ਪੰਜਾਬ ਵਿਚ 11 ਜੂਨ ਤੋਂ ਲਗਾਇਆ ਜਾ ਸਕੇਗਾ ਝੋਨਾ
ਮੋਹਾਲੀ, 12 ਮਈ, ਨਿਰਮਲ : ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੀ ਤਰੀਕ ਤੈਅ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਦੇ ਖਤਮ ਹੋਣ ਤੋਂ ਇੱਕ ਹਫ਼ਤਾ ਬਾਅਦ ਕਿਸਾਨ ਝੋਨਾ ਲਾਉਣਾ ਸ਼ੁਰੂ ਕਰ ਦੇਣਗੇ। ਝੋਨੇ ਦੀ ਲੁਆਈ ਦਾ ਸਮਾਂ 11 ਜੂਨ ਤੋਂ ਤੈਅ ਕੀਤਾ ਗਿਆ ਹੈ। ਇਹ ਪਿਛਲੇ ਸਾਲ ਨਾਲੋਂ ਪੰਜ ਦਿਨ ਪਹਿਲਾਂ ਹੈ। ਇਸ […]
By : Editor Editor
ਮੋਹਾਲੀ, 12 ਮਈ, ਨਿਰਮਲ : ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੀ ਤਰੀਕ ਤੈਅ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਦੇ ਖਤਮ ਹੋਣ ਤੋਂ ਇੱਕ ਹਫ਼ਤਾ ਬਾਅਦ ਕਿਸਾਨ ਝੋਨਾ ਲਾਉਣਾ ਸ਼ੁਰੂ ਕਰ ਦੇਣਗੇ। ਝੋਨੇ ਦੀ ਲੁਆਈ ਦਾ ਸਮਾਂ 11 ਜੂਨ ਤੋਂ ਤੈਅ ਕੀਤਾ ਗਿਆ ਹੈ। ਇਹ ਪਿਛਲੇ ਸਾਲ ਨਾਲੋਂ ਪੰਜ ਦਿਨ ਪਹਿਲਾਂ ਹੈ। ਇਸ ਦੇ ਲਈ ਸੂਬੇ ਨੂੰ 2 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਹਾਲਾਂਕਿ ਝੋਨੇ ਦੀ ਸਿੱਧੀ ਬਿਜਾਈ 15 ਤੋਂ 31 ਮਈ ਤੱਕ ਹੋਵੇਗੀ। ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਕੌਮੀ ਸਰਹੱਦ ਦੀ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋ ਜਾਵੇਗੀ। ਜਦੋਂਕਿ ਪਿਛਲੇ ਸਾਲ ਮਾਲਵੇ ਵਿੱਚ ਝੋਨੇ ਦੀ ਲਵਾਈ 16 ਜੂਨ ਤੋਂ ਸ਼ੁਰੂ ਹੋਈ ਸੀ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਤੈਅ ਕੀਤੀ ਗਈ ਹੈ। ਜਦੋਂ ਕਿ ਪਿਛਲੇ ਸਾਲ 9 ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਆਖਰੀ ਪੜਾਅ 21 ਜੂਨ ਤੋਂ ਸ਼ੁਰੂ ਹੋਇਆ ਸੀ।
ਬਿਜਲੀ ਵਿਭਾਗ ਨੇ ਝੋਨੇ ਦੀ ਲਵਾਈ ਸਮੇਂ ਬਿਜਲੀ ਸੰਕਟ ਨਾ ਪੈਦਾ ਹੋਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਪ੍ਰਕਿਰਿਆ ਨੂੰ ਕਿਵੇਂ ਪੂਰਾ ਕਰਨਾ ਹੈ। ਇਸ ਸਬੰਧੀ ਸਾਰੀ ਪ੍ਰਕਿਰਿਆ ਸਬੰਧਤ ਵਿਭਾਗ ਵੱਲੋਂ ਮੁਕੰਮਲ ਕੀਤੀ ਜਾ ਰਹੀ ਹੈ।
ਹਾਲਾਂਕਿ ਜੂਨ ਤੋਂ ਗੋਇੰਦਵਾਲ ਥਰਮਲ ਪਲਾਂਟ ਸ਼ੁਰੂ ਕਰਨ ਦੀ ਯੋਜਨਾ ਤੇ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਦੇ ਲਈ ਮਾਹਿਰਾਂ ਦੀ ਕਮੇਟੀ ਵੀ ਬਣਾਈ ਗਈ ਸੀ।
ਇਹ ਵੀ ਪੜ੍ਹੋ
ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।
ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ. ਕਿਉਂਕਿ ਦੋਸ਼ੀ ਹਰ ਦਿਨ ਨਵੀਂ ਨਵੀਂ ਚਾਲ ਚਲ ਰਹੇ ਹਨ।
ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਫਿਰੌਤੀ ਮੰਗੀ ਜਾ ਰਹੀ ਹੈ, ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਦੇਸ਼ ’ਚ ਭਾਜਪਾ ਕੱਟੜਤਾ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ। ਧਰਮ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੇ ਹਿੱਤ ’ਚ ਵੋਟ ਪਾਉਂਦੇ ਹਾਂ ਤਾਂ ਕੇਂਦਰ ’ਚ ਬਦਲਾਅ ਦੀ ਲੋੜ ਹੈ। ਤਾਂ ਜੋ ਅਸੀਂ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਦੇ ਸਕੀਏ।