Begin typing your search above and press return to search.

ਰੱਖਿਆ ਮੰਤਰੀ ਰਾਜਨਾਥ ਸਿੰਘ ਕੁਰਾਲੀ ’ਚ ਕਰਨਗੇ ਚੋਣ ਪ੍ਰਚਾਰ

ਕੁਰਾਲੀ, 28 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ। ਅੱਜਕਲ੍ਹ ਪੰਜਾਬ ਵਿਚ ਦਿੱਗਜ ਸਿਆਸੀ ਲੀਡਰਾਂ ਵਲੋਂ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਇਸੇ ਤਹਿਤ ਭਾਰਤ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ […]

ਰੱਖਿਆ ਮੰਤਰੀ ਰਾਜਨਾਥ ਸਿੰਘ ਕੁਰਾਲੀ ’ਚ ਕਰਨਗੇ ਚੋਣ ਪ੍ਰਚਾਰ
X

Editor EditorBy : Editor Editor

  |  28 May 2024 6:33 AM IST

  • whatsapp
  • Telegram


ਕੁਰਾਲੀ, 28 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ। ਅੱਜਕਲ੍ਹ ਪੰਜਾਬ ਵਿਚ ਦਿੱਗਜ ਸਿਆਸੀ ਲੀਡਰਾਂ ਵਲੋਂ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਇਸੇ ਤਹਿਤ ਭਾਰਤ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਸ਼ਾਮ 5 ਵਜੇ ਰੱਖੀ ਗਈ ਹੈ।

ਇਸ ਦੇ ਨਾਲ ਹੀ ਇਸ ਮੌਕੇ ਭਾਜਪਾ ਦੇ ਕਿਸਾਨ ਵਿੰਗ ਦੇ ਆਗੂ ਵੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਅੰਦੋਲਨ ਕਰ ਰਹੇ ਕਿਸਾਨ ਪ੍ਰੋਗਰਾਮ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਨਾ ਕਰ ਸਕਣ ਇਸ ਦੇ ਲਈ ਪੁਲਿਸ ਅਤੇ ਕੇਂਦਰੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਰਾਜਨਾਥ ਸਿੰਘ ਦਾ ਪੰਜਾਬ ਚੋਣਾਂ ਲਈ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਬਠਿੰਡਾ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਇੰਡੀਆ ਗਠਜੋੜ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸਾਧਿਆ ਸੀ।

ਦੱਸ ਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਚੋਣ ਪ੍ਰਚਾਰ ਨੂੰ ਹੁਲਾਰਾ ਦੇਣਗੇ। ਉਹ ਸ਼ਾਮ 6 ਵਜੇ ਮੁਹਾਲੀ ਦੇ ਸੈਕਟਰ 105 ਸਥਿਤ ਕਲੱਬ ਹਾਊਸ ਵਿੱਚ ਜਨਤਕ ਮੀਟਿੰਗ ਕਰਨਗੇ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ।

Next Story
ਤਾਜ਼ਾ ਖਬਰਾਂ
Share it