‘‘ਪੱਕੇ ਤੌਰ ’ਤੇ ਰੋਕੀ ਜਾਵੇ ਪੰਜਾਬੀ ਵਿਦਿਆਰਥੀਆਂ ਦੀ ਡਿਪੋਰਟੇਸ਼ਨ’’
ਕੈਨੇਡਾ ਦੀ ਵਿਰੋਧੀ ਧਿਰ ਦੇ ਨੇਤਾ ਨੇ ਚੁੱਕਿਆ ਮੁੱਦਾ ਔਟਵਾ, 12 ਜੂਨ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੀ ਵਿਰੋਧੀ ਧਿਰ ਦੇ ਨੇਤਾ ਪਿਅਰ ਪੌਇਲੀਐਵਰ ਵੀ ਹੁਣ ਖੁੱਲ੍ਹ ਕੇ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਉਤਰ ਆਏ। ਉਨ੍ਹਾਂ ਨੇ ਇਸ ਸਮੱਸਿਆ ਲਈ ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜ਼ਿੰਮੇਦਾਰ ਠਹਿਰਾਇਆ, ਉੱਥੇ ਫੈਡਰਲ […]
By : Editor (BS)
ਕੈਨੇਡਾ ਦੀ ਵਿਰੋਧੀ ਧਿਰ ਦੇ ਨੇਤਾ ਨੇ ਚੁੱਕਿਆ ਮੁੱਦਾ
ਔਟਵਾ, 12 ਜੂਨ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੀ ਵਿਰੋਧੀ ਧਿਰ ਦੇ ਨੇਤਾ ਪਿਅਰ ਪੌਇਲੀਐਵਰ ਵੀ ਹੁਣ ਖੁੱਲ੍ਹ ਕੇ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਉਤਰ ਆਏ। ਉਨ੍ਹਾਂ ਨੇ ਇਸ ਸਮੱਸਿਆ ਲਈ ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜ਼ਿੰਮੇਦਾਰ ਠਹਿਰਾਇਆ, ਉੱਥੇ ਫੈਡਰਲ ਸਰਕਾਰ ਕੋਲੋਂ ਪੱਕੇ ਤੌਰ ’ਤੇ ਇਨ੍ਹਾਂ ਵਿਦਿਆਰਥੀਆਂ ਦੀ ਡਿਪੋਰਟੇਸ਼ਨ ਰੋਕਣ ਅਤੇ ਧੋਖੇਬਾਜ਼ਾਂ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਮਾਨਦਾਰ ਵਿਦਿਆਰਥੀਆਂ ਨੂੰ ਇੱਥੇ ਰਹਿਣ, ਕੰਮ ਕਰਨ ਅਤੇ ਦੇਸ਼ ਦੇ ਵਿਕਾਸ ’ਚ ਯੋਗਦਾਨ ਪਾਉਣ ਦੀ ਆਗਿਆ ਦਿੱਤੀ ਜਾਵੇ।
ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੀਅਰ ਪੌਇਲੀਐਵਰ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਟਰੂਡੋ ਸਰਕਾਰ ਕੌਮਾਂਤਰੀ ਵਿਦਿਆਰਥੀਆਂ ਨੂੰ ਧੋਖੇਬਾਜ਼ਾਂ ਤੋਂ ਬਚਾਉਣ ’ਚ ਅਸਫ਼ਲ ਰਹੀ ਤੇ ਹੁਣ ਇਸ ਦੀ ਸਜ਼ਾ ਵੀ ਪੀੜਤ ਵਿਦਿਆਰਥੀਆਂ ਨੂੰ ਹੀ ਦੇਣ ਲੱਗੀ ਹੋਈ ਹੈ।