ਯੂਬਾ ਸਿਟੀ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ
ਯੂਬਾ ਸਿਟੀ, ਕੈਲੇਫੋਰਨੀਆ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਜਿਸ ਦੌਰਾਨ 3 ਲੱਖ ਤੋਂ ਵੱਧ ਸੰਗਤ ਨੇ ਹਾਜ਼ਰੀ ਭਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਕੈਲੇਫੋਰਨੀਆ ਵਿਚ ਸਜਾਏ ਜਾਂਦੇ ਇਸ ਨਗਰ ਕੀਰਤਨ ਵਿਚ ਸਿਰਫ ਅਮਰੀਕਾ ਹੀ ਨਹੀਂ […]

By : Editor Editor
ਯੂਬਾ ਸਿਟੀ, ਕੈਲੇਫੋਰਨੀਆ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਜਿਸ ਦੌਰਾਨ 3 ਲੱਖ ਤੋਂ ਵੱਧ ਸੰਗਤ ਨੇ ਹਾਜ਼ਰੀ ਭਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਕੈਲੇਫੋਰਨੀਆ ਵਿਚ ਸਜਾਏ ਜਾਂਦੇ ਇਸ ਨਗਰ ਕੀਰਤਨ ਵਿਚ ਸਿਰਫ ਅਮਰੀਕਾ ਹੀ ਨਹੀਂ ਸਗੋਂ ਕੈਨੇਡਾ, ਯੂ.ਕੇ. ਅਤੇ ਭਾਰਤ ਸਣੇ ਵੱਖ ਵੱਖ ਮੁਲਕਾਂ ਤੋਂ ਸੰਗਤ ਸ਼ਾਮਲ ਹੁੰਦੀ ਹੈ। ਪਰ ਇਸ ਵਾਰ ਇਕ ਮੰਦਭਾਗੀ ਘਟਨਾ ਵੀ ਸਾਹਮਣੇ ਆਈ ਜਦੋਂ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਅਤੇ ਪੁਲਿਸ ਨੂੰ ਦਖਲ ਦੇਣਾ ਪਿਆ।
3 ਲੱਖ ਤੋਂ ਵੱਧ ਸੰਗਤ ਨੇ ਭਰੀ ਹਾਜ਼ਰੀ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿਚ ਸੰਗਤ ਦਾ ਠਾਠਾਂ ਮਾਰਦਾ ਇਕੱਠ ਵੇਖਿਆਂ ਹੀ ਬਣਦਾ ਸੀ। ਲਿਵਿੰਗਸਟਨ ਤੋਂ ਖਾਸ ਤੌਰ ’ਤੇ ਪੁੱਜੇ ਬਿੰਦਾ ਅਟਵਾਲ ਨੇ ਕਿਹਾ ਕਿ ਆਪਣੇ ਧਰਮ ਅਤੇ ਸਭਿਆਚਾਰ ਬਾਰੇ ਸਭਨਾਂ ਨਾਲ ਸਾਂਝ ਪਾਉਣੀ ਜ਼ਰੂਰੀ ਹੈ। ਸਿੱਖ ਧਰਮ ਦੀ ਨਿਸ਼ਕਾਮ ਸੇਵਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਭਾਈਚਾਰੇ ਨੂੰ ਦੁਨੀਆਂ ਤੋਂ ਵਿਲੱਖਣ ਦਰਸਾਉਂਦੀ ਹੈ। ਅਜਿਹੇ ਧਾਰਮਿਕ ਸਮਾਗਮਾਂ ਰਾਹੀਂ ਨਾ ਸਿਰਫ ਅਮਰੀਕਾ ਵਾਸੀਆਂ ਨੂੰ ਸਿੱਖੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿਤੀ ਜਾ ਸਕਦੀ ਹੈ ਸਗੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਵੀ ਆਪਣੇ ਅਮੀਰ ਵਿਰਸੇ ਬਾਰੇ ਵਿਸਤਾਰ ਨਾਲ ਸਮਝਾਉਣ ਦਾ ਮੌਕਾ ਮਿਲਦਾ ਹੈ।


