ਹੰਸਰਾਜ ਹੰਸ ਦਾ ਮੋਗਾ ਵਿਚ ਮੁੜ ਵਿਰੋਧ
ਮੋਗਾ, 20 ਮਈ, ਨਿਰਮਲ : ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਨੂੰ ਇੱਕ ਵਾਰ ਮੁੜ ਤੋਂ ਮੋਗਾ ਵਿਚ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਹ ਵਿਰੋਧ ਪ੍ਰਦਰਸ਼ਨ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਯੋਜਤ ਕੀਤਾ ਗਿਆ ਸੀ। ਜਿਸ ਵਿਚ ਕਿਸਾਨਾਂ ਨੇ ਬੀਜੇਪੀ ਉਮੀਦਵਾਰਾਂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਜਤਾਇਆ। ਇਸ ਦੌਰਾਨ ਨਾਅਰੇਬਾਜ਼ੀ ਵੀ […]
By : Editor Editor
ਮੋਗਾ, 20 ਮਈ, ਨਿਰਮਲ : ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਨੂੰ ਇੱਕ ਵਾਰ ਮੁੜ ਤੋਂ ਮੋਗਾ ਵਿਚ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਹ ਵਿਰੋਧ ਪ੍ਰਦਰਸ਼ਨ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਯੋਜਤ ਕੀਤਾ ਗਿਆ ਸੀ। ਜਿਸ ਵਿਚ ਕਿਸਾਨਾਂ ਨੇ ਬੀਜੇਪੀ ਉਮੀਦਵਾਰਾਂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਜਤਾਇਆ। ਇਸ ਦੌਰਾਨ ਨਾਅਰੇਬਾਜ਼ੀ ਵੀ ਕੀਤੀ ਗਈ।
ਜਿਸ ਨੂੰ ਰੋਕਣ ਲਈ ਪੁਲਿਸ ਵੀ ਮੌਜੂਦ ਰਹੀ। ਕਿਸਾਨ ਆਗੂ ਇਕਬਾਲ ਸਿੰਘ ਨੇ ਕਿਹਾ ਕਿ ਅਸੀਂ ਬੀਜੇਪੀ ਦਾ ਵਿਰੋਧ ਕਰ ਰਹੇ ਹਾਂ ਅਤੇ ਹੰਸ ਰਾਜ ਹੰਸ ਬੀਜੇਪੀ ਦੇ ਉਮੀਦਵਾਰ ਹਨ। ਅਸੀਂ ਪੰਜਾਬ ਵਿਚ ਕਿਸੇ ਵੀ ਬੀਜੇਪੀ ਉਮੀਦਵਾਰ ਨੂੰ ਵੋਟ ਮੰਗਣ ਲਈ ਪਿੰਡ ਵਿਚ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਹੰਸ ਰਾਜ ਹੰਸ ਅੱਜ ਮੋਗਾ ਦੇ ਪਿੰਡ ਕੋਕਰੀ ਕਲਾਂ ਪੁੱਜੇ। ਜਿਸ ਦਾ ਅਸੀਂ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਅਤੇ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਅਸੀਂ ਸਭ ਨੂੰ ਅਪੀਲ ਕਰਦੇ ਹਨ ਕਿ ਕਿਸੇ ਵੀ ਕੀਮਤ ’ਤੇ ਬੀਜੇਪੀ ਨੂੰ ਵੋਟ ਨਾ ਪਾਓ।
ਇਹ ਖ਼ਬਰ ਵੀ ਪੜ੍ਹੋ
ਇੱਕ ਵਿਅਕਤੀ ਵੱਲੋਂ ਕਈ ਵਾਰ ਵੋਟ ਪਾਉਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ। ਪੋਲਿੰਗ ਪਾਰਟੀ ਦੇ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੜ ਪੋਲਿੰਗ ਦੀ ਵੀ ਸਿਫਾਰਿਸ਼ ਕੀਤੀ ਗਈ ਹੈ।
ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਵਿੱਚ ਇੱਕ ਨੌਜਵਾਨ ਭਾਜਪਾ ਨੂੰ ਅੱਠ ਵਾਰ ਵੋਟ ਦੇਣ ਤੋਂ ਬਾਅਦ ਆਪਣੀ ਵੀਡੀਓ ਬਣਾ ਰਿਹਾ ਹੈ। ਇਹ ਵੀਡੀਓ ਏਟਾ ਦੇ ਅਲੀਗੰਜ ਵਿਧਾਨ ਸਭਾ ਹਲਕੇ ਦੇ ਪ੍ਰਾਇਮਰੀ ਸਕੂਲ ਖੀਰੀਆ ਪਮਰਾਨ ਦੇ ਬੂਥ ਨੰਬਰ 43 ਦਾ ਦੱਸਿਆ ਜਾ ਰਿਹਾ ਹੈ।
ਸਪਾ ਮੁਖੀ ਅਖਿਲੇਸ਼ ਯਾਦਵ ਨੇ ਟਵਿਟਰ ’ਤੇ ਵੀਡੀਓ ਪੋਸਟ ਕਰਦੇ ਹੋਏ ਲਿਖਿਆ, ਜੇਕਰ ਚੋਣ ਕਮਿਸ਼ਨ ਨੂੰ ਲੱਗਦਾ ਹੈ ਕਿ ਇਹ ਗਲਤ ਹੋਇਆ ਹੈ ਤਾਂ ਉਸ ਨੂੰ ਕੁਝ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ… ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਕਈ ਵਾਰ ਵੋਟ ਪਾਉਣ ਵਾਲੇ ਵਿਅਕਤੀ ਦਾ ਨਾਂ ਰਾਜਨ ਸਿੰਘ ਵਾਸੀ ਪਿੰਡ ਖੀਰੀਆ ਪਮਰਾਨ ਹੈ, ਜਿਸ ਨੂੰ ਪੁਲਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ। ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰਾਂ ਦੀ ਸ਼ਨਾਖਤ ਲਈ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।