Begin typing your search above and press return to search.

ਮੁਖਤਾਰ ਅੰਸਾਰੀ ਨੂੰ ਅੱਜ ਕੀਤਾ ਜਾਵੇਗਾ ਸਪੁਰਦ ਏ ਖਾਕ

ਗਾਜ਼ੀਪੁਰ, 30 ਮਾਰਚ, ਨਿਰਮਲ : ਮੁਖਤਾਰ ਅੰਸਾਰੀ ਨੂੰ ਸ਼ਨੀਵਾਰ ਸਵੇਰੇ 10 ਵਜੇ ਗਾਜ਼ੀਪੁਰ ਦੇ ਕਾਲੀਬਾਗ ਕਬਰਸਤਾਨ ’ਚ ਦਫਨਾਇਆ ਜਾਵੇਗਾ। ਗਾਜ਼ੀਪੁਰ ਵਿੱਚ ਮੁਖਤਾਰ ਦੇ ਜੱਦੀ ਘਰ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ ਹੈ। ਪੁਲਿਸ ਨੇ ਗਾਜ਼ੀਪੁਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਕਈ ਥਾਵਾਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਮੁਖਤਾਰ ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ […]

ਮੁਖਤਾਰ ਅੰਸਾਰੀ ਨੂੰ ਅੱਜ ਕੀਤਾ ਜਾਵੇਗਾ ਸਪੁਰਦ ਏ ਖਾਕ
X

Editor EditorBy : Editor Editor

  |  30 March 2024 4:03 AM IST

  • whatsapp
  • Telegram


ਗਾਜ਼ੀਪੁਰ, 30 ਮਾਰਚ, ਨਿਰਮਲ : ਮੁਖਤਾਰ ਅੰਸਾਰੀ ਨੂੰ ਸ਼ਨੀਵਾਰ ਸਵੇਰੇ 10 ਵਜੇ ਗਾਜ਼ੀਪੁਰ ਦੇ ਕਾਲੀਬਾਗ ਕਬਰਸਤਾਨ ’ਚ ਦਫਨਾਇਆ ਜਾਵੇਗਾ। ਗਾਜ਼ੀਪੁਰ ਵਿੱਚ ਮੁਖਤਾਰ ਦੇ ਜੱਦੀ ਘਰ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ ਹੈ। ਪੁਲਿਸ ਨੇ ਗਾਜ਼ੀਪੁਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਕਈ ਥਾਵਾਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ।

ਮੁਖਤਾਰ ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਸੀ। 28 ਮਾਰਚ ਦੀ ਰਾਤ ਨੂੰ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਲਿਆਂਦਾ ਗਿਆ। 9 ਡਾਕਟਰਾਂ ਨੇ ਉਸ ਦਾ ਇਲਾਜ ਕੀਤਾ, ਪਰ ਮੁਖਤਾਰ ਨੂੰ ਬਚਾਇਆ ਨਹੀਂ ਜਾ ਸਕਿਆ।

ਮੁਖਤਾਰ ਨੇ ਕਈ ਵਾਰ ਕਿਹਾ ਸੀ ਕਿ ਜੇਲ੍ਹ ਵਿਚ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਸ ਨੂੰ ਜ਼ਹਿਰ ਦਿੱਤਾ ਜਾ ਰਿਹਾ ਹੈ। ਢਾਈ ਘੰਟੇ ਦੇ ਪੋਸਟ ਮਾਰਟਮ ਤੋਂ ਬਾਅਦ ਮੁਖਤਾਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ। ਮੁਖਤਾਰ ਦੀ ਦੇਹ ਨੂੰ ਸ਼ੁੱਕਰਵਾਰ ਰਾਤ 1.15 ਵਜੇ ਗਾਜ਼ੀਪੁਰ ਸਥਿਤ ਉਨ੍ਹਾਂ ਦੇ ਜੱਦੀ ਘਰ ਲਿਆਂਦਾ ਗਿਆ।

ਉਥੇ ਹੀ ਪੂਰੇ ਸੂਬੇ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਮਊ ਅਤੇ ਗਾਜ਼ੀਪੁਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਬਾਂਦਾ ਵਿੱਚ ਵੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੌਕੇ ’ਤੇ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਕੀਤੀ ਗਈ ਹੈ। ਡੀਜੀਪੀ ਹੈੱਡਕੁਆਰਟਰ ਨੇ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਇੱਕ ਵਾਰ ਫਿਰ ਦੱਸ ਦੇਈਏ ਕਿ ਮੁਖਤਾਰ ਨੇ ਕਈ ਵਾਰ ਕਿਹਾ ਸੀ ਕਿ ਜੇਲ੍ਹ ਵਿਚ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਸ ਨੂੰ ਜ਼ਹਿਰ ਦਿੱਤਾ ਜਾ ਰਿਹਾ ਹੈ। ਢਾਈ ਘੰਟੇ ਦੇ ਪੋਸਟ ਮਾਰਟਮ ਤੋਂ ਬਾਅਦ ਮੁਖਤਾਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ। ਮੁਖਤਾਰ ਦੀ ਦੇਹ ਨੂੰ ਸ਼ੁੱਕਰਵਾਰ ਰਾਤ 1.15 ਵਜੇ ਗਾਜ਼ੀਪੁਰ ਸਥਿਤ ਉਨ੍ਹਾਂ ਦੇ ਜੱਦੀ ਘਰ ਲਿਆਂਦਾ ਗਿਆ।

ਉਥੇ ਹੀ ਪੂਰੇ ਸੂਬੇ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਮਊ ਅਤੇ ਗਾਜ਼ੀਪੁਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਬਾਂਦਾ ਵਿੱਚ ਵੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੌਕੇ ’ਤੇ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਕੀਤੀ ਗਈ ਹੈ। ਡੀਜੀਪੀ ਹੈੱਡਕੁਆਰਟਰ ਨੇ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।

Next Story
ਤਾਜ਼ਾ ਖਬਰਾਂ

COPYRIGHT 2024

Powered By Blink CMS
Share it