Begin typing your search above and press return to search.

ਹਰਿਆਣਾ : ਸੜਕ ਹਾਦਸੇ ਵਿਚ ਦੋ ਔਰਤਾਂ ਸਮੇਤ 3 ਦੀ ਮੌਤ

ਰੇਵਾੜੀ, 20 ਮਈ, ਨਿਰਮਲ : ਹਰਿਆਣਾ ਦੇ ਰੇਵਾੜੀ ਵਿਚ ਸੋਮਵਾਰ ਸਵੇਰੇ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਮਹਿਲਾਵਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਹਾਦਸਾ ਦਿੱਲੀ-ਜੈਪੁਰ ਹਾਈਵੇ ’ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਦੀ ਟੀਮਾਂ ਮੌਕੇ ਤੇ ਪਹੁੰਚੀ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਹਸਪਤਾਲ ਭੇਜ ਦਿੱਤੀ। ਪੁਲਿਸ ਅਨੁਸਾਰ ਫਰੀਦਾਬਾਦ ਦੀ ਨਹਿਰੂ […]

ਹਰਿਆਣਾ : ਸੜਕ ਹਾਦਸੇ ਵਿਚ ਦੋ ਔਰਤਾਂ ਸਮੇਤ 3 ਦੀ ਮੌਤ
X

Editor EditorBy : Editor Editor

  |  20 May 2024 5:37 AM IST

  • whatsapp
  • Telegram


ਰੇਵਾੜੀ, 20 ਮਈ, ਨਿਰਮਲ : ਹਰਿਆਣਾ ਦੇ ਰੇਵਾੜੀ ਵਿਚ ਸੋਮਵਾਰ ਸਵੇਰੇ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਮਹਿਲਾਵਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਹਾਦਸਾ ਦਿੱਲੀ-ਜੈਪੁਰ ਹਾਈਵੇ ’ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਦੀ ਟੀਮਾਂ ਮੌਕੇ ਤੇ ਪਹੁੰਚੀ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਹਸਪਤਾਲ ਭੇਜ ਦਿੱਤੀ।


ਪੁਲਿਸ ਅਨੁਸਾਰ ਫਰੀਦਾਬਾਦ ਦੀ ਨਹਿਰੂ ਕਲੌਨੀ ਦਾ ਰਹਿਣ ਵਾਲਾ ਨੀਰਜ 2 ਮਹਿਲਾਵਾਂ ਦੇ ਨਾਲ ਜੈਪੁਰ ਤੋਂ ਦਿੱਲੀ ਵੱਲ ਜਾ ਰਿਹਾ ਸੀ। ਸੋਮਵਾਰ ਸਵੇਰੇ ਕਰੀਬ ਛੇ ਵਜੇ ਜਿਵੇਂ ਹੀ ਉਹ ਨਿਖਰੀ ਕੱਟ ਕੋਲ ਪੁੱਜੀ ਤਾਂ ਅਚਾਨਕ ਪਿੱਛੇ ਤੋਂ ਆ ਰਹੀ ਗੱਡੀ ਨੇ ਉਸ ਦੀ ਬਾਈਕ ਨੂੰ ਟੱਕਰ ਮਾਰੀ। ਟੱਕਰ ਤੋਂ ਬਾਅਦ ਤਿੰਨੋਂ ਸੜਕ ’ਤੇ ਜਾ ਡਿੱਗੇ। ਪੁਲਿਸ ਨੇ ਤਿੰਨਾਂ ਨੁੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਪਰ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ

