ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਦਾ ਸਮਰਥਨ ਕਰਦਾ ਹੈ ਅਮਰੀਕਾ : ਅਮਰੀਕੀ ਵਿਦੇਸ਼ ਮੰਤਰੀ
ਨਿਊਯਾਰਕ: ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਅਮਰੀਕਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਸ਼ੁਰੂ ਕਰਨ ਦਾ ਸਮਰਥਨ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 'ਜਿਵੇਂ ਕਿ ਅਸੀਂ ਪਹਿਲਾਂ ਕਿਹਾ ਹੈ, ਅਸੀਂ ਗੰਭੀਰ ਮੁੱਦਿਆਂ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੱਧੀ ਗੱਲਬਾਤ ਦਾ ਸਮਰਥਨ ਕਰਾਂਗੇ।' […]
By : Editor (BS)
ਨਿਊਯਾਰਕ: ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਅਮਰੀਕਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਸ਼ੁਰੂ ਕਰਨ ਦਾ ਸਮਰਥਨ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 'ਜਿਵੇਂ ਕਿ ਅਸੀਂ ਪਹਿਲਾਂ ਕਿਹਾ ਹੈ, ਅਸੀਂ ਗੰਭੀਰ ਮੁੱਦਿਆਂ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੱਧੀ ਗੱਲਬਾਤ ਦਾ ਸਮਰਥਨ ਕਰਾਂਗੇ।' ਖਾਸ ਗੱਲ ਇਹ ਹੈ ਕਿ ਅਮਰੀਕਾ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੀ ਵਰ੍ਹੇਗੰਢ ਹੈ।
ਉਨ੍ਹਾਂ ਨੇ ਆਪਣੇ ਇੱਕ ਬਿਆਨ ਵਿੱਚ ਭਾਰਤ ਨਾਲ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਸੀ। ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਇਸ ਬਿਆਨ 'ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੂੰ ਸਵਾਲ ਕੀਤਾ ਗਿਆ ਸੀ। ਇਸਲਾਮਾਬਾਦ 'ਚ ਸੋਮਵਾਰ ਨੂੰ ਖਣਿਜ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ 'ਚ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਉਹ ਦੇਸ਼ ਦੇ ਮੁੜ ਨਿਰਮਾਣ ਲਈ ਗੁਆਂਢੀ ਦੇਸ਼ਾਂ ਨਾਲ ਗੱਲਬਾਤ ਲਈ ਤਿਆਰ ਹਨ।
ਮਾਰਚ 'ਚ ਵੀ ਅਮਰੀਕੀ ਵਿਦੇਸ਼ ਵਿਭਾਗ ਦੇ ਤਤਕਾਲੀ ਬੁਲਾਰੇ ਨੇਡ ਪ੍ਰਾਈਸ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਸੀ ਕਿ ਅਮਰੀਕਾ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਲਈ ਤਿਆਰ ਹੈ ਪਰ ਪਹਿਲਾਂ ਦੋਹਾਂ ਦੇਸ਼ਾਂ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ।