ਸਿੱਖਾਂ ਦੀ ਧਾਰਮਿਕ ਸੰਸਥਾਵਾਂ ’ਤੇ ਆਰਐਸਐਸ ਦਾ ਕਬਜ਼ਾ : ਸੁਖਬੀਰ ਬਾਦਲ
ਪਟਿਆਲਾ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਰੈਲੀ ਵਿਚ ਕਿਹਾ ਕਿ ਆਰਐਸਐਸ ਨੇ ਸਿੱਖਾਂ ਦੀ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰ ਲਿਆ ਹੈ। ਅੰਗਰੇਜ਼ਾਂ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਹਿੰਮਤ ਨਹੀਂ ਕੀਤੀ, ਜਿਹਾ ਕੇਂਦਰ ਸਰਕਾਰ ਵਾਲੀ ਭਾਜਪਾ ਸਰਕਾਰ ਨੇ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ […]
By : Editor Editor
ਪਟਿਆਲਾ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਰੈਲੀ ਵਿਚ ਕਿਹਾ ਕਿ ਆਰਐਸਐਸ ਨੇ ਸਿੱਖਾਂ ਦੀ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰ ਲਿਆ ਹੈ। ਅੰਗਰੇਜ਼ਾਂ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਹਿੰਮਤ ਨਹੀਂ ਕੀਤੀ, ਜਿਹਾ ਕੇਂਦਰ ਸਰਕਾਰ ਵਾਲੀ ਭਾਜਪਾ ਸਰਕਾਰ ਨੇ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਹੀ ਵਿਚ ਅਪਣੀ ਪੰਜਾਬ ਫੇਰੀ ਦੌਰਾਨ ਜ਼ਿਕਰ ਕੀਤਾ ਸੀ ਕਿ ਕਿਵੇਂ ਉਨ੍ਹਾਂ ਦੀ ਸਰਕਾਰ ਨੇ ਕਰਤਾਰਪੁਰਾ ਕਾਰੀਡੋਰ ਬਣਾਇਆ। ਜਦ ਕਿ ਇਹ ਸੱਚ ਹੈ ਕਿ ਕੇਂਦਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਸਮੇਤ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨਾਂ ਨੂੰ ਆਰਐਸਐਸ ਨੂੰ ਸੌਂਪਣ ਵਿਚ ਮਦਦ ਕੀਤੀ ਹੈ। ਇਹੀ ਨਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਰਐਸਐਸ ਨੇ ਅਪਣੇ ਕੰਟਰੋਲ ਵਿਚ ਲੈ ਲਿਆ ਹੈ। ਹਰਿਆਣਾ ਦੇ ਲਈ ਅਲੱਗ ਅਲੱਗ ਗੁਰਦੁਆਰਾ ਕਮੇਟੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਤੋੜ ਦਿੱਤਾ ਹੈ। ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਸੰਸਥਾਵਾਂ ਨੂੰ ਮੁਕਤ ਕੀਤਾ ਜਾਵੇ।
ਸੁਖਬੀਰ ਬਾਦਲ ਨੇ ਕਿਹਾ ਕਿ ਧਿਆਨ ਸਿੰਘ ਮੰਡ, ਜਸਬੀਰ ਸਿੰਘ ਰੋਡੇ ਅਤੇ ਬਲਜੀਤ ਸਿੰਘ ਦਾਦੂਵਾਲ ਜਿਹੇ ਖੁਦ ਬਣੇ ਪੰਥਕ ਨੇਤਾ, ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪਸੀ ਨੂੰ ਕਮਜ਼ੋਰ ਕਰਨ ਲਈ ਦਿਨ ਰਾਤ ਕੰਮ ਕਰ ਰਹੇ ਹਨ।
ਇਹ ਅਸਲ ਵਿਚ ਕੇਂਦਰੀ ਏਜੰਸੀਆਂ ਵੱਲ ਕੰਮ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਆਪ ਮੰਤਰੀ ਬਲਕਾਰ ਸਿੰਘ ਦੀ ਵੀਡੀਓ ਨੇ ਪੰਜਾਬ ਦੀ ਸਿਆਸਤ ਨੂੰ ਹੇਠਲੇ ਪੱਧਰ ’ਤੇ ਪਹੁੰਚਾਇਆ।ਪਿਛਲੇ ਕਈ ਮਹੀਨੇ ਤੋਂ ਇਹ ਮਾਮਲਾ ਜਨਤਕ ਹੋਣ ਦੇ ਬਾਵਜੂਦ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਨਹੀਂ ਕਰਾਈ ਹੈ। ਹੁਣ ਮੰਤਰੀ ਦਾ ਅਸ਼ਲੀਲ ਵੀਡੀਓ ਜਨਤਕ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਕਟਾਰੂਚੱਕ ਦਾ ਵੀ ਵੀਡੀਓ ਸਾਹਮਣੇ ਆਇਆ ਸੀ।