ਅਮਰੀਕਾ ਵਿਚ ਪੰਜਾਬੀ ਡਾਕਟਰ ਸੈਕਸ਼ੁਅਲ ਅਸਾਲਟ ਦੇ ਮਾਮਲੇ ਵਿਚ ਗ੍ਰਿਫ਼ਤਾਰ

ਅਮਰੀਕਾ ਵਿਚ ਪੰਜਾਬੀ ਡਾਕਟਰ ਸੈਕਸ਼ੁਅਲ ਅਸਾਲਟ ਦੇ ਮਾਮਲੇ ਵਿਚ ਗ੍ਰਿਫ਼ਤਾਰ

ਪੁਲਿਸ ਨੂੰ ਪੀੜਤ ਔਰਤਾਂ ਦੀ ਗਿਣਤੀ ਜ਼ਿਆਦਾ ਹੋਣ ਦਾ ਸ਼ੱਕ

ਸੈਨ ਫਰਾਂਸਿਸਕੋ, 21 ਜੂਨ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਪੰਜਾਬੀ ਡਾਕਟਰ ਨੂੰ ਸੈਕਸ਼ੁਅਲ ਅਸਾਲਟ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਕੈਲੇਫੋਰਨੀਆ ਦੇ ਇਕ ਹਸਪਤਾਲ ਨਾਲ ਸਬੰਧਤ ਰਚਨਦੀਪ ਸਿੰਘ ਨੂੰ ਸੈਨ ਫਰਾਂਸਿਸਕੋ ਇੰਟਰਨੈਸ਼ਨਲ ਏਅਰਪੋਰਟ ਤੋਂ ਕਾਬੂ ਕੀਤਾ ਗਿਆ ਅਤੇ ਬਾਅਦ ਵਿਚ ਜ਼ਮਾਨਤ ਦੇ ਦਿਤੀ ਗਈ। ਸੈਕਰਾਮੈਂਟੋ ਕਾਊਂਟੀ ਦੇ ਸ਼ੈਰਿਫ ਦਫ਼ਤਰ ਨੇ ਦੱਸਿਆ ਕਿ ਰਚਨਦੀਪ ਸਿੰਘ ਦੀ ਅਦਾਲਤ ਵਿਚ ਪੇਸ਼ੀ 17 ਅਗਸਤ ਨੂੰ ਹੋਵੇਗੀ। ਪੁਲਿਸ ਮੁਤਾਬਕ ਰਚਨਦੀਪ ਸਿੰਘ ਵਿਰੁੱਧ ਸੈਕਸ਼ੁਅਲ ਅਸਾਲਟ ਦੀ ਸ਼ਿਕਾਇਤ 26 ਅਪ੍ਰੈਲ ਨੂੰ ਆਈ ਜਿਸ ਮਗਰੋਂ ਪੜਤਾਲ ਆਰੰਭੀ ਗਈ। ਹਸਪਤਾਲ ਵਿਚ ਕੰਮ ਕਰਦੀ ਇਕ ਮਹਿਲਾ ਨੇ ਦੋਸ਼ ਲਾਇਆ ਕਿ ਰਚਨਦੀਪ ਸਿੰਘ ਨੇ ਉਸ ਨੂੰ ਉਸ ਦੀ ਮਰਜ਼ੀ ਦੇ ਵਿਰੁੱਧ ਛੋਹਿਆ। ਵਿਸਤਾਰਤ ਪੜਤਾਲ ਦੇ ਆਧਾਰ ’ਤੇ ਜ਼ਿਲ੍ਹਾ ਅਟਾਰਨੀ ਦਫ਼ਤਰ ਵੱਲੋਂ ਰਚਨਦੀਪ ਸਿੰਘ ਵਿਰੁਧ ਜਿਸਮਾਨੀ ਸ਼ੋਸ਼ਣ ਦੇ ਦੋਸ਼ ਆਇਦ ਕਰ ਦਾ ਫੈਸਲਾ ਕੀਤਾ ਗਿਆ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…