ਹਿੰਦੂਫੋਬੀਆ ਨੂੰ ਮਾਨਤਾ ਦੇਣ ਲਈ ਕੈਨੇਡੀਅਨ ਸੰਸਦ ’ਚ ਪਟੀਸ਼ਨ ਪੇਸ਼
ਔਟਵਾ, 4 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਹਿੰਦੂ ਵਿਰਾਸਤੀ ਮਹੀਨਾ ਮਨਾਏ ਜਾਣ ਦੌਰਾਨ ਕੰਜ਼ਰਵੇਟਿਵ ਪਾਰਟੀ ਦੀ ਐਮ.ਪੀ. ਮੈਲਿਸਾ ਲੈਂਟਸਮਨ ਵੱਲੋਂ ਹਿੰਦੂਫੋਬੀਆ ਨੂੰ ਮਾਨਤਾ ਦੇਣ ਦੀ ਮੰਗ ਕਰਦੀ ਪਟੀਸ਼ਨ ਹਾਊਸ ਆਫ਼ ਕਾਮਨਜ਼ ਵਿਚ ਪੇਸ਼ ਕੀਤੀ ਗਈ ਹੈ। ਸੰਸਦ ਵਿਚ ਵਿਰੋਧੀ ਧਿਰ ਦੀ ਉਪ ਆਗੂ ਨੇ ਕਿਹਾ ਕਿ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਾਰਦਾਤਾਂ ਵਧ […]
By : Editor Editor
ਔਟਵਾ, 4 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਹਿੰਦੂ ਵਿਰਾਸਤੀ ਮਹੀਨਾ ਮਨਾਏ ਜਾਣ ਦੌਰਾਨ ਕੰਜ਼ਰਵੇਟਿਵ ਪਾਰਟੀ ਦੀ ਐਮ.ਪੀ. ਮੈਲਿਸਾ ਲੈਂਟਸਮਨ ਵੱਲੋਂ ਹਿੰਦੂਫੋਬੀਆ ਨੂੰ ਮਾਨਤਾ ਦੇਣ ਦੀ ਮੰਗ ਕਰਦੀ ਪਟੀਸ਼ਨ ਹਾਊਸ ਆਫ਼ ਕਾਮਨਜ਼ ਵਿਚ ਪੇਸ਼ ਕੀਤੀ ਗਈ ਹੈ। ਸੰਸਦ ਵਿਚ ਵਿਰੋਧੀ ਧਿਰ ਦੀ ਉਪ ਆਗੂ ਨੇ ਕਿਹਾ ਕਿ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਾਰਦਾਤਾਂ ਵਧ ਰਹੀਆਂ ਹਨ ਅਤੇ ਇਸ ਮੁਲਕ ਦੇ ਹਰ ਵਸਨੀਕ ਨੂੰ ਸੁਰੱਖਿਅਤ ਰਹਿਣ ਦਾ ਹੱਕ ਹੈ।
ਕੰਜ਼ਰਵੇਟਿਵ ਪਾਰਟੀ ਦੀ ਐਮ.ਪੀ ਮੈਲਿਸਾ ਲੈਂਟਸਮੈਨ ਕੀਤਾ ਉਪਰਾਲਾ
ਹਾਊਸ ਆਫ਼ ਕਾਮਨਜ਼ ਵਿਚ ਸੰਖੇਪ ਭਾਸ਼ਣ ਦੌਰਾਨ ਊਨ੍ਹਾਂ ਕਿਹਾ ਕਿ ਕੈਨੇਡੀਅਨ ਹਿੰਦੂਆਂ ਵਿਰੁੱਧ ਨਾਂਹਪੱਖੀ ਮਾਨਸਿਕਤਾ ਵਧਦੀ ਜਾ ਰਹੀ ਹੈ ਅਤੇ ਕੰਮ ਵਾਲੇ ਸਥਾਨ ਸਣੇ ਸਕੂਲਾਂ ਵਿਚ ਉਨ੍ਹਾਂ ਨਾਲ ਵਿਤਕਰਾ ਹੋ ਰਿਹਾ ਹੈ। ਹਿੰਦੂ ਭਾਈਚਾਰੇ ਦੇ ਸਭਿਆਚਾਰ ਅਤੇ ਰਵਾਇਤਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦਾ ਗਲਤ ਮਤਲਬ ਕੱਢਿਆ ਜਾ ਰਿਹਾ ਹੈ। ਕੈਨੇਡੀਅਨ ਸੰਸਦ ਵਿਚ ਪੇਸ਼ ਪਟੀਸ਼ਨ ਦੀ ਹਿੰਦੂ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਸਣੇ 80 ਭਾਈਚਾਰਕ ਜਥੇਬੰਦੀਆਂ ਵੱਲੋਂ ਹਮਾਇਤ ਕੀਤੀ ਗਈ ਹੈ।