ਅਗਲੇ ਮਹੀਨੇ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ

ਅਗਲੇ ਮਹੀਨੇ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ


ਚੰਡੀਗੜ੍ਹ, 23 ਅਪ੍ਰੈਲ, ਨਿਰਮਲ : ਜਦੋਂ ਤੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ, ਉਦੋਂ ਤੋਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪੋ ਆਪਣੇ ਖੇਤਰਾਂ ਵਿਚ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੇ ਨੇ, ਹੁਣ ਤਾਂ ਬਹੁਤ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਹੋ ਚੁੱਕਿਆ, ਜਿਸ ਕਰਕੇ ਇਹ ਚੋਣਾਵੀ ਜੰਗ ਹੋਰ ਵੀ ਜ਼ਿਆਦਾ ਭਖ ਚੁੱਕੀ ਹੈ। ਹੁਣ ਅਗਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਵੀ ਪੰਜਾਬ ਦੌਰੇ ’ਤੇ ਆ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਪੰਜਾਬ ਦਾ ਦੌਰਾ ਕਰਨਗੇ। ਉਹ ਲੋਕ ਸਭਾ ਚੋਣ ਪ੍ਰਚਾਰ ਲਈ ਰੈਲੀਆਂ ਅਤੇ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਪੰਜਾਬ ਸਰਕਾਰ ਦੇ ਜਨਰਲ ਸਟੇਟ ਮੈਨੇਜਮੈਂਟ ਵਿਭਾਗ ਦੀ ਪ੍ਰੋਟੋਕੋਲ ਸ਼ਾਖਾ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਧਾਨ ਮੰਤਰੀ ਲਈ ਸੁਰੱਖਿਆ ਪ੍ਰਬੰਧਾਂ ਸਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ।

ਪੱਤਰ ਅਨੁਸਾਰ ਸੂਬਾ ਪੱਧਰ ’ਤੇ ਸੁਰੱਖਿਆ ਪ੍ਰੋਟੋਕੋਲ ਸਬੰਧੀ ਜੋ ਵੀ ਪ੍ਰਬੰਧ ਕੀਤੇ ਗਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਇਸ ਵਿੱਚ ਸੁਰੱਖਿਆ ਬੈਰੀਕੇਡ, ਪਾਰਕਿੰਗ ਸੁਵਿਧਾ, ਹੈਲੀਪੈਡ ਅਤੇ ਹੋਰ ਪ੍ਰਬੰਧ ਸ਼ਾਮਲ ਹਨ। ਜ਼ਿਆਦਾਤਰ ਵਿਭਾਗਾਂ ਨੇ ਇਸ ਸਬੰਧੀ ਆਪਣੀਆਂ ਸ਼ਾਖਾਵਾਂ ਨੂੰ ਹੋਰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ। ਭਾਜਪਾ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਲਦ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ। ਇਸੇ ਤਰ੍ਹਾਂ ਕਾਂਗਰਸ ਦੇ ਕੌਮੀ ਆਗੂ ਵੀ ਅਗਲੇ ਮਹੀਨੇ ਤੋਂ ਪੰਜਾਬ ਵਿੱਚ ਦਸਤਕ ਦੇਣਗੇ।

ਦੱਸ ਦੇਈਏ ਕਿ ਭਾਜਪਾ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਵੱਖ-ਵੱਖ ਸੁਰੱਖਿਆ ਏਜੰਸੀਆਂ ਸ਼ਾਮਲ ਹੋਣ। ਤਜ਼ਰਬੇ ਦੀ ਘਾਟ ਕਾਰਨ ਸਿਆਸੀ ਪਾਰਟੀਆਂ ਦੇ ਪ੍ਰਬੰਧਕਾਂ ਨੂੰ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਵਿੱਚ ਮੁਸ਼ਕਲ ਆਉਂਦੀ ਹੈ। ਇਹੀ ਕਾਰਨ ਹੈ ਕਿ ਬਿਹਤਰ ਸੁਰੱਖਿਆ ਪ੍ਰਬੰਧਾਂ ਲਈ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੀਆਂ ਮੀਟਿੰਗਾਂ, ਰੋਡ ਸ਼ੋਅ ਅਤੇ ਰੈਲੀਆਂ ਵਾਲੇ ਸਥਾਨਾਂ ’ਤੇ ਸਾਰੇ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ, ਜਿਸ ਤਹਿਤ ਉਹ ਸਾਰੀਆਂ ਸੁਰੱਖਿਆ ਏਜੰਸੀਆਂ ਨਾਲ ਸੰਪਰਕ ਕਰ ਸਕਦੇ ਹਨ. ਇਸ ਸਭ ਤੋਂ ਬਾਅਦ ਹੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਜਦੋਂ ਉਹ ਹੁਸੈਨੀਵਾਲਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਆਏ ਸਨ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਇਸ ਦੌਰਾਨ ਉਹ ਕਰੀਬ 15-20 ਮਿੰਟ ਉੱਥੇ ਫਸੇ ਰਹੇ ਅਤੇ ਬਾਅਦ ’ਚ ਉਨ੍ਹਾਂ ਦਾ ਕਾਫਲਾ ਵਾਪਸ ਪਰਤ ਗਿਆ।

