ਵਿਜੇ ਸਾਂਪਲਾ ਲੜ ਸਕਦੇ ਹਨ ਲੋਕ ਸਭਾ ਚੋਣ, ਐਸਸੀ ਕਮਿਸ਼ਨ ਦੇ ਚੇਅਰਮੈਨ ਤੋਂ ਦਿੱਤਾ ਅਸਤੀਫ਼ਾ
ਅੰਮ੍ਰਿਤਸਰ, 18 ਜੁਲਾਈ, ਹ.ਬ. : ਨੈਸ਼ਨਲ ਐਸਸੀ ਕਮਿਸ਼ਨ ਦੇ ਕੌਮੀ ਪ੍ਰਧਾਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਉਹ ਚੋਣ ਲੜ ਸਕਦੇ ਹਨ। ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕੇਂਦਰ ’ਚ ਪੰਜਾਬ ਦੀ ਨੁਮਾਇੰਦਗੀ […]
By : Editor (BS)
ਅੰਮ੍ਰਿਤਸਰ, 18 ਜੁਲਾਈ, ਹ.ਬ. : ਨੈਸ਼ਨਲ ਐਸਸੀ ਕਮਿਸ਼ਨ ਦੇ ਕੌਮੀ ਪ੍ਰਧਾਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਉਹ ਚੋਣ ਲੜ ਸਕਦੇ ਹਨ। ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕੇਂਦਰ ’ਚ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਛੁੱਟੀ ’ਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਲਈ ਹਾਈਕਮਾਂਡ ਨੇ ਵਿਜੇ ਸਾਂਪਲਾ ਨੂੰ ਸੰਵਿਧਾਨਕ ਅਹੁਦੇ ਤੋਂ ਹਟਾ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਰੈਲੀ ਦੌਰਾਨ ਵੀ ਸਾਂਪਲਾ ਉਨ੍ਹਾਂ ਦੇ ਕਾਫੀ ਕਰੀਬ ਨਜ਼ਰ ਆਏ ਸਨ। ਇੱਥੋਂ ਤੱਕ ਕਿ ਹੁਸ਼ਿਆਰਪੁਰ ਵਿੱਚ ਵੀ ਉਨ੍ਹਾਂ ਦੇ ਪੋਸਟਰ ਦੇਖੇ ਜਾ ਸਕਦੇ ਹਨ। ਜਿਸ ਤੋਂ ਸਪਸ਼ਟ ਹੈ ਕਿ ਵਿਜੇ ਸਾਂਪਲਾ ਨੂੰ ਹੁਸ਼ਿਆਰਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।