ਬਲਵੰਤ ਸਿੰਘ ਰਾਮੂਵਾਲੀਆ ਵਲੋਂ ਕਾਂਗਰਸ ਨੂੰ ਸਮਰਥਨ
ਲੁਧਿਆਣਾ, 27 ਮਈ, ਨਿਰਮਲ : ਪੰਜਾਬ ਦੀ ਲੋਕ ਭਲਾਈ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਹੈ। ਲੋਕ ਭਲਾਈ ਪਾਰਟੀ ਦੇ ਸੁਪਰੀਮੋ ਬਲਵੰਤ ਸਿੰਘ ਰਾਮੂਵਾਲੀਆ ਨੇ ਸੋਮਵਾਰ ਨੂੰ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਕਾਂਗਰਸੀ ਉਮੀਦਵਾਰਾਂ ਦਾ ਸਮਰਥਨ ਕਰੇਗੀ। […]
By : Editor Editor
ਲੁਧਿਆਣਾ, 27 ਮਈ, ਨਿਰਮਲ : ਪੰਜਾਬ ਦੀ ਲੋਕ ਭਲਾਈ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਹੈ। ਲੋਕ ਭਲਾਈ ਪਾਰਟੀ ਦੇ ਸੁਪਰੀਮੋ ਬਲਵੰਤ ਸਿੰਘ ਰਾਮੂਵਾਲੀਆ ਨੇ ਸੋਮਵਾਰ ਨੂੰ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਕਾਂਗਰਸੀ ਉਮੀਦਵਾਰਾਂ ਦਾ ਸਮਰਥਨ ਕਰੇਗੀ।
ਰਾਮੂਵਾਲੀਆ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਟਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਧੋਖਾਧੜੀ ਨੂੰ ਰੋਕਣ ਲਈ ਕੋਈ ਮੈਨੀਫੈਸਟੋ ਜਾਰੀ ਨਹੀਂ ਕੀਤਾ। ਟਰੈਵਲ ਏਜੰਟ ਪੰਜਾਬ ਦੇ ਲੜਕੇ-ਲੜਕੀਆਂ ਨੂੰ ਗਲਤ ਰੂਟਾਂ ਰਾਹੀਂ ਵਿਦੇਸ਼ ਭੇਜ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਉਥੇ ਬਲੈਕਮੇਲ ਕੀਤਾ ਜਾ ਰਿਹਾ ਹੈ। ਲੜਕੀਆਂ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਹ ਏਜੰਟ ਲੋਕਾਂ ਤੋਂ ਮੋਟੀਆਂ ਰਕਮਾਂ ਵਸੂਲ ਰਹੇ ਹਨ।
ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਜੇਕਰ ਕੇਂਦਰ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਨੌਜਵਾਨਾਂ ਨੂੰ ਪੈਸੇ ਦੇ ਕੇ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਕਾਨੂੰਨ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਵਿਦੇਸ਼ ਜਾ ਕੇ ਠੱਗੀ ਦਾ ਸ਼ਿਕਾਰ ਨਾ ਹੋ ਸਕਣ।
ਰਾਮੂਵਾਲੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕੋਈ ਵੀ ਸਿਆਸੀ ਆਗੂ ਲੋਕ ਮੁੱਦਿਆਂ ਦੀ ਗੱਲ ਨਹੀਂ ਕਰ ਰਿਹਾ। ਇੱਥੋਂ ਤੱਕ ਕਿ ਹਾਲ ਹੀ ਵਿੱਚ ਲੁਧਿਆਣਾ ਪਹੁੰਚੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪੰਜਾਬ ਦੇ ਲੋਕਾਂ ਲਈ ਇੱਕ ਵੀ ਮੁੱਦੇ ਦੀ ਗੱਲ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਤੁਰਕੀ ਵਿੱਚ ਸੱਤ ਭਾਰਤੀ ਨੌਜਵਾਨਾਂ ਦੀ ਮੌਤ ਹੋ ਗਈ ਪਰ ਕੇਂਦਰ ਸਰਕਾਰ ਨੇ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੇ ਤੀਹ ਸਾਲਾਂ ਵਿੱਚ 12 ਲੱਖ ਦੇ ਕਰੀਬ ਭਾਰਤੀ ਨੌਜਵਾਨ ਲੜਕੇ-ਲੜਕੀਆਂ ਵਿਦੇਸ਼ਾਂ ਵਿੱਚ ਫਸੇ ਹਨ ਅਤੇ ਇਨ੍ਹਾਂ ਸਾਰੇ ਟਰੈਵਲ ਏਜੰਟਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।