Begin typing your search above and press return to search.

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਜ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਚੰਡੀਗੜ੍ਹ, 17 ਮਈ, ਨਿਰਮਲ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਜ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
X

Editor EditorBy : Editor Editor

  |  17 May 2024 4:42 AM IST

  • whatsapp
  • Telegram


ਚੰਡੀਗੜ੍ਹ, 17 ਮਈ, ਨਿਰਮਲ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ‘‘ਇਸ ਵਾਰ 70 ਪਾਰ” ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ ਹੀ ਹਿੱਸਾ ਹੈ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ ’ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ।

ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ

ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।

ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ’ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।

ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Next Story
ਤਾਜ਼ਾ ਖਬਰਾਂ
Share it