Begin typing your search above and press return to search.

ਮਸ਼ਹੂਰ ਬਾਲੀਵੁੱਡ ਅਦਾਕਾਰ ਮੰਗਲ ਢਿੱਲੋਂ ਦਾ ਦੇਹਾਂਤ

ਲੁਧਿਆਣਾ ਦੇ ਕੈਂਸਰ ਹਸਪਤਾਲ ’ਚ ਲਏ ਆਖ਼ਰੀ ਸਾਹ ਪੰਜਾਬੀ ਇੰਡਸਟਰੀ ਨੂੰ ਬਾਲੀਵੁੱਡ ਨਾਲ ਜੋੜਨ ’ਚ ਅਹਿਮ ਯੋਗਦਾਨ ਲੁਧਿਆਣਾ, 11 ਜੂਨ (ਸ਼ਾਹ) : ਮਸ਼ਹੂਰ ਬਾਲੀਵੁੱਡ ਅਦਾਕਾਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ, ਜਿਸ ਨੂੰ ਲੈ ਕੇ ਪੂਰੀ ਫਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ। ਮੰਗਲ ਢਿੱਲੋਂ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ […]

ਮਸ਼ਹੂਰ ਬਾਲੀਵੁੱਡ ਅਦਾਕਾਰ ਮੰਗਲ ਢਿੱਲੋਂ ਦਾ ਦੇਹਾਂਤ
X

Editor (BS)By : Editor (BS)

  |  11 Jun 2023 1:13 PM IST

  • whatsapp
  • Telegram

ਲੁਧਿਆਣਾ ਦੇ ਕੈਂਸਰ ਹਸਪਤਾਲ ’ਚ ਲਏ ਆਖ਼ਰੀ ਸਾਹ
ਪੰਜਾਬੀ ਇੰਡਸਟਰੀ ਨੂੰ ਬਾਲੀਵੁੱਡ ਨਾਲ ਜੋੜਨ ’ਚ ਅਹਿਮ ਯੋਗਦਾਨ
ਲੁਧਿਆਣਾ, 11 ਜੂਨ (ਸ਼ਾਹ) : ਮਸ਼ਹੂਰ ਬਾਲੀਵੁੱਡ ਅਦਾਕਾਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ, ਜਿਸ ਨੂੰ ਲੈ ਕੇ ਪੂਰੀ ਫਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ। ਮੰਗਲ ਢਿੱਲੋਂ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਅਤੇ ਉਨ੍ਹਾਂ ਦਾ ਲੁਧਿਆਣਾ ਦੇ ਕੈਂਸਰ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ।
ਬਾਲੀਵੁੱਡ ਦੇ ਮਸ਼ਹੂਰ ਫਿਲਮ ਅਦਾਕਾਰ ਮੰਗਲ ਢਿੱਲੋਂ ਦਾ ਐਤਵਾਰ ਨੂੰ ਲੁਧਿਆਣਾ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਮੰਗਲ ਢਿੱਲੋਂ ਇਕ ਅਦਾਕਾਰ ਹੋਣ ਦੇ ਨਾਲ ਨਾਲ ਇਕ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਵੀ ਸਨ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਪਿਛਲੇ ਇਕ ਮਹੀਨੇ ਤੋਂ ਲੁਧਿਆਣਾ ਦੇ ਕੈਂਸਰ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਉਨ੍ਹਾਂ ਦੀ ਹਾਲਤ ਵਿਚ ਭੋਰਾ ਵੀ ਸੁਧਾਰ ਨਹੀਂ ਹੋ ਸਕਿਆ, ਜਿਸ ਕਾਰਨ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਮੰਗਲ ਢਿੱਲੋਂ ਦਾ ਪੰਜਾਬੀ ਫਿਲਮ ਇੰਡਸਟਰੀ ਨੂੰ ਬਾਲੀਵੁੱਡ ਤੱਕ ਲਿਜਾਣ ਵਿਚ ਖ਼ਾਸ ਯੋਗਦਾਨ ਰਿਹਾ ਏ। ਉਨ੍ਹਾਂ ਨੇ ਛੋਟੇ ਪਿੰਡਾਂ ਦੇ ਕਈ ਨੌਜਵਾਨਾਂ ਨੂੰ ਫਿਲਮੀ ਦੁਨੀਆ ਤੱਕ ਪਹੁੰਚਾਇਆ। ਉਨ੍ਹਾਂ ਦੀ ਸਭ ਤੋਂ ਪਹਿਲੀ ਫਿਲਮ ‘ਆਖ਼ਰੀ ਅਦਾਲਤ’ ਸੀ ਜੋ 1988 ਵਿਚ ਆਈ ਸੀ।

Next Story
ਤਾਜ਼ਾ ਖਬਰਾਂ
Share it