ਇਹ ਖ਼ਬਰ ਵੀ ਪੜ੍ਹੋ

ਇਜ਼ਰਾਈਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਈਰਾਨ ਹਮਾਇਤੀ ਗੁੱਟ ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਰਾਕੇਟਾਂ ਨਾਲ ਹਮਲਾ ਕੀਤਾ।

ਦੱਸਦੇ ਚਲੀਏ ਕਿ ਹਮਾਸ ਦੇ ਖਿਲਾਫ ਜੰਗ ਦੇ ਵਿਚਕਾਰ ਈਰਾਨ ਸਮਰਥਿਤ ਸੰਗਠਨ ਹਿਜ਼ਬੁੱਲਾ ਨੇ ਸੋਮਵਾਰ ਰਾਤ ਨੂੰ ਇਜ਼ਰਾਈਲ ’ਤੇ 35 ਰਾਕੇਟ ਨਾਲ ਹਮਲਾ ਕੀਤਾ। ਹਿਜ਼ਬੁੱਲਾ ਨੇ ਦਾਅਵਾ ਕੀਤਾ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਇਜ਼ਰਾਈਲ ਦੇ ਆਰਮੀ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਨੇ ਵੀ ਇਨ੍ਹਾਂ ਹਮਲਿਆਂ ਦੀ ਪੁਸ਼ਟੀ ਕੀਤੀ ਹੈ।

ਇਜ਼ਰਾਇਲੀ ਡਿਫੈਂਸ ਫੋਰਸ (ਆਈ.ਡੀ.ਐਫ.) ਨੇ ਕਿਹਾ ਕਿ ਲੇਬਨਾਨ ਤੋਂ ਕਟਯੂਸ਼ਾ ਰਾਕੇਟ ਇਜ਼ਰਾਈਲ ਦੇ ਸਾਫੇਦ ਸ਼ਹਿਰ ’ਚ ਡਿੱਗੇ। ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਬਾਅਦ ਇਜ਼ਰਾਈਲ ਨੇ ਲੇਬਨਾਨ ’ਚ ਰਾਕੇਟ ਲਾਂਚਿੰਗ ਸਾਈਟ ’ਤੇ ਜਵਾਬੀ ਕਾਰਵਾਈ ਕੀਤੀ।

ਲੇਬਨਾਨ ਦੀ ਸਟੇਟ ਨਿਊਜ਼ ਏਜੰਸੀ (ਐਨਐਨਏ) ਨੇ ਦੱਸਿਆ ਕਿ ਇਹ ਹਮਲਾ ਲੇਬਨਾਨ ਦੇ ਪਿੰਡਾਂ ’ਤੇ ਇਜ਼ਰਾਈਲੀ ਹਮਲਿਆਂ ਦੇ ਜਵਾਬ ਵਿੱਚ ਕੀਤਾ ਗਿਆ ਸੀ। ਦਰਅਸਲ, ਇਜ਼ਰਾਈਲ ਨੇ ਹਾਲ ਹੀ ਵਿੱਚ ਲੇਬਨਾਨ ਦੇ ਸ਼ਰੀਫਾ, ਓਦਾਸੇਹ ਅਤੇ ਰਾਬ ਲੈਟਿਨ ਪਿੰਡਾਂ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।

17 ਅਪ੍ਰੈਲ ਨੂੰ, ਹਿਜ਼ਬੁੱਲਾ ਨੇ ਉੱਤਰੀ ਇਜ਼ਰਾਈਲ ਦੇ ਅਲ-ਅਰਮਸ਼ੇ ਪਿੰਡ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਸ ਦੌਰਾਨ 6 ਮਹੀਨਿਆਂ ’ਚ 376 ਹਿਜ਼ਬੁੱਲਾ ਲੜਾਕਿਆਂ ਦੀ ਮੌਤ ਹੋ ਗਈ।

ਟਾਈਮਜ਼ ਆਫ ਇਜ਼ਰਾਈਲ ਮੁਤਾਬਕ ਹਮਾਸ ਵਿਰੁੱਧ ਜੰਗ ਸ਼ੁਰੂ ਹੋਣ ਤੋਂ ਬਾਅਦ ਹਿਜ਼ਬੁੱਲਾ ਲਗਾਤਾਰ ਇਜ਼ਰਾਈਲ ’ਤੇ ਹਮਲੇ ਕਰ ਰਿਹਾ ਹੈ। ਇਸ ਦੌਰਾਨ ਇਜ਼ਰਾਈਲ ਦੀ ਜਵਾਬੀ ਕਾਰਵਾਈ ’ਚ ਹੁਣ ਤੱਕ 376 ਹਿਜ਼ਬੁੱਲਾ ਲੜਾਕਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਇਜ਼ਰਾਈਲ ਵਿੱਚ ਵੀ 10 ਸੈਨਿਕ ਅਤੇ 8 ਨਾਗਰਿਕਾਂ ਦੀ ਜਾਨ ਚਲੀ ਗਈ ਹੈ।

ਈਰਾਨ ਅਤੇ ਇਜ਼ਰਾਈਲ ਵਿਚਾਲੇ ਸੰਘਰਸ਼ ਦੇ ਬਾਅਦ ਤੋਂ ਈਰਾਨ ਸਮਰਥਿਤ ਸੰਗਠਨਾਂ ਨੇ ਇਜ਼ਰਾਈਲ ’ਤੇ ਹਮਲੇ ਤੇਜ਼ ਕਰ ਦਿੱਤੇ ਹਨ। ਐਤਵਾਰ ਨੂੰ ਇਕ ਹੋਰ ਸੰਗਠਨ ਕਾਤੈਬ ਹਿਜ਼ਬੁੱਲਾ ਨੇ ਸੀਰੀਆ ਵਿਚ ਅਮਰੀਕੀ ਫੌਜੀ ਟਿਕਾਣਿਆਂ ’ਤੇ ਹਮਲਾ ਕੀਤਾ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਇਹ ਹਮਲਾ ਇਰਾਕ ਤੋਂ ਹੋਇਆ ਹੈ।

ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਵੀ ਹਿਜ਼ਬੁੱਲਾ ਨੇ ਰਾਕੇਟ ਅਤੇ ਡਰੋਨ ਨਾਲ ਇਜ਼ਰਾਈਲ ’ਤੇ ਹਮਲਾ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਇਲੀ ਆਰਮੀ ਬੇਸ ’ਤੇ ਹੋਏ ਹਮਲੇ ’ਚ 14 ਲੋਕ ਜ਼ਖਮੀ ਹੋਏ ਹਨ। ਇਹ ਹਮਲਾ ਇਜ਼ਰਾਈਲ ਦੇ ਅਲ-ਅਰਮਸ਼ੇ ਪਿੰਡ ’ਤੇ ਹੋਇਆ।

Related post

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ ਹੈ ਵਜ੍ਹਾ

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ…

ਮੁੰਬਈ, 3 ਮਈ, ਪਰਦੀਪ ਸਿੰਘ: ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਆਪਣੀ ਕਮਾਲ ਦੀ ਕਮੇਡੀ ਅਤੇ ਜ਼ਬਰਦਸਤ ਸ਼ੋਅ ਹੋਸਟਿੰਗ ਦੇ ਲਈ ਜਾਣੀ ਜਾਂਦੀ…
ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ

ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ…

ਚੰਡੀਗੜ੍ਹ/ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ…
ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ: ਮੀਤ ਹੇਅਰ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ…

ਲਹਿਰਾਗਾਗਾ, 3 ਮਈ,ਪਰਦੀਪ ਸਿੰਘ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ…