ਪੰਜਾਬ ਵਿਚ ਮੁੜ ਬਦਲਿਆ ਮੌਸਮ
ਚੰਡੀਗੜ੍ਹ, 29 ਅਪ੍ਰੈਲ, ਨਿਰਮਲ : ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 […]
By : Editor Editor
ਚੰਡੀਗੜ੍ਹ, 29 ਅਪ੍ਰੈਲ, ਨਿਰਮਲ : ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ, ਜੌਗਿੰਗ ਜਾਂ ਸੈਰ ਆਦਿ ਤੋਂ ਬਚਣਾ ਚਾਹੀਦਾ ਹੈ। ਨਾਲ ਹੀ ਫਸਲਾਂ ਨੂੰ ਸੁਰੱਖਿਅਤ ਥਾਵਾਂ ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਲੁਧਿਆਣਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਜਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ ਵਿੱਚ ਮੌਸਮ ਵਿੱਚ ਬਦਲਾਅ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਭਾਰਤ ਸਰਕਾਰ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਦੇਸ਼ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਫਰਾਂਸ ਦੇ ਅਧਿਕਾਰੀਆਂ ਤੋਂ ਮਾਲਿਆ ਨੂੰ ਬਿਨਾਂ ਸ਼ਰਤ ਭਾਰਤ ਹਵਾਲੇ ਕਰਨ ਦੀ ਮੰਗ ਕੀਤੀ ਹੈ। ਇੰਡੀਅਨ ਐਕਸਪ੍ਰੈਸ ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ।
ਮਾਲਿਆ ਫਿਲਹਾਲ ਬ੍ਰਿਟੇਨ ’ਚ ਹੈ ਪਰ ਭਾਰਤ ਫਿਲਹਾਲ ਹਰ ਉਸ ਦੇਸ਼ ਨਾਲ ਸੰਪਰਕ ਕਰ ਰਿਹਾ ਹੈ ਜਿੱਥੇ ਮਾਲਿਆ ਦੀਆਂ ਜਾਇਦਾਦਾਂ ਹਨ। ਅਜਿਹਾ ਇਸ ਲਈ ਹੈ ਕਿ ਜੇਕਰ ਮਾਲਿਆ ਬ੍ਰਿਟੇਨ ਛੱਡ ਕੇ ਕਿਸੇ ਹੋਰ ਦੇਸ਼ ਭੱਜ ਜਾਂਦਾ ਹੈ ਤਾਂ ਉਸ ਨੂੰ ਉਥੋਂ ਭਾਰਤ ਲਿਆਉਣ ’ਚ ਜ਼ਿਆਦਾ ਸਮਾਂ ਨਾ ਲੱਗੇ।
ਰਿਪੋਰਟ ਮੁਤਾਬਕ ਭਾਰਤ ਅਤੇ ਫਰਾਂਸ ਵਿਚਾਲੇ ਮਾਲਿਆ ਦੀ ਹਵਾਲਗੀ ’ਤੇ ਗੱਲਬਾਤ 15 ਅਪ੍ਰੈਲ ਨੂੰ ਕਾਊਂਟਰ ਟੈਰਰਿਜ਼ਮ ਦੇ ਵਰਕਿੰਗ ਗਰੁੱਪ ਦੀ ਇੱਕ ਬੈਠਕ ਦੇ ਦੌਰਾਨ ਹੋਈ।
ਹਾਲਾਂਕਿ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ। ਇਸ ਬੈਠਕ ’ਚ ਫਰਾਂਸ ਨੇ ਕੁਝ ਸ਼ਰਤਾਂ ਦੇ ਨਾਲ ਮਾਲਿਆ ਦੀ ਹਵਾਲਗੀ ਦੀ ਪੇਸ਼ਕਸ਼ ਕੀਤੀ ਸੀ ਪਰ ਭਾਰਤ ਨੇ ਉਨ੍ਹਾਂ ਨੂੰ ਸ਼ਰਤਾਂ ਹਟਾਉਣ ਲਈ ਕਿਹਾ ਹੈ।
ਭਾਰਤ ਵੱਲੋਂ ਇਸ ਮੀਟਿੰਗ ਵਿੱਚ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਕੇਡੀ ਦੇਵਲ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਖੁਫੀਆ ਏਜੰਸੀ ਦੇ ਕਈ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ। ਕਿੰਗਫਿਸ਼ਰ ਏਅਰਲਾਈਨਜ਼ ਸਮੇਤ ਕਈ ਕੰਪਨੀਆਂ ਦੇ ਮਾਲਕ ਭਾਰਤੀ ਕਾਰੋਬਾਰੀ ਵਿਜੇ ਮਾਲਿਆ ’ਤੇ ਦੇਸ਼ ਦੇ 17 ਬੈਂਕਾਂ ਦਾ ਕਰੀਬ 9 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਹੈ।
ਮਾਲਿਆ 2016 ’ਚ ਦੇਸ਼ ਛੱਡ ਕੇ ਬ੍ਰਿਟੇਨ ਭੱਜ ਗਿਆ ਸੀ, ਜਿੱਥੋਂ ਭਾਰਤ ਸਰਕਾਰ ਉਸ ਨੂੰ ਦੇਸ਼ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਾਲਿਆ ਦੇ ਖਿਲਾਫ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਪੈਂਡਿੰਗ ਹਨ। 5 ਜਨਵਰੀ 2019 ਨੂੰ ਅਦਾਲਤ ਨੇ ਵਿਜੇ ਮਾਲਿਆ ਨੂੰ ਭਗੌੜਾ ਕਰਾਰ ਦਿੱਤਾ ਸੀ।
ਪਿਛਲੇ ਸਾਲ ਜਾਂਚ ਦੌਰਾਨ ਸੀਬੀਆਈ ਨੇ ਦਾਅਵਾ ਕੀਤਾ ਸੀ ਕਿ ਮਾਲਿਆ ਨੇ ਸਾਲ 2015-16 ਦੌਰਾਨ ਬ੍ਰਿਟੇਨ ਅਤੇ ਫਰਾਂਸ ਵਿੱਚ 330 ਕਰੋੜ ਰੁਪਏ ਦੀਆਂ ਜਾਇਦਾਦਾਂ ਖਰੀਦੀਆਂ ਸਨ। ਉਸ ਸਮੇਂ ਉਨ੍ਹਾਂ ਦੀ ਕੰਪਨੀ ਕਿੰਗਫਿਸ਼ਰ ਏਅਰਲਾਈਨਜ਼ ਘਾਟੇ ’ਚ ਸੀ। ਮਾਲਿਆ ਨੇ ਖੁਦ ਬੈਂਕਾਂ ਦਾ ਕਰਜ਼ਾ ਨਹੀਂ ਮੋੜਿਆ। ਸਾਲ 2020 ’ਚ ਈਡੀ ਦੀ ਅਪੀਲ ’ਤੇ ਫਰਾਂਸ ਨੇ ਮਾਲਿਆ ਦੀ ਉਥੇ ਸਥਿਤ 14 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਸੀ।