ਅਫਗਾਨਿਸਤਾਨ 'ਤੇ ਕਬਜ਼ੇ ਤੋਂ ਬਾਅਦ ਪਹਿਲੀ ਵਾਰ ਹੋਈ ਅਮਰੀਕਾ-ਤਾਲਿਬਾਨ ਦੀ ਮੁਲਾਕਾਤ
ਅਮਰੀਕਾ ਨੇ ਆਪਣੇ ਨਾਗਰਿਕਾਂ ਦੀ ਰਿਹਾਈ ਦੀ ਕੀਤੀ ਮੰਗ ਤਾਲਿਬਾਨ ਨੇ ਕਿਹਾ- ਸਾਡੀ ਜਾਇਦਾਦ ਵਾਪਸ ਕਰੋ ਦੋਹਾ : ਦੋ ਸਾਲ ਪਹਿਲਾਂ ਅਫਗਾਨਿਸਤਾਨ 'ਚ ਤਾਲਿਬਾਨ ਦੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਅਮਰੀਕੀ ਅਤੇ ਤਾਲਿਬਾਨ ਦੇ ਅਧਿਕਾਰੀਆਂ ਦੀ ਸੋਮਵਾਰ ਨੂੰ ਪਹਿਲੀ ਵਾਰ ਕਤਰ 'ਚ ਮੁਲਾਕਾਤ ਹੋਈ। ਇਸ ਦੌਰਾਨ ਅਮਰੀਕਾ ਨੇ ਅਫਗਾਨਿਸਤਾਨ 'ਚ ਨੀਤੀਆਂ ਨੂੰ ਬਦਲਣ 'ਤੇ […]
By : Editor (BS)
ਅਮਰੀਕਾ ਨੇ ਆਪਣੇ ਨਾਗਰਿਕਾਂ ਦੀ ਰਿਹਾਈ ਦੀ ਕੀਤੀ ਮੰਗ
ਤਾਲਿਬਾਨ ਨੇ ਕਿਹਾ- ਸਾਡੀ ਜਾਇਦਾਦ ਵਾਪਸ ਕਰੋ
ਦੋਹਾ : ਦੋ ਸਾਲ ਪਹਿਲਾਂ ਅਫਗਾਨਿਸਤਾਨ 'ਚ ਤਾਲਿਬਾਨ ਦੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਅਮਰੀਕੀ ਅਤੇ ਤਾਲਿਬਾਨ ਦੇ ਅਧਿਕਾਰੀਆਂ ਦੀ ਸੋਮਵਾਰ ਨੂੰ ਪਹਿਲੀ ਵਾਰ ਕਤਰ 'ਚ ਮੁਲਾਕਾਤ ਹੋਈ। ਇਸ ਦੌਰਾਨ ਅਮਰੀਕਾ ਨੇ ਅਫਗਾਨਿਸਤਾਨ 'ਚ ਨੀਤੀਆਂ ਨੂੰ ਬਦਲਣ 'ਤੇ ਜ਼ੋਰ ਦਿੱਤਾ, ਜਿਸ ਰਾਹੀਂ ਤਾਲਿਬਾਨ ਮਨੁੱਖੀ ਅਧਿਕਾਰਾਂ ਨੂੰ ਖਤਮ ਕਰਨ ਦੇ ਨਾਲ-ਨਾਲ ਔਰਤਾਂ 'ਤੇ ਪਾਬੰਦੀਆਂ ਵਧਾ ਰਿਹਾ ਹੈ।
ਅਮਰੀਕੀ ਅਧਿਕਾਰੀ ਨੇ ਤਾਲਿਬਾਨ ਸਰਕਾਰ ਨੂੰ ਲੜਕੀਆਂ ਦੀ ਸਿੱਖਿਆ ਅਤੇ ਔਰਤਾਂ ਦੀਆਂ ਨੌਕਰੀਆਂ 'ਤੇ ਲੱਗੀ ਪਾਬੰਦੀ ਹਟਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਮਰੀਕੀ ਨਾਗਰਿਕਾਂ ਦੀ ਰਿਹਾਈ 'ਤੇ ਜ਼ੋਰ ਦਿੱਤਾ ਜੋ ਤਾਲਿਬਾਨ ਦੀ ਹਿਰਾਸਤ 'ਚ ਹਨ।
ਦੂਜੇ ਪਾਸੇ ਤਾਲਿਬਾਨ ਨੇ ਆਪਣੇ ਨੇਤਾਵਾਂ ਤੋਂ ਯਾਤਰਾ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਮਰੀਕਾ ਤੋਂ 10 ਬਿਲੀਅਨ ਡਾਲਰ ਵਾਪਸ ਕਰਨ ਦੀ ਮੰਗ ਕੀਤੀ।
ਦਰਅਸਲ ਅਗਸਤ 2021 'ਚ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਮਰੀਕਾ ਨੇ ਅਫਗਾਨ ਜਾਇਦਾਦ ਨੂੰ ਆਪਣੇ ਕੰਟਰੋਲ 'ਚ ਲੈ ਲਿਆ ਸੀ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਸੀ ਕਿ ਉਹ ਇਸ ਦੀ ਵਰਤੋਂ 9/11 ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਕਰਨਗੇ।