ਪੰਜਾਬ 'ਚ 2 ਅਗਸਤ ਤੋਂ ਮੌਸਮ 'ਚ ਫਿਰ ਤੋਂ ਬਦਲਾਅ ਆਵੇਗਾ, ਅਲਰਟ ਜਾਰੀ
ਅੰਮਿ੍ਤਸਰ, 31 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ 2 ਅਗਸਤ ਤੋਂ ਮੌਸਮ 'ਚ ਫਿਰ ਤੋਂ ਬਦਲਾਅ ਆਵੇਗਾ। ਪੰਜਾਬ ਵਿੱਚ 2 ਅਤੇ 3 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ […]
By : Editor (BS)
ਅੰਮਿ੍ਤਸਰ, 31 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ 2 ਅਗਸਤ ਤੋਂ ਮੌਸਮ 'ਚ ਫਿਰ ਤੋਂ ਬਦਲਾਅ ਆਵੇਗਾ। ਪੰਜਾਬ ਵਿੱਚ 2 ਅਤੇ 3 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਅਜੇ ਵੀ ਹੜ੍ਹਾਂ ਦੀ ਲਪੇਟ ਵਿਚ ਹਨ। ਇੱਥੇ ਪਾਣੀ ਦਾ ਪੱਧਰ ਹੌਲੀ-ਹੌਲੀ ਹੇਠਾਂ ਜਾ ਰਿਹਾ ਹੈ। ਅਜਨਾਲਾ ਦੇ ਕਈ ਪਿੰਡ ਅਜੇ ਵੀ ਹੜ੍ਹਾਂ ਦੀ ਲਪੇਟ ਵਿੱਚ ਹਨ। ਰਾਵੀ ਦੇ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਪਿੰਡਾਂ ਦਾ ਹੋਰਨਾਂ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ ਹੈ। ਮੰਤਰੀ ਕੁਲਦੀਪ ਧਾਰੀਵਾਲ ਨੇ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ 15 ਅਗਸਤ ਤੱਕ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ।
ਪਟਿਆਲਾ 'ਚ ਘੱਗਰ ਦਰਿਆ ਅਜੇ ਵੀ ਖਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਿਹਾ ਹੈ। ਇਸ ਕਾਰਨ ਪਟਿਆਲਾ ਅਤੇ ਮਾਨਸਾ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਲੋਕ ਲਗਾਤਾਰ ਹਾਲਾਤ ਸੁਧਾਰਨ ਵਿੱਚ ਲੱਗੇ ਹੋਏ ਹਨ। ਘੱਗਰ ਵਿੱਚ ਪਾੜ ਪੈਣ ਕਾਰਨ ਸ਼ੁਤਰਾਣਾ ਤੋਂ ਰਸੌਲੀ ਸੜਕ ਟੁੱਟ ਗਈ ਸੀ, ਜਿਸ ਨੂੰ ਛੋਟੇ ਵਾਹਨਾਂ ਲਈ ਖੋਲ੍ਹ ਦਿੱਤਾ ਗਿਆ ਹੈ।
ਦੂਜੇ ਪਾਸੇ ਘੱਗਰ, ਟਾਂਗਰੀ ਤੇ ਹੋਰ ਦਰਿਆਵਾਂ ਵਿੱਚ ਪਈਆਂ ਤਰੇੜਾਂ ਨੂੰ ਭਰਨ ਦਾ ਕੰਮ ਦਿਨ-ਰਾਤ ਚੱਲ ਰਿਹਾ ਹੈ। ਵਿਧਾਇਕ ਹਰਮੀਤ ਪਠਾਨਮਾਜਰਾ ਨੇ ਸਥਾਨਕ ਲੋਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਟਿਆਲਾ-ਪਿਹੋਵਾ ਮੁੱਖ ਮਾਰਗ ਦੀ ਮੁਰੰਮਤ ਕਰਕੇ ਅੱਜ ਤੋਂ ਛੋਟੇ ਅਤੇ ਹਲਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ।