ਹਰਿਆਣਾ ਦੇ ਨੂਹ 'ਚ ਹਿੰਸਾ ਦੌਰਾਨ 2 ਹੋਮ ਗਾਰਡਾਂ ਸਮੇਤ ਤਿੰਨ ਦੀ ਗਈ ਜਾਨ
ਨੂਹ : ਹਰਿਆਣਾ ਦੇ ਨੂਹ 'ਚ ਧਾਰਮਿਕ ਯਾਤਰਾ ਦੌਰਾਨ ਦੋ ਗੁੱਟਾਂ ਵਿਚਾਲੇ ਝੜਪ ਤੋਂ ਬਾਅਦ ਹਿੰਸਾ ਭੜਕ ਗਈ ਸੀ। ਜਿਸ ਵਿੱਚ 2 ਹੋਮ ਗਾਰਡਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਡੀਐਸਪੀ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਬਦਮਾਸ਼ਾਂ ਨੇ ਥਾਣੇ 'ਤੇ ਵੀ ਹਮਲਾ ਕਰ ਦਿੱਤਾ। ਸ਼ੋਅਰੂਮ 'ਚੋਂ 200 ਬਾਈਕ ਲੁੱਟੇ। ਨੂਹ ਪ੍ਰਸ਼ਾਸਨ ਨੇ […]
By : Editor (BS)
ਨੂਹ : ਹਰਿਆਣਾ ਦੇ ਨੂਹ 'ਚ ਧਾਰਮਿਕ ਯਾਤਰਾ ਦੌਰਾਨ ਦੋ ਗੁੱਟਾਂ ਵਿਚਾਲੇ ਝੜਪ ਤੋਂ ਬਾਅਦ ਹਿੰਸਾ ਭੜਕ ਗਈ ਸੀ। ਜਿਸ ਵਿੱਚ 2 ਹੋਮ ਗਾਰਡਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਡੀਐਸਪੀ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਬਦਮਾਸ਼ਾਂ ਨੇ ਥਾਣੇ 'ਤੇ ਵੀ ਹਮਲਾ ਕਰ ਦਿੱਤਾ। ਸ਼ੋਅਰੂਮ 'ਚੋਂ 200 ਬਾਈਕ ਲੁੱਟੇ। ਨੂਹ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ 2 ਅਗਸਤ ਤੱਕ ਇੰਟਰਨੈੱਟ ਬੰਦ ਕਰ ਦਿੱਤਾ ਹੈ। ਜ਼ਿਲ੍ਹੇ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਨੇ ਨੂਹ ਦੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਹੈ।
ਕੇਂਦਰ ਨੇ ਪੈਰਾ ਮਿਲਟਰੀ ਫੋਰਸ ਦੀਆਂ 3 ਕੰਪਨੀਆਂ ਨੂਹ ਭੇਜ ਦਿੱਤੀਆਂ ਹਨ। ਨੂਹ ਤੋਂ ਇਲਾਵਾ ਗੁਰੂਗ੍ਰਾਮ, ਰੇਵਾੜੀ ਅਤੇ ਫਰੀਦਾਬਾਦ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।