰੀ ਨੌਕਰੀ
ਜਲੰਧਰ, 9 ਜੂਨ (ਹਮਦਰਦ ਨਿਊਜ਼ ਸਰਵਿਸ) : ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ’ਤੇ ਗ਼ੰਭੀਰ ਦੋਸ਼ ਲੱਗੇ ਨੇ। ਉਨ੍ਹਾਂ ’ਤੇ ਦੋਸ਼ ਹੈ ਕਿ ਉਹ ਫਰਜ਼ੀ ਐਸਸੀ ਸਰਟੀਫਿਕੇਟ ਬਣਾ ਕੇ ਸਰਕਾਰੀ ਸਕੂਲ ਵਿੱਚ ਮੁੱਖ ਅਧਿਆਪਕ ਦੀ ਨੌਕਰੀ ਕਰਦੇ ਰਹੇ। 34 ਸਾਲ ਨੌਕਰੀ ਕਰਨ ਉਪਰੰਤ ਸਰਬਜੀਤ ਸਿੰਘ ਬੀਤੀ 31 ਮਈ ਨੂੰ ਸੇਵਾਮੁਕਤ ਹੋ ਗਏ ਤੇ ਹੁਣ ਉਹ ਸਰਟੀਫਿਕੇਟ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐਸਸੀ ਕਮਿਸ਼ਨ ਨੇ ਇਸ ਗੱਲ ਦਾ ਨੋਟਿਸ ਲਿਆ ਹੈ। ਇਸ ਬਾਰੇ ਕਾਰਵਾਰੀ ਲਈ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਨਾਲ ਮੋਹਾਲੀ ਦੇ ਸੈਕੰਡਰੀ ਸਕੂਲ ਐਜੂਕੇਸ਼ਨ ਦੇ ਡਾਇਰੈਕਟਰ ਨੂੰ ਵੀ ਇੱਕ ਸ਼ਿਕਾਇਤ ਭੇਜੀ ਗਈ ਹੈ। ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ (ਸਕੂਲ ਸਿੱਖਿਆ ਵਿਭਾਗ) ਅਤੇ ਪ੍ਰਮੁੱਖ ਸਕੱਤਰ (ਸਮਾਜਿਕ, ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ) ਨੂੰ ਇਲਜ਼ਾਮ/ਮਾਮਲੇ ਦੀ ਜਾਂਚ ਕਰਨ ਅਤੇ ਕੀਤੀ ਗਈ ਕਾਰਵਾਈ ਬਾਰੇ ਤੱਥਾਂ ਦੇ ਆਧਾਰ ’ਤੇ ਰਿਪੋਰਟ 21 ਜੂਨ ਤੱਕ ਈਮੇਲ ਰਾਹੀਂ ਜਾਂ ਡਾਕ ਰਾਹੀਂ ਜਾਂ ਪੱਤਰ ਰਾਹੀਂ ਸੌਂਪਣ ਲਈ ਕਿਹਾ ਹੈ।


