ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਮੌਤਾਂ
ਨਵੀਂ ਦਿੱਲੀ, 12 ਮਈ, ਨਿਰਮਲ : ਦੇਸ਼ ਦੇ ਕਈ ਸੂਬਿਆਂ ਵਿਚ ਮੀਂਹ ਪੈਣ ਕਾਰਨ ਦੌਰਾਨ ਘਟਨਾਵਾਂ ਵਾਪਰੀਆਂ। ਇਸੇ ਤਰ੍ਹਾਂ ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲੇਗੀ। ਮੌਸਮ ਵਿਭਾਗ ਨੇ ਅੱਜ ਆਂਧਰਾ ਪ੍ਰਦੇਸ਼, ਤੇਲੰਗਾਨਾ, ਉੜੀਸਾ, […]
By : Editor Editor
ਨਵੀਂ ਦਿੱਲੀ, 12 ਮਈ, ਨਿਰਮਲ : ਦੇਸ਼ ਦੇ ਕਈ ਸੂਬਿਆਂ ਵਿਚ ਮੀਂਹ ਪੈਣ ਕਾਰਨ ਦੌਰਾਨ ਘਟਨਾਵਾਂ ਵਾਪਰੀਆਂ। ਇਸੇ ਤਰ੍ਹਾਂ ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲੇਗੀ।
ਮੌਸਮ ਵਿਭਾਗ ਨੇ ਅੱਜ ਆਂਧਰਾ ਪ੍ਰਦੇਸ਼, ਤੇਲੰਗਾਨਾ, ਉੜੀਸਾ, ਤਾਮਿਲਨਾਡੂ, ਪੁਡੂਚੇਰੀ, ਕੇਰਲ ਅਤੇ ਕਰਨਾਟਕ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ ਮੀਂਹ ਅਤੇ ਗੜ੍ਹੇ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਝਾਰਖੰਡ, ਪੱਛਮੀ ਬੰਗਾਲ, ਬਿਹਾਰ, ਗੁਜਰਾਤ, ਕੇਰਲ, ਕਰਨਾਟਕ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਹਲਕੀ ਬਾਰਿਸ਼ ਹੋਵੇਗੀ। ਇੱਥੇ ਧੂੜ ਭਰੀ ਹਨੇ੍ਹਰੀ ਵੀ ਆਵੇਗੀ।
ਦੂਜੇ ਪਾਸੇ ਦੇਸ਼ ਦੇ ਕੁਝ ਰਾਜਾਂ ਵਿੱਚ ਗਰਮੀ ਦਾ ਪ੍ਰਭਾਵ ਜਾਰੀ ਹੈ। ਰਾਜਸਥਾਨ, ਉੜੀਸਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ ਵਿੱਚ ਤਾਪਮਾਨ 40 ਤੋਂ 43 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ਦੇ ਸੋਲਾਪੁਰ ’ਚ ਸ਼ਨੀਵਾਰ ਨੂੰ ਸਭ ਤੋਂ ਵੱਧ 43.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ
ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।
ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ. ਕਿਉਂਕਿ ਦੋਸ਼ੀ ਹਰ ਦਿਨ ਨਵੀਂ ਨਵੀਂ ਚਾਲ ਚਲ ਰਹੇ ਹਨ।
ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਫਿਰੌਤੀ ਮੰਗੀ ਜਾ ਰਹੀ ਹੈ, ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਦੇਸ਼ ’ਚ ਭਾਜਪਾ ਕੱਟੜਤਾ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ। ਧਰਮ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੇ ਹਿੱਤ ’ਚ ਵੋਟ ਪਾਉਂਦੇ ਹਾਂ ਤਾਂ ਕੇਂਦਰ ’ਚ ਬਦਲਾਅ ਦੀ ਲੋੜ ਹੈ। ਤਾਂ ਜੋ ਅਸੀਂ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਦੇ ਸਕੀਏ।