ਪੰਜਾਬੀ ਗਾਇਕ ਹਨੀ ਸਿੰਘ ਨੂੰ ਗੋਲਡੀ ਬਰਾੜ ਨੇ ਦਿੱਤੀ ਧਮਕੀ
ਲੁਧਿਆਣਾ, 22 ਜੂਨ, ਹ.ਬ. : ਪੰਜਾਬੀ ਗਾਇਕ-ਰੈਪਰ ਹਿਰਦੇਸ਼ ਸਿੰਘ ਉਰਫ਼ ਹਨੀ ਸਿੰਘ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ ਨੇ ਇਹ ਧਮਕੀ ਵੌਇਸ ਨੋਟ ਰਾਹੀਂ ਦਿੱਤੀ ਹੈ। ਇਸ ਧਮਕੀ ਤੋਂ ਬਾਅਦ ਮਿਊਜ਼ਿਕ ਇੰਡਸਟਰੀ ’ਚ ਵੀ ਹਲਚਲ ਮਚ ਗਈ ਹੈ। ਹਨੀ ਸਿੰਘ ਮਿਊਜ਼ਿਕ ਇੰਡਸਟਰੀ […]

By : Editor (BS)
ਲੁਧਿਆਣਾ, 22 ਜੂਨ, ਹ.ਬ. : ਪੰਜਾਬੀ ਗਾਇਕ-ਰੈਪਰ ਹਿਰਦੇਸ਼ ਸਿੰਘ ਉਰਫ਼ ਹਨੀ ਸਿੰਘ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ ਨੇ ਇਹ ਧਮਕੀ ਵੌਇਸ ਨੋਟ ਰਾਹੀਂ ਦਿੱਤੀ ਹੈ। ਇਸ ਧਮਕੀ ਤੋਂ ਬਾਅਦ ਮਿਊਜ਼ਿਕ ਇੰਡਸਟਰੀ ’ਚ ਵੀ ਹਲਚਲ ਮਚ ਗਈ ਹੈ।
ਹਨੀ ਸਿੰਘ ਮਿਊਜ਼ਿਕ ਇੰਡਸਟਰੀ ਦਾ ਵੱਡਾ ਨਾਂ ਹੈ। ਧਮਕੀਆਂ ਮਿਲਣ ਤੋਂ ਬਾਅਦ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਉਸ ਨੇ ਪੁਲਿਸ ਨੂੰ ਵੌਇਸ ਨੋਟ ਵੀ ਸੌਂਪਿਆ, ਜਿਸ ਤੋਂ ਉਸ ਨੂੰ ਧਮਕੀਆਂ ਮਿਲੀਆਂ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਨੀ ਸਿੰਘ ਦਾ ਜਨਮ ਹੁਸ਼ਿਆਰਪੁਰ ’ਚ ਹੋਇਆ ਸੀ।
ਹਨੀ ਸਿੰਘ ਨੇ ਕਿਹਾ ਕਿ ਮੈਂ ਡਰ ਗਿਆ ਹਾਂ। ਮੇਰਾ ਪੂਰਾ ਪਰਿਵਾਰ ਡਰਿਆ ਹੋਇਆ ਹੈ। ਮੈਨੂੰ ਹਮੇਸ਼ਾ ਲੋਕਾਂ ਤੋਂ ਬਹੁਤ ਪਿਆਰ ਮਿਲਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਨੇ ਮੈਨੂੰ ਇਸ ਤਰ੍ਹਾਂ ਦੀ ਧਮਕੀ ਦਿੱਤੀ ਹੈ। ਮੈਨੂੰ ਅਤੇ ਮੇਰੇ ਸਟਾਫ਼ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਕਾਲਾਂ ਅਤੇ ਵੌਇਸ ਨੋਟ ਪ੍ਰਾਪਤ ਹੋਏ ਹਨ, ਜਿਸ ਵਿੱਚ ਧਮਕੀ ਦੇਣ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਕੀਤੀ ਹੈ। ਮੈਂ ਇਹ ਸਾਰੇ ਸਬੂਤ ਕਮਿਸ਼ਨਰ ਨੂੰ ਦੇ ਦਿੱਤੇ ਹਨ ਅਤੇ ਉਨ੍ਹਾਂ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਵਿਦੇਸ਼ ਵਿੱਚ ਬੈਠੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਲਾਰੈਂਸ ਗੈਂਗ ਦੀ ਮਦਦ ਨਾਲ ਕਤਲ ਕਰਵਾਇਆ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਪੁਲਿਸ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤਣਾ ਚਾਹੁੰਦੀ।