ਇਹ ਖ਼ਬਰ ਵੀ ਪੜੋ੍ਹ

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਰੈਲੀ ਅੱਜ ਚੰਡੀਗੜ੍ਹ ਦੇ ਮਲੋਆ ਸਥਿਤ ਸਰਕਾਰੀ ਸਕੂਲ ਨੇੜੇ ਮੈਦਾਨ ਵਿੱਚ ਹੋਵੇਗੀ। ਇਸ ਦੇ ਲਈ ਭਾਜਪਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਖ-ਵੱਖ ਆਗੂਆਂ ਨੂੰ ਵੱਖ-ਵੱਖ ਖੇਤਰਾਂ ਵਿਚ ਭੀੜ ਜੁਟਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਥਾਂ ਭਾਜਪਾ ਵੱਲੋਂ ਜਾਣਬੁੱਝ ਕੇ ਚੁਣੀ ਗਈ ਹੈ। ਕਿਉਂਕਿ ਮਲੋਆ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਛੋਟੇ ਫਲੈਟਾਂ ਵਿੱਚ ਰਹਿਣ ਵਾਲੇ ਵੋਟਰਾਂ ਦੀ ਗਿਣਤੀ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਵੱਧ ਹੈ। ਇਸ ਲਈ ਉਨ੍ਹਾਂ ਨੂੰ ਭਾਜਪਾ ਦੇ ਹੱਕ ਵਿੱਚ ਭੁਗਤਾਉਣ ਲਈ ਮਲੋਆ ਵਿੱਚ ਪ੍ਰੋਗਰਾਮ ਉਲੀਕਿਆ ਗਿਆ ਹੈ।

ਭਾਜਪਾ ਯੋਗੀ ਆਦਿੱਤਿਆਨਾਥ ਦੇ ਪ੍ਰੋਗਰਾਮ ਕਾਰਨ ਚੰਡੀਗੜ੍ਹ ਵਿੱਚ ਕੁੱਲ ਵੋਟਾਂ ਦੇ 60 ਫੀਸਦੀ ਨਾਲ ਜਿੱਤਣ ਦਾ ਦਾਅਵਾ ਕਰ ਰਹੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਕਿਹਾ ਕਿ ਯੋਗੀ ਆਦਿੱਤਿਆਨਾਥ ਦੇ ਪ੍ਰੋਗਰਾਮ ਲਈ ਸਾਰੇ ਨੇਤਾ ਤਿਆਰ ਹਨ। ਸਮਾਗਮ ਵਾਲੀ ਥਾਂ ’ਤੇ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ ਚੰਡੀਗੜ੍ਹ ਦੇ ਲੋਕ ਸੰਜੇ ਟੰਡਨ ਨੂੰ ਕੁੱਲ 60% ਤੋਂ ਵੱਧ ਵੋਟਾਂ ਨਾਲ ਜਿਤਾਉਣਗੇ। ਜਿੱਥੇ ਸ਼ਹਿਰੀ ਵੋਟਰ ਇਸ ਵਿੱਚ ਸ਼ਾਮਲ ਹਨ। ਉਨ੍ਹਾਂ ਹੀ ਪੇਂਡੂ ਵੋਟਰਾਂ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਫੈਸਲਾ ਵੀ ਲਿਆ ਹੈ।

ਭਾਜਪਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਮਈ ਤੋਂ ਬਾਅਦ ਕਿਸੇ ਵੀ ਸਮੇਂ ਚੰਡੀਗੜ੍ਹ ’ਚ ਜਨ ਸਭਾ ਨੂੰ ਸੰਬੋਧਨ ਕਰ ਸਕਦੇ ਹਨ। ਇਸ ਤੋਂ ਇਲਾਵਾ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀਆਂ ਵੀ ਚੰਡੀਗੜ੍ਹ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ। ਰਾਜਸਥਾਨ ਦੇ ਮੁੱਖ ਮੰਤਰੀ ਦੀ ਇੱਕ ਜਨਤਕ ਮੀਟਿੰਗ ਵੀ ਚੰਡੀਗੜ੍ਹ ਵਿੱਚ ਹੋਣੀ ਹੈ। ਇਸ ਦੇ ਲਈ ਅਜੇ ਸਮਾਂ ਤੈਅ ਨਹੀਂ ਕੀਤਾ ਗਿਆ ਹੈ। ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਉਮੀਦਵਾਰਾਂ ਦਾ ਵੀ ਫੈਸਲਾ ਹੋ ਗਿਆ ਹੈ। ਇਸ ਤੋਂ ਬਾਅਦ ਚੋਣ ਪ੍ਰਚਾਰ ਨੇ ਜ਼ੋਰ ਫੜ ਲਿਆ ਹੈ

Next Story
ਤਾਜ਼ਾ ਖਬਰਾਂ
Share